ਸਰਕਾਰੀ ਸਕੂਲਾਂ ਅਤੇ ਕਾਲਜਾਂ’ ਚ ਗੈਸਟ ਫੈਕਲਟੀ ਅਧਿਆਪਕਾਂ ਦੀ ਭਰਤੀ ਹੋਵੇਗੀ : ਮਾਨ

0
166
Big decisions taken by AAP government
CM Bhagwant Maan

ਇੰਡੀਆ ਨਿਊਜ਼, ਚੰਡੀਗੜ੍ਹ (Big decisions taken by AAP government) : ਸੂਬੇ ਦੀ ਮੌਜੂਦਾ ਸਰਕਾਰ ਦਾ ਸਕੂਲੀ ਸਿੱਖਿਆ ਤੇ ਖਾਸ ਫੋਕਸ ਹੈ l ਸੀਐਮ ਭਗਵੰਤ ਮਾਨ ਦਾ ਇਹ ਟੀਚਾ ਹੈ ਕਿ ਸਕੂਲੀ ਸਿੱਖਿਆ ਦੀ ਮਿਆਰ ਨੂੰ ਉੱਪਰ ਚੁੱਕਿਆ ਜਾਵੇl ਇਸ ਦੇ ਚਲਦੇ ਹੀ ਪੰਜਾਬ ਸਰਕਾਰ ਨੇ ਅੱਜ ਟੀਚਰ ਡੇ ਤੇ ਕਈਂ ਅਹਿਮ ਫੈਸਲੇ ਲਏ ਹਨ l

ਭਗਵੰਤ ਮਾਨ ਨੇ ਦੱਸਿਆ ਕਿ ਹੁਣ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਗੈਸਟ ਫੈਕਲਟੀ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਮਾਨ ਨੇ ਦੱਸਿਆ ਕਿ ਅਜਿਹਾ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ ਅਤੇ ਸਿੱਖਿਆ ‘ਤੇ ਕੋਈ ਅਸਰ ਨਾ ਪਵੇ। ਮਾਨ ਨੇ ਦੱਸਿਆ ਕਿ ਜਲਦ ਹੀ ਪੰਜਾਬ ਸਰਕਾਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗੀ।

CM ਭਗਵੰਤ ਮਾਨ ਦਾ ਦੂਜਾ ਵੱਡਾ ਐਲਾਨ

ਆਪਣੇ ਦੂਜੇ ਵੱਡੇ ਐਲਾਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂਜੀਸੀ ਦਾ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਸਾਰੇ ਨਿਯਮ ਅਤੇ ਸ਼ਰਤਾਂ ਲਾਗੂ ਹੋਣਗੀਆਂ। ਇਹ ਤਨਖਾਹ ਕਮਿਸ਼ਨ 1 ਅਕਤੂਬਰ 2022 ਤੋਂ ਲਾਗੂ ਹੋਵੇਗਾ। ਜਿਸ ਤੋਂ ਬਾਅਦ ਅਧਿਆਪਕਾਂ ਨੂੰ ਇਸ ਪੇ-ਕਮਿਸ਼ਨ ਅਨੁਸਾਰ ਤਨਖਾਹ ਮਿਲੇਗੀ। ਮਾਨ ਨੇ ਦੱਸਿਆ ਕਿ ਜਲਦ ਹੀ ਪੰਜਾਬ ਸਰਕਾਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗੀ।

ਮਾਨ ਦਾ ਤੀਜਾ ਵੱਡਾ ਐਲਾਨ

ਆਪਣੇ ਤੀਜੇ ਵੱਡੇ ਐਲਾਨ ਵਿੱਚ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਕਾਲਜਾਂ ਵਿੱਚ 18 ਤੋਂ 20 ਸਾਲਾਂ ਤੋਂ ਪੜ੍ਹਾ ਰਹੇ ਗੈਸਟ ਫੈਕਲਟੀ ਅਧਿਆਪਕਾਂ ਦੇ ਮਾਣਭੱਤੇ ਅਤੇ ਭੱਤਿਆਂ ਵਿੱਚ ਵੀ ਵਾਧਾ ਕੀਤਾ ਜਾਵੇਗਾ। ਮਾਨ ਨੇ ਦੱਸਿਆ ਕਿ ਜਲਦ ਹੀ ਪੰਜਾਬ ਸਰਕਾਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗੀ।

 

ਇਹ ਵੀ ਪੜ੍ਹੋ: ਸੰਗਰੂਰ-ਲੁਧਿਆਣਾ ਰੋਡ ‘ਤੇ ਦੋ ਟੋਲ ਪਲਾਜ਼ੇ ਹੋਏ ਬੰਦ

ਸਾਡੇ ਨਾਲ ਜੁੜੋ :  Twitter Facebook youtube

SHARE