Big decision of Punjab government ਪੈਨਸ਼ਨ ਤੋਂ ਇਲਾਵਾ ਵੀ ਮਿਲੇਗੀ ਵਿੱਤੀ ਮਦਦ

0
349
Big decision of Punjab government
Big decision of Punjab government
ਇੰਡੀਆ ਨਿਊਜ਼, ਚੰਡੀਗੜ੍ਹ : 
Big decision of Punjab government ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕੋਵਿੰਡ-19 ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸਨ/ਵਿੱਤੀ ਸਹਾਇਤਾ ਤੋਂ ਇਲਾਵਾ ਉਨਾਂ ਨੂੰ ਸਿਰਫ ਇਕ ਵਾਰ ਲਈ 1000 ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਬੈਂਕ ਖਾਤਿਆਂ ਵਿੱਚ ਆਏਗੀ ਰਕਮ (Big decision of Punjab government)

ਇਹ ਅਦਾਇਗੀ ਡੀਬੀਟੀ ਰਾਹੀਂ ਸਿੱਧੇ ਤੌਰ ਉਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਨਾਲ ਲਾਭਪਾਤਰੀਆਂ ਨੂੰ ਰਾਹਤ ਮਿਲੇਗੀ ਅਤੇ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਲਈ ਮਦਦ ਮਿਲੇਗੀ। ਇਕ ਵਾਰ ਲਈ ਇਹ ਵਿੱਤੀ ਲਾਭ ਦੇਣ ਨਾਲ 27.71 ਲੱਖ ਲਾਭਪਾਤਰੀਆਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਖਜ਼ਾਨੇ ਉਤੇ 277.13 ਕਰੋੜ ਰੁਪਏ ਦਾ ਬੋਝ ਪਵੇਗਾ।

ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ (Big decision of Punjab government)

ਮੰਤਰੀ ਮੰਡਲ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਯੋਜਨਾਬੰਦੀ ਵਿਭਾਗ ਦੇ 25 ਅਗਸਤ, 2021 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦਿੰਦੇ ਹੋਏ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ 31 ਦਸੰਬਰ, 2021 ਨੂੰ ਜਲੰਧਰ ਜ਼ਿਲੇ ਲਈ ਵਿਸ਼ੇਸ਼ ਕੇਸ ਵਜੋਂ ਇਕ ਵਾਰ ਲਈ ਯੋਜਨਾਬੰਦੀ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਹ ਗਰਾਂਟ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਦੇਣ ਦਾ ਐਲਾਨ ਕੀਤਾ ਸੀ ਜਿਸ ਨੂੰ ਹਾਲ ਹੀ ਵਿਚ 28 ਦਸੰਬਰ, 2021 ਨੂੰ ਸਤਿਕਾਰਯੋਗ 108 ਸੰਤ ਨਿਰੰਜਣ ਦਾਸ ਜੀ (ਬਾਬਾ ਬੱਲਾਂ ਵਾਲੇ) ਦੀ ਅਗਵਾਈ ਵਿਚ ਗਠਿਤ ਕੀਤਾ ਗਿਆ ਸੀ।

ਪੰਜਾਬ ਜਨਤਕ ਖਰੀਦ ਵਿੱਚ ਪਾਰਦਰਸਤਾ ਨਿਯਮ, 2022 ਨੂੰ ਪ੍ਰਵਾਨਗੀ (Big decision of Punjab government)

ਮੰਤਰੀ ਮੰਡਲ ਨੇ ਪੰਜਾਬ ਜਨਤਕ ਖਰੀਦ ਵਿੱਚ ਪਾਰਦਰਸਤਾ ਨਿਯਮ, 2022 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਨਿਯਮ ਕੁਸਲਤਾ, ਆਰਥਿਕਤਾ, ਇਮਾਨਦਾਰੀ ਅਤੇ ਜਵਾਬਦੇਹੀ, ਪਾਰਦਰਸਤਾ, ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਿਵਹਾਰ, ਚੰਗੇ ਪ੍ਰਸਾਸਨ ਬਾਰੇ ਲੋਕਾਂ ਦੇ ਭਰੋਸੇ ਦੇ ਨਾਲ ਸਮੇਂ ਸਿਰ ਨਿਸਚਿਤ ਨਤੀਜਿਆਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਿਰਜੇ ਗਏ ਹਨ।
SHARE