Bhai Balwant Singh Rajoana : ਪੰਜ ਤਖਤਾਂ ਦੇ ਜਥੇਦਾਰਾਂ ਦੀ ਉੱਚ ਪਧਰੀ ਬੈਠਕ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਤੇ 31 ਤੱਕ ਫੈਸਲਾ ਲਵੇ ਕੇਂਦਰ

0
198
Bhai Balwant Singh Rajoana

India News (ਇੰਡੀਆ ਨਿਊਜ਼), Bhai Balwant Singh Rajoana, ਚੰਡੀਗੜ੍ਹ : ਪੰਜ ਤਖਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਉੱਚ ਪਧਰੀ ਬੈਠਕ ਕੀਤੀ ਗਈ। ਭਾਈ ਬਲਵੰਤ ਸਿੰਘ ਰਾਜੋਆਣਾ ਦੇ ਸੰਦਰਭ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣ ਲਈ ਪ੍ਰਿਆਸ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਬੈਠਕ ਦੇ ਵਿੱਚ ਫੈਸਲਾ ਲਿਆ ਗਿਆ ਹੈ ਕਿ ਜੇਕਰ ਕੇਂਦਰ ਸਰਕਾਰ ਐਸਜੀਪੀਸੀ ਵੱਲੋਂ ਦਾਇਰ ਕੀਤੀ ਗਈ ਯਾਚਿਕਾ ਨੂੰ 31 ਦਸੰਬਰ 2023 ਤੱਕ ਅਮਲ ਵਿੱਚ ਨਹੀਂ ਲਿਆਂਦਾ ਤਾਂ ਯਾਚਿਕਾ ਵਾਪਸ ਲੈ ਲਈ ਜਾਵੇਗੀ।

ਉੱਚ ਪੱਧਰੀ ਕਮੇਟੀ ਦੇ ਮੈਂਬਰ

ਭਾਈ ਬਲਵੰਤ ਸਿੰਘ ਰਾਜੋਵਾਣਾ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਈ ਬੈਠਕ ਦੇ ਵਿੱਚ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਦੇ ਵਿੱਚ ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਵੀਂ ਦਿੱਲੀ, ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਵਾਣਾ,ਵਿਰਸਾ ਸਿੰਘ ਵਲਟੋਹਾ ਮੈਂਬਰ ਹਨ। ਇਸ ਕਮੇਟੀ ਦੇ ਕੋਆਰਡੀਨੇਟਰ ਵੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਣਗੇ।

ਪਿਛਲੇ 12 ਸਾਲਾਂ ਤੋਂ ਫੈਸਲੇ ਦੀ ਉਡੀਕ

ਇਹ ਉੱਚ ਪਧਰੀ ਵਫਦ ਰਾਜੋਵਾਣਾ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰੇਗਾ। ਦੱਸ ਦੀਏ ਕਿ ਰਹਿਮ ਦੀ ਅਪੀਲ ਤੇ ਫੈਸਲੇ ਲਈ ਰਾਜੋਆਣਾ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਪਿਛਲੇ 12 ਸਾਲ ਤੋਂ ਰਾਜੋਆਣਾ ਦੀ ਰਹਿਮ ਦੀ ਅਪੀਲ ਕੇਂਦਰ ਦੇ ਫੈਸਲੇ ਦੀ ਉਡੀਕ ਵਿੱਚ ਹੈ। ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਇਸ ਅਰਜ਼ੀ ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਦੇ ਖਿਲਾਫ ਰਾਜੋਆਣਾ ਨੇ ਪ੍ਰਸ਼ਨ ਚੁਕਦਿਆਂ ਮੰਗ ਕੀਤੀ ਸੀ ਕਿ ਜੇਕਰ ਕੋਈ ਕਾਰਵਾਈ ਹੀ ਨਹੀਂ ਹੋ ਰਹੀ ਤਾਂ ਅਜਿਹੀ ਰਹਿਮ ਦੀ ਪਟੀਸ਼ਨ ਦਾਇਰ ਕਰਨ ਦਾ ਕੀ ਫਾਇਦਾ ਹੈ।

ਮੀਟਿੰਗ ਦੌਰਾਨ ਲਏ ਅਹਿਮ ਫੈਸਲੇ

ਪਟਿਆਲਾ ਦੀ ਕੇਂਦਰੀ ਜੇਲ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਬੁੱਧਵਾਰ ਨੂੰ ਹੰਗਾਮੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਪੰਜ ਤਖਤਾਂ ਦੇ ਸਿੰਘ ਸਾਹਿਬਾਨ ਸ਼ਾਮਿਲ ਹੋਏ ਮੀਟਿੰਗ ਵਿੱਚ ਪੰਥਕ ਮੁੱਦਿਆਂ ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਵੀ ਲਏ ਗਏ,ਉਥੇ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਵੀ ਕੀਤੀ ਗਈ।

ਸਥਿਤੀ ਨੂੰ ਲੈ ਕੇ ਸਰਕਾਰ ਹੋਵੇਗੀ ਜਿੰਮੇਵਾਰ

ਪੰਜ ਤਖਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਈ ਮੀਟਿੰਗ ਦੌਰਾਨ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਕੇਂਦਰ ਨਾਲ ਗੱਲਬਾਤ ਕਰਨ ਦੇ ਲਈ ਉੱਚ ਪਧਰੀ ਵਫਦ ਦਾ ਗਠਨ ਕੀਤਾ ਗਿਆ। ਜੇਕਰ ਕੇਂਦਰ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ 31 ਦਸੰਬਰ 2023 ਤੱਕ ਰੱਦ ਨਹੀਂ ਕਰਦੀ ਤਾਂ ਰਾਜੋਆਣਾ ਦੀਆਂ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਵਾਰ ਵਾਰ ਪੁੱਜੀਆਂ ਪ੍ਰਤੀਕਿਰਿਆਵਾਂ ਦੇ ਮੱਦੇ ਨਜ਼ਰ SGPC ਆਪਣੀ ਪਾਈ ਹੋਈ ਅਪੀਲ ਤੇ ਵਿਚਾਰ ਕਰੇਗੀ।

ਪੰਜ ਤਖਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਰਾਜੋਆਣਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਦਾ ਨੁਕਸਾਨ ਨਾ ਕਰਨ,ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਆਪਣੀ ਸਿਹਤ ਦਾ ਖਿਆਲ ਰੱਖਣ। ਪੰਜ ਤਖਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਦਿੱਤੇ ਸਮੇਂ ਦੌਰਾਨ ਕੇਂਦਰ ਸਰਕਾਰ ਸੁਹਿਰਦਤਾ ਦੇ ਨਾਲ ਫੈਸਲਾ ਨਹੀਂ ਲੈਂਦੀ ਤਾਂ ਉਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਕੀਤਾ ਗਿਆ ਸੀ ਨੋਟੀਫਿਕੇਸ਼ਨ ਜਾਰੀ

ਕੌਮੀ ਤੇ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਜੀ ਰਾਜੋਵਾਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਵ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਹਨਾਂ ਦੀ ਰਿਹਾਈ ਦੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਜੇਕਰ ਕੇਂਦਰ ਸਰਕਾਰ ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਫਾਂਸੀ ਦੀ ਸਜ਼ਾ ਨੂੰ 31 ਦਸੰਬਰ 2023 ਤੇ ਇੱਕ ਰੱਦ ਨਹੀਂ ਕਰਦੀ ਤਾਂ ਭਾਈ ਬਲਵੰਤ ਸਿੰਘ ਜੀ ਰਾਜੋਵਾਣਾ ਦੀਆਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਵਾਰ-ਵਾਰ ਪੁੱਜੀਆਂ ਅਪੀਲਾਂ ਦੇ ਮੱਦੇ ਨਜ਼ਰ SGPC ਸ਼੍ਰੀ ਅੰਮ੍ਰਿਤਸਰ ਸਾਹਿਬ ਆਪਣੀ ਪਾਈ ਹੋਈ ਅਪੀਲ ਤੇ ਵਿਚਾਰ ਕਰੇਗੀ।

ਇਹ ਵੀ ਪੜ੍ਹੋ :Highway Jam By Farmers In Abohar : ਸੀਸੀਆਈ ਵੱਲੋਂ ਖਰੀਦ ਬੰਦ,ਅਬੋਹਰ ਚ ਕਿਸਾਨਾਂ ਤੇ ਆੜਤੀਆਂ ਵੱਲੋਂ ਹਾਈਵੇ ਜਾਮ

 

SHARE