Bhagwant Mann’s instruction to all DC
ਇੰਡੀਆ ਨਿਊਜ਼, ਚੰਡੀਗੜ੍ਹ:
Bhagwant Mann’s instruction to all DC ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਫੀਲਡ ਖਾਸ ਕਰਕੇ ਪਿੰਡਾਂ ਵਿੱਚ ਆਊਟਡੋਰ ਮੀਟਿੰਗਾਂ ਕਰਨ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਸਕੇ। ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਮ ਲੋਕਾਂ ਦੇ ਲੰਬਿਤ ਮਸਲਿਆਂ ਜਾਂ ਦਰਪੇਸ਼ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਕਿਸੇ ਵਿਸ਼ੇਸ਼ ਪਿੰਡ ਜਾਂ ਕਸਬੇ ਵਿੱਚ ਅਧਿਕਾਰੀਆਂ ਦੀ ਟੀਮ ਨਾਲ ਉਨ੍ਹਾਂ ਦੇ ਘਰ ਜਾ ਕੇ ਵਿਸ਼ੇਸ਼ ਕੈਂਪ ਲਗਾਉਣ ਲਈ ਕਿਹਾ।
ਸੂਬਾ ਪ੍ਰਸ਼ਾਸਨ ਦੀਆਂ ਅੱਖਾਂ ਅਤੇ ਕੰਨ ਡੀਸੀ: ਮਾਨ
ਡੀਸੀ ਨੂੰ ਸੂਬਾ ਪ੍ਰਸ਼ਾਸਨ ਦੀਆਂ ਅੱਖਾਂ ਅਤੇ ਕੰਨ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ, “ਤੁਸੀਂ ਸਰਕਾਰ ਦਾ ਅਸਲੀ ਚਿਹਰਾ ਹੋ ਕਿਉਂਕਿ ਲੋਕਾਂ ਦਾ ਸਾਡੇ (ਸਰਕਾਰ) ਦੀ ਬਜਾਏ ਤੁਹਾਡੇ ਨਾਲ ਸਿੱਧਾ ਇੰਟਰਫੇਸ ਹੈ ਕਿਉਂਕਿ ਉਹ ਤੁਹਾਡੇ ਵਿੱਚ ਅਥਾਹ ਭਰੋਸਾ ਰੱਖਦੇ ਹਨ । ਉਨ੍ਹਾਂ ਸਾਂਝ ਕੇਂਦਰਾਂ ਦੀ ਅਚਨਚੇਤ ਚੈਕਿੰਗ ਕਰਨ ਦੀ ਵੀ ਅਪੀਲ ਕੀਤੀ ਕਿਉਂਕਿ ਇਹ ਕੇਂਦਰ ਮੁੱਖ ਤੌਰ ‘ਤੇ ਲੋਕਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।
ਨਸ਼ਿਆਂ ਦੇ ਆਦੀ ਨੌਜਵਾਨਾਂ ਦਾ ਪੁਨਰਵਾਸ ਕੀਤਾ ਜਾਵੇ Bhagwant Mann’s instruction to all DC
ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਭਗਵੰਤ ਮਾਨ ਨੇ ਇੱਕ ਮਹੀਨੇ ਦੇ ਅੰਦਰ ਸਾਰੇ ਜ਼ਿਲ੍ਹਿਆਂ ਵਿੱਚ ਸਾਰੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਨੂੰ ਸ਼ੁਰੂ ਕਰਨ ਅਤੇ ਅਪਗ੍ਰੇਡ ਕਰਨ ਦਾ ਟੀਚਾ ਦਿੱਤਾ ਤਾਂ ਜੋ ਕੁਰਾਹੇ ਪਏ ਨੌਜਵਾਨਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਲੋਕਾਂ ਦਾ ਮੁੜ ਵਸੇਬਾ ਬਹੁਤ ਮਹੱਤਵ ਰੱਖਦਾ ਹੈ ਅਤੇ ਉਨ੍ਹਾਂ ਨੂੰ ਸਵੈ-ਮਾਣ ਵਾਲਾ ਜੀਵਨ ਜਿਉਣ ਲਈ ਸਹਾਈ ਹੋਵੇਗਾ।
ਗੁਆਂਢੀ ਰਾਜਾਂ ਤੋਂ ਕਣਕ ਦੀ ਗੈਰ-ਕਾਨੂੰਨੀ ਢੋਆ-ਢੁਆਈ ਰੋਕੀ ਜਾਵੇ
ਕਣਕ ਦੀ ਚੱਲ ਰਹੀ ਖਰੀਦ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ, ਭਗਵੰਤ ਮਾਨ ਨੇ ਡੀਜੀਪੀ ਨੂੰ ਗੁਆਂਢੀ ਰਾਜਾਂ ਤੋਂ ਪੰਜਾਬ ਵਿੱਚ ਕਣਕ ਦੀ ਗੈਰ-ਕਾਨੂੰਨੀ ਢੋਆ-ਢੁਆਈ ਨੂੰ ਰੋਕਣ ਲਈ 24 ਘੰਟੇ ਚੌਕਸੀ ਹੋਰ ਤੇਜ਼ ਕਰਨ ਲਈ ਕਿਹਾ ਕਿਉਂਕਿ ਕਈ ਬੇਈਮਾਨ ਵਪਾਰੀ ਅਕਸਰ ਕਣਕ ਨੂੰ ਮੰਡੀਆਂ ਵਿੱਚ ਵੇਚਣ ਲਈ ਚੋਰੀ-ਛਿਪੇ ਲਿਆਉਂਦੇ ਹਨ। ਭਗਵੰਤ ਮਾਨ ਨੇ ਡੀਜੀਪੀ ਨੂੰ ਖਰੀਦ ਸੀਜ਼ਨ ਦੇ ਅੰਤ ਤੱਕ ਇਨ੍ਹਾਂ ਨਾਕਿਆਂ ‘ਤੇ 24 ਘੰਟੇ ਵੀਡੀਓਗ੍ਰਾਫੀ ਟੀਮਾਂ ਤਾਇਨਾਤ ਕਰਨ ਲਈ ਕਿਹਾ। Bhagwant Mann’s instruction to all DC
Also Read : ਕਿਸਾਨਾਂ ਨੂੰ ਫਸਲ ਦੀ ਅਦਾਇਗੀ 24 ਘੰਟਿਆਂ ਵਿੱਚ ਮਿਲੇਗੀ
Also Read : ਵਧਦੀ ਮਹਿੰਗਾਈ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ