ਪਿੰਡ ਚੋਲਟਾ ਕਲਾਂ ਵਿਖੇ ਰਾਣਾ ਗ੍ਰੀਨ ਫੀਲਡ ਕ੍ਰਿਕਟ ਖੇਡ ਸਟੇਡੀਅਮ ਦਾ ਆਗਾਜ਼

0
169
Beginning of cricket stadium field, Efforts to increase the interest of youth towards sports, Village Cholta Kalan
Beginning of cricket stadium field, Efforts to increase the interest of youth towards sports, Village Cholta Kalan
  • ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ, ਕ੍ਰਿਕਟ ਖੇਡ ਸਟੇਡੀਅਮ ਦੀ ਸੜਕ ਪੱਕੀ ਕਰਨ ਦਾ ਕੀਤਾ ਐਲਾਨ

ਐਸ.ਏ.ਐਸ ਨਗਰ PUNJAB NEWS (Beginning of cricket stadium field) : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਖੇਡਾਂ ਵੱਲ ਰੁਚੀ ਵਧਾਉਣ ਲਈ ਪੁਰਜ਼ੋਰ ਯਤਨਸ਼ੀਲ ਹੈ। ਇਸੇ ਦੇ ਚੱਲਦਿਆਂ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਹਲਕਾ ਖਰੜ ਦੇ ਪਿੰਡ ਚੋਲਟਾ ਕਲਾਂ ਵਿਖੇ ਕ੍ਰਿਕਟ ਸਟੇਡੀਅਮ ਰਾਣਾ ਗ੍ਰੀਨ ਫੀਲਡ ਦਾ ਆਗਾਜ਼ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵੱਲੋਂ ਖ਼ੁਦ ਇਸ ਕ੍ਰਿਕਟ ਸਟੇਡੀਅਮ ਖੇਡ ਦੇ ਮੈਦਾਨ ਵਿੱਚ ਜਾ ਕੇ ਕ੍ਰਿਕਟ ਖੇਡੀ ਅਤੇ ਖੇਡ ਦਾ ਅਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਸ਼ੇਸ ਤੌਰ ਤੇ ਹਾਜ਼ਰ ਸਨ। ਅਨਮੋਲ ਗਗਨ ਮਾਨ ਨੇ ਸਟੇਡੀਅਮ ਵੱਲ ਆਉਂਦੀ ਕੱਚੀ ਸੜਕ ਨੂੰ ਪੱਕਾ ਬਣਾਉਣ ਦਾ ਐਲਾਨ ਕੀਤਾ।

ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ

Beginning of cricket stadium field, Efforts to increase the interest of youth towards sports, Village Cholta Kalan
Beginning of cricket stadium field, Efforts to increase the interest of youth towards sports, Village Cholta Kalan

ਰਾਣਾ ਗ੍ਰੀਨ ਫੀਲਡ ਕ੍ਰਿਕਟ ਖੇਡ ਸਟੇਡੀਅਮ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅਜਿਹੇ ਖਿਡਾਰੀ ਦਿੱਤੇ ਹਨ ਜਿਨ੍ਹਾਂ ਦਾ ਅੱਜ ਤੱਕ ਰਿਕਾਰਡ ਨਹੀ ਟੁੱਟਿਆ। ਉਨ੍ਹਾਂ ਕਿਹਾ ਕਿ ਕ੍ਰਿਕਟ ਇੱਕ ਹਰਮਨ ਪਿਆਰੀ ਖੇਡ ਹੈ। ਉਨ੍ਹਾਂ ਕਿਹਾ ਕਿ ਕ੍ਰਿਕਟ ਵਿਚ ਨੌਜਵਾਨ ਅਤੇ ਬੱਚੇ ਵਧੇਰੇ ਰੁਚੀ ਦਿਖਾਉਂਦੇ ਹਨ।

ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਉਦਘਾਟਨ ਨਾਲ ਨੌਜਵਾਨਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਇਸ ਪਿੰਡ ਦੇ ਨਾਲ ਨਾਲ ਨੇੜਲੇ ਪਿੰਡਾਂ ਦੇ ਖਿਡਾਰੀ ਵੀ ਗਰਾਊਂਡ ਵਿੱਚ ਆ ਕੇ ਖੇਡ ਸਕਦੇ ਹਨ ਇਸ ਮੌਕੇ ਉਨ੍ਹਾਂ ਸਥਾਨਕ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਸਟੇਡੀਅਮ ਵਿਚ ਕਈ ਵੱਡੇ ਖਿਡਾਰੀ ਪੈਦਾ ਹੋ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਪੰਜਾਬ ਸਰਕਾਰ ਖੇਡਾ ਦੇ ਵਿਕਾਸ ਨਾਲ ਸਬੰਧਿਤ ਹੋਰ ਵੀ ਕਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਖੇਡ ਮੁਕਾਬਿਆ ਵਿੱਚ ਪਹਿਲੇ ਨੰਬਰ ਤੇ ਲਿਆਉਂਦਾ ਜਾਵੇਗਾ।

ਪੰਜਾਬ ਨੂੰ ਮੁੜ ਤੋਂ ਖੇਡ ਮੁਕਾਬਿਆ ਵਿੱਚ ਪਹਿਲੇ ਨੰਬਰ ਤੇ ਲਿਆਉਂਦਾ ਜਾਵੇਗਾ

ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਸੰਬੋਧਨ ਦੌਰਾਨ ਹਲਕਾ ਵਾਸੀਆਂ ਨੂੰ ਇਹ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਵੀ ਖੇਡਾਂ ਵੱਲ ਹੋਰ ਰੁਚੀ ਵਧਾਉਣ ਲਈ ਪ੍ਰੇਰਿਆ। ਉਨ੍ਹਾ ਕਿਹਾ ਕਿ ਜੇਕਰ ਕਿਸੇ ਵੀ ਖਿਡਾਰੀ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਮੇਰੇ ਧਿਆਨ ਵਿੱਚ ਲੈ ਕੇ ਆਉਣ।

Beginning of cricket stadium field, Efforts to increase the interest of youth towards sports, Village Cholta Kalan
Beginning of cricket stadium field, Efforts to increase the interest of youth towards sports, Village Cholta Kalan

ਉਨ੍ਹਾਂ ਨੇ ਖਿਡਾਰੀਆਂ ਦੀਆਂ ਹਰ ਮੁਸ਼ਕਲਾਂ ਦਾ ਸਮੇਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਫਿਰ ਤੋਂ ਖੇਡਾਂ ਵਾਲੇ ਪਾਸਿਓਂ ਨੰਬਰ ਇੱਕ ਤੇ ਲਿਆਂਦਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਹਲਕਾ ਵਾਸੀਆਂ ਨੂੰ ਖੇਡ ਮੈਦਾਨ ਦੀ ਸ਼ੁਰੂਆਤ ਤੇ ਵਧਾਈ ਵੀ ਦਿੱਤੀ।

ਇਸ ਮੌਕੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ, ਐੱਸ.ਡੀ.ਐੱਮ ਖਰੜ੍ਹ ਰਵਿੰਦਰ ਸਿੰਘ, ਡੀ.ਐੱਸ.ਪੀ ਰੁਪਿੰਦਰ ਕੌਰ ਸੋਹੀ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ, ਖਿਡਾਰੀ ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੋਹੀਆਂ ਬੀੜ ਨੂੰ ਬਿਹਤਰੀਨ ‘ਈਕੋ ਟੂਰਿਜ਼ਮ’ ਕੇਂਦਰ ਵਜੋਂ ਵਿਕਸਤ ਕਰੇਗੀ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE