Big Action taken by Punjab Police
30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ, 9 ਪਲਾਸਟਿਕ ਦੀਆਂ ਪਾਈਪਾਂ ਅਤੇ 12 ਬੋਰੀਆਂ ਗੁੜ ਜ਼ਬਤ
ਦਿਨੇਸ਼ ਮੌਦਗਿਲ, ਲੁਧਿਆਣਾ:
Big Action taken by Punjab Police ਲਾਹਣ ਤੋਂ ਬਣਾਈ ਜਾਣ ਵਾਲੀ ਨਾਜਾਇਜ਼ ਸ਼ਰਾਬ ਨੂੰ ਰੋਕਣ ਲਈ ਆਬਕਾਰੀ ਟੀਮਾਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੇਟ ਇਲਾਕੇ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਇਸ ਨੂੰ ਮੌਕੇ ‘ਤੇ ਨਸ਼ਟ ਕਰ ਦਿੱਤਾ ਗਿਆ।
ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਮੰਗਲਵਾਰ ਸਵੇਰੇ 5:30 ਵਜੇ ਬੇਟ ਖੇਤਰ ਵਿੱਚ ਵਿਆਪਕ ਛਾਪੇਮਾਰੀ ਕਰਨ ਲਈ ਚਾਰ ਟੀਮਾਂ ਗਠਿਤ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਰੇਂਜ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਡਾ. ਸ਼ਿਵਾਨੀ ਗੁਪਤਾ ਵੱਲੋਂ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਸ਼ਾਲਿਨ ਵਾਲੀਆ ਦੀ ਅਗਵਾਈ ਹੇਠ ਲਾਹਨ ਤੋਂ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਛਾਪੇਮਾਰੀ ਲਈ ਇਹਨਾਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਸਤਲੁਜ ਦਰਿਆ ਦੇ ਕੰਢੇ ਕਰੀਬ 40 ਕਿਲੋਮੀਟਰ ਦੇ ਖੇਤਰ ਵਿੱਚ ਛਾਪੇਮਾਰੀ
ਬੁਲਾਰੇ ਨੇ ਅੱਗੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢੇ ਦੇ ਇਲਾਕਿਆਂ ਅਤੇ ਪਿੰਡਾਂ ਜਿਵੇਂ ਤਲਵਾਨੀ ਨਾਬਾਦ, ਬੜੂੰਦੀ ਨੇੜੇ ਗੋਰਸੀਆ, ਭੋਲੇਵਾਲ ਜੱਦੀਦ, ਰਾਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ, ਸ਼ੇਰੇਵਾਲ, ਬਾਗੀਆਂ ਅਤੇ ਪਿੰਡ ਬਹਾਦਰ ਕੇ ਵਿੱਚ ਛਾਪੇਮਾਰੀ ਕੀਤੀ ਗਈ। ਉਹਨਾਂ ਦੱਸਿਆ ਕਿ ਕਰੀਬ 40 ਕਿਲੋਮੀਟਰ ਦੇ ਖੇਤਰ ਵਿੱਚ ਨਾਜਾਇਜ਼ ਸ਼ਰਾਬ ਬਣਾਉਣ ਦੀ ਪ੍ਰਕਿਰਿਆ ਨੂੰ ਰੋਕਣ ਲਈ ਇਹ ਮੁਹਿੰਮ ਚਲਾਈ ਗਈ ਸੀ।
60 ਮੈਂਬਰਾਂ ਨੇ ਕੀਤੀ ਕਾਰਵਾਈ
ਲੁਧਿਆਣਾ ਦੇ ਆਬਕਾਰੀ ਅਫਸਰਾਂ ਦੀ ਅਗਵਾਈ ਵਿੱਚ ਐਕਸਾਈਜ਼ ਇੰਸਪੈਕਟਰਾਂ ਅਤੇ ਆਬਕਾਰੀ ਪੁਲਿਸ ਸਟਾਫ਼ ਦੀਆਂ ਸਰਚ ਟੀਮਾਂ ਦੇ ਕਰੀਬ 60 ਮੈਂਬਰਾਂ ਨੇ ਵਿਆਪਕ ਛਾਪੇਮਾਰੀ ਕੀਤੀ। ਇਸ ਮੁਹਿੰਮ ਦੌਰਾਨ ਇੱਕ ਹੈਰਾਨ ਕਰਨ ਵਾਲਾ ਤੱਥ ਇਹ ਵੀ ਸਾਹਮਣੇ ਆਇਆ ਕਿ ਇਸ ਲਾਹਣ ਤੋਂ ਨਾਜਾਇਜ਼ ਸ਼ਰਾਬ ਬਣਾਉਣ ਲਈ ਲੁਧਿਆਣਾ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਸੀਵਰੇਜ ਦਾ ਪਾਣੀ ਵਰਤਿਆ ਜਾਂਦਾ ਸੀ।
ਟੀਮ ਨੂੰ ਦੇਖ ਕੇ ਸ਼ਰਾਬ ਬਣਾਉਣ ਵਾਲੇ ਵਿਅਕਤੀ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਲੋਹੇ ਦੇ ਡਰੰਮ, ਦੋ ਐਲੂਮੀਨੀਅਮ ਦੇ ਬਰਤਨ, 9 ਪਲਾਸਟਿਕ ਪਾਈਪਾਂ ਅਤੇ ਗੁੜ ਦੀਆਂ 12 ਬੋਰੀਆਂ ਛੱਡ ਕੇ ਭੱਜ ਗਏ। ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਜਲੰਧਰ ਤੋਂ ਆਬਕਾਰੀ ਸਟਾਫ਼ ਨੂੰ ਵੀ ਦਰਿਆ ਦੇ ਦੂਜੇ ਸਿਰੇ ‘ਤੇ ਬੁਲਾਇਆ ਗਿਆ ਸੀ ਤਾਂ ਜੋ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ।
Also Read : 31 ਮਈ ਤੱਕ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਹਟਾਓ : ਮਾਨ
Also Read : ਪੰਜਾਬ ਨੂੰ ਦੁਸ਼ਮਣ ਤਾਕਤਾਂ ਤੋਂ ਖ਼ਤਰਾ: ਅਮਰਿੰਦਰ ਸਿੰਘ
Also Read : ਹਾਈ ਕੋਰਟ ਨੇ ਬੱਗਾ ਦੀ ਗ੍ਰਿਫਤਾਰੀ ‘ਤੇ 5 ਜੁਲਾਈ ਤੱਕ ਰੋਕ ਲਗਾਈ
Connect With Us : Twitter Facebook youtube