Big action by Punjab Police
ਇੰਡੀਆ ਨਿਊਜ਼, ਚੰਡੀਗੜ੍ਹ :
Big action by Punjab Police ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 6 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 365.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (CEO) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 23.09 ਕਰੋੜ ਰੁਪਏ ਦੀ 40.75 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 312.81 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.15 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
1323 ਸੰਵੇਦਨਸ਼ੀਲ ਥਾਵਾਂ ਦੀ ਪਛਾਣ Big action by Punjab Police
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1323 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3481 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2817 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Punjab Vidhansabha Election ਦਿਵਿਆਂਗ ਵੋਟਰਾਂ ਲਈ ਸੁਖਾਵਾਂ ਮਾਹੌਲ ਅਤੇ ਟਰਾਂਸਪੋਰਟ ਸਹੂਲਤਾਂ ਯਕੀਨੀ ਬਣਾਈਆਂ ਜਾਣ : ਡਾ. ਰਾਜੂ