ਇੰਡੀਆ ਨਿਊਜ਼, ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜਾ ਵਿਆਹ ਕਰ ਰਹੇ ਹਨ। ਇਸ ਵਾਰ ਉਸ ਦੀ ਜੀਵਨ ਸਾਥਣ ਗੁਰਪ੍ਰੀਤ ਕੌਰ ਹੈ, ਜੋ ਕਿ ਪਿਹੋਵਾ, ਹਰਿਆਣਾ ਦੀ ਰਹਿਣ ਵਾਲੀ ਹੈ ਅਤੇ ਉਹ ਪੇਸ਼ੇ ਤੋਂ ਡਾਕਟਰ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਕੌਰ ਭਗਵੰਤ ਮਾਨ ਦੀ ਕਾਮੇਡੀ ਦੀ ਬਹੁਤ ਵੱਡੀ ਫੈਨ ਹੈ। ਉਹ ਕਰੀਬ ਡੇਢ ਸਾਲ ਪਹਿਲਾਂ ਭਗਵੰਤ ਮਾਨ ਨੂੰ ਮਿਲੀ ਸੀ। ਤਾਜ਼ਾ ਜਾਣਕਾਰੀ ਅਨੁਸਾਰ ਭਗਵੰਤ ਮਾਨ ਆਨੰਦ ਕਾਰਜ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ, ਅਰਵਿੰਦ ਕੇਜਰੀਵਾਲ ਅਤੇ ਹੋਰ ਕਰੀਬੀ ਲੋਕ ਵੀ ਹਨ।
ਸਵੇਰੇ ਡਾ. ਗੁਰਪ੍ਰੀਤ ਨੇ ਤਸਵੀਰ ਕੀਤੀ ਸਾਂਝੀ
ਮਾਨ ਦੀ ਹੋਣ ਵਾਲੀ ਪਤਨੀ ਗੁਰਪ੍ਰੀਤ ਨੇ ਆਪਣੇ ਸੋਸ਼ਲ ਮੀਡਿਆ ਅਕਾਊਂਟ ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ ,ਜਿਸ ਵਿੱਚ ਉਸਨੇ ਲਿਖੀਆਂ ਹੈ “ਦਿਨ ਸਗਨਾਂ ਦਾ ਚੜਿਆਂ ” ਗੁਰਪ੍ਰੀਤ ਨੀਲੇ ਰੰਗ ਦੇ ਸੂਟ ਵਿੱਚ ਹੱਥਾਂ ਤੇ ਭਗਵੰਤ ਮਾਨ ਦੇ ਨਾਮ ਦੀ ਮਹਿੰਦੀ ਲਗਾਈ ਹੈ ਅਤੇ ਉਹ ਬਹੁਤ ਹੀ ਸੋਹਣੀ ਲੱਗ ਰਹੀ ਹੈ।
ਰਾਘਵ ਚੱਢਾ ਨੇ ਕੀਤਾ ਟਵੀਟ
ਰਾਘਵ ਚੱਢਾ ਨੇ ਟਵੀਟ ਕਰਦੇ ਕਿਹਾ “ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ ” l ਰਾਘਵ ਚੱਢਾ ਭਾਰਤੀ ਸਿਆਸਤਦਾਨ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਹਨ । ਉਹ ਪੰਜਾਬ, ਦੀ ਰਾਜ ਸਭਾ ਸੰਸਦ ਮੈਂਬਰ ਵੀ ਹਨ । ਉਹ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਅਤੇ ਦਿੱਲੀ ਦੇ ਰਾਜੇਂਦਰ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਨ।
ਇਹ ਵੀ ਪੜ੍ਹੋ : ਮਾਨ ਨੇ 100 ਦਿਨਾਂ ‘ਚ ਸੂਬੇ ‘ਚ ਕੀ ਅਤੇ ਕਿੰਨਾ ਬਦਲਿਆ?
ਸਾਡੇ ਨਾਲ ਜੁੜੋ : Twitter Facebook youtube