Big defeat for Congress in Assembly elections ਸ਼ਰਮਨਾਕ ਪ੍ਰਦਰਸ਼ਨ ਤੋਂ ਬਾਅਦ ਅੱਜ ਹੋਵੇਗਾ ਮੰਥਨ, ਚੰਨੀ ਦੇ ਸਕਦੇ ਹਨ ਅਸਤੀਫਾ

0
204
Big defeat for Congress in Assembly elections

Big defeat for Congress in Assembly elections

ਇੰਡੀਆ ਨਿਊਜ਼, ਚੰਡੀਗੜ੍ਹ:

Big defeat for Congress in Assembly elections ਬੀਤੇ ਦਿਨ ਆਏ ਪੰਜਾਬ ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (AAP) ਨੇ ਸੂਬੇ ਦੀਆਂ ਬਾਕੀ ਸਾਰੀਆਂ ਪਾਰਟੀਆਂ ਦਾ ਸਫਾਇਆ ਕਰ ਦਿੱਤਾ ਹੈ। ਇਸ ਵਿੱਚ ਸੱਤਾਧਾਰੀ ਕਾਂਗਰਸ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। 2017 ਵਿਧਾਨ ਸਭਾ ਚੋਣਾਂ ‘ਚ 77 ਸੀਟਾਂ ਨਾਲ ਸੱਤਾ ‘ਚ ਆਈ ਕਾਂਗਰਸ ਇਸ ਵਾਰ ਸਿਰਫ 18 ਸੀਟਾਂ ‘ਤੇ ਹੀ ਸਿਮਟ ਗਈ।

ਸਭ ਤੋਂ ਹੈਰਾਨੀਜਨਕ ਗੱਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਤਕਰੀਬਨ ਸਾਰੀ ਕੈਬਨਿਟ ਚੋਣਾਂ ਵਿੱਚ ਹਾਰ ਗਈ । ਇੱਥੋਂ ਤੱਕ ਕਿ ਚੰਨੀ ਵੀ ਆਪਣੀਆਂ ਦੋਵੇਂ ਸੀਟਾਂ ਤੋਂ ਹਾਰ ਗਏ। ਹਾਰ ਤੋਂ ਬਾਅਦ ਅੱਜ ਸਵੇਰੇ 11.30 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਮੁੱਖ ਮੰਤਰੀ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪਣਗੇ।

Big defeat for Congress in Assembly elections

ਉਮੀਦ ਕੀਤੀ ਜਾ ਰਹੀ ਹੈ ਕਿ ਆਪਣੀ ਆਖ਼ਰੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਪਾਰਟੀ ਦੀ ਨਮੋਸ਼ੀਜਨਕ ਹਾਰ ‘ਤੇ ਵਿਚਾਰ ਕਰਨਗੇ। ਪਰ ਉਹ ਕਿਸ ‘ਤੇ ਮੰਥਨ ਕਰਨਗੇ, ਇਹ ਸੋਚਣ ਵਾਲੀ ਗੱਲ ਹੈ। ਕਿਉਂਕਿ ਪਾਰਟੀ ਦਾ ਹਰ ਵੱਡਾ ਆਗੂ ਲੋਕਾਂ ਦਾ ਭਰੋਸਾ ਜਿੱਤਣ ਵਿੱਚ ਅਸਫਲ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਵੀ ਕੱਲ੍ਹ ਹਾਰ ਤੋਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ਵੀ ਬੁਲਾਈ ਹੈ

ਸੂਬੇ ਵਿੱਚ ਲਗਾਤਾਰ ਮਾੜਾ ਪ੍ਰਦਰਸ਼ਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਸੂਬੇ ਵਿੱਚ ਲਗਾਤਾਰ ਦੂਜੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਸ਼ਰਮਨਾਕ ਪ੍ਰਦਰਸ਼ਨ ਕੀਤਾ ਹੈ। ਲੋਕਾਂ ਨੇ ਅਕਾਲੀ ਦਲ ਨੂੰ ਇਸ ਤਰ੍ਹਾਂ ਨਕਾਰ ਦਿੱਤਾ ਕਿ ਪ੍ਰਕਾਸ਼ ਸਿੰਘ ਬਾਦਲ 55 ਸਾਲ ਬਾਅਦ ਵਿਧਾਨ ਸਭਾ ਚੋਣਾਂ ਹਾਰ ਗਏ, ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਸਮੇਤ ਸਾਰੇ ਵੱਡੇ ਆਗੂਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਪਾਰਟੀ ਦਾ ਪ੍ਰਦਰਸ਼ਨ ਲੋਕ ਸਭਾ ਚੋਣਾਂ ਨਾਲੋਂ ਵੀ ਮਾੜਾ ਰਿਹਾ ਅਤੇ ਸਿਰਫ਼ ਚਾਰ ਵਿਧਾਨ ਸਭਾ ਸੀਟਾਂ ਹੀ ਜਿੱਤ ਸਕੀ।

Also Read :Challenges In Punjab ਪੰਜਾਬ ਵਿੱਚ ਨਵੀਂ ਸਰਕਾਰ v/s ਪੁਰਾਣੀਆਂ ਚੁਣੌਤੀਆਂ

Connect With Us : Twitter Facebook

SHARE