Bhagwant Mann New Cabinet : ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ ਦੋ ਨਵੇਂ ਚਿਹਰੇ ਸ਼ਾਮਲ ਹੋਏ ਹਨ। ਇਸ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਵਿਭਾਗ ਨਵੇਂ ਮੰਤਰੀਆਂ ਨੂੰ ਸੌਂਪੇ ਗਏ ਹਨ, ਜਦਕਿ ਕਈ ਪੁਰਾਣੇ ਮੰਤਰੀਆਂ ਦੇ ਵਿਭਾਗ ਬਦਲੇ ਗਏ ਹਨ। ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਦੋ ਅਹਿਮ ਖੇਤੀਬਾੜੀ ਤੇ ਪੰਚਾਇਤੀ ਵਿਭਾਗ ਵਾਪਸ ਲੈ ਕੇ ਹੁਣ ਪਰਵਾਸੀ ਭਾਰਤੀਆਂ ਨੂੰ ਦਿੱਤੇ ਗਏ ਹਨ। ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਸੌਂਪਿਆ ਗਿਆ ਹੈ।
ਇਸ ਦੇ ਨਾਲ ਹੀ ਬਲਕਾਰ ਸਿੰਘ ਨੂੰ ਲੋਕਲ ਬਾਡੀ ਵਿਭਾਗ, ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਵਿਭਾਗ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ, ਖੇਡਾਂ ਅਤੇ ਯੁਵਕ ਸੇਵਾ, ਭੂਮੀ ਅਤੇ ਪਾਣੀ ਦੀ ਸੰਭਾਲ, ਮਾਈਨਿੰਗ ਅਤੇ ਭੂ-ਵਿਗਿਆਨ ਦਾ ਵਿਭਾਗ ਸੌਂਪਿਆ ਗਿਆ ਹੈ।
Also Read : SGPC ਦੇ ਇਤਰਾਜ਼ ਤੋਂ ਬਾਅਦ 12ਵੀਂ ਜਮਾਤ ਦੇ ਸਿਲੇਬਸ ‘ਚ ਬਦਲਾਅ, ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਚੋਂ ਹਟਾਇਆ ਗਿਆ ‘ਖਾਲਿਸਤਾਨ’
Also Read : SGPC ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਨੇ 12 ਸਾਲਾਂ ਬਾਅਦ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼
Also Read : ਅੰਮ੍ਰਿਤਸਰ ਦੇ ਰੈਸਟੋਰੈਂਟ ‘ਤੇ ਪੁਲਿਸ ਦਾ ਛਾਪਾ, 266 ਬੋਤਲਾਂ ਸ਼ਰਾਬ ਬਰਾਮਦ