Big Relief for Gaushalas 457 ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ

0
231
Big Relief for Gaushalas
Big Relief for Gaushalas
ਇੰਡੀਆ ਨਿਊਜ਼, ਚੰਡੀਗੜ੍ਹ:
Big Relief for Gaushalas ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ ‘ਗਊਧਨ’ ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 5-5 ਲੱਖ ਰੁਪਏ (ਕੁੱਲ 23 ਕਰੋੜ ਰੁਪਏ) ਦੇ ਚੈੱਕ ਸੌਂਪਣ ਤੋਂ ਇਲਾਵਾ ਇਨ੍ਹਾਂ ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਵਿੱਤੀ ਸਹਾਇਤਾ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ (Big Relief for Gaushalas)

ਇਸ ਮੌਕੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਬਿਹਤਰ ਢੰਗ ਨਾਲ ‘ਗਊਧਨ’ ਦੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਜਿਨ੍ਹਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਸ ਗੱਲ ਨੂੰ ਦੁਹਰਾਉਂਦਿਆਂ ਕਿ ਗਊਸ਼ਾਲਾਵਾਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ, ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗਊਸ਼ਾਲਾਵਾਂ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਿਆ ਜਾਣਾ ਚਾਹੀਦਾ ਹੈ। ਚੰਨੀ ਨੇ ਕਿਹਾ, “ਸੜਕਾਂ ‘ਤੇ ਕੋਈ ਵੀ ਅਵਾਰਾ ਗਊ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਗਊਧਨ ਸੜਕਾਂ ‘ਤੇ ਹੈ ਤਾਂ ਉਸ ਨੂੰ ਗਊਸ਼ਾਲਾਵਾਂ ਦੀ ਦੇਖ-ਰੇਖ ਹੇਠ ਲਿਆਂਦਾ ਜਾਵੇ।” ਉਹਨਾਂ ਅੱਗੇ ਕਿਹਾ ਕਿ ਇਸ ਨਾਲ ਹਾਦਸਿਆਂ ਦੀ ਗਿਣਤੀ ਵੀ ਘਟੇਗੀ।
SHARE