ਫੰਡਾਂ ਵਿੱਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਵਿਜੀਲੈਂਸ ਵੱਲੋਂ ਗ੍ਰਿਫਤਾਰ

0
203
ਵਿਜੀਲੈਂਸ ਬਿਊਰੋ
ਵਿਜੀਲੈਂਸ ਬਿਊਰੋ
  • ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ

 

ਚੰਡੀਗੜ੍ਹ, PUNJAB NEWS (Bhagirath Roy prepared fake repair bills for his official vehicle) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫੰਡਾਂ ਵਿੱਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

 

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ ਵਿੱਚ ਫੰਡਾਂ ਦੇ ਘਪਲੇ ਦੀ ਗਜਿਨ ਜਾਂਚ ਕੀਤੀ ਗਈ ਜਿਸ ਦੌਰਾਨ ਪਤਾ ਲੱਗਾ ਕਿ ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ।

 

ਸਰਕਾਰੀ ਖਜ਼ਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ

ਇਸ ਤੋਂ ਇਲਾਵਾ ਉਸ ਨੇ ਆਪਣੇ ਦੋ ਵਾਰੀ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਇਸ਼ਤਿਹਾਰ ਨੀਤੀ ਨੂੰ ਨਗਰ ਕੌਂਸਲ ਵਿੱਚ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ।

 

 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

ਇਹ ਵੀ ਪੜ੍ਹੋ: ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ 

SHARE