Big Relief to The Traders of Punjab ਸੀ-ਫਾਰਮ ਨਾਲ ਸਬੰਧਤ 1.50 ਲੱਖ ਕੇਸ ਮੁਲਾਂਕਣ ਤੋਂ ਮੁਕਤ

0
287
Big Relief to The Traders of Punjab

Big Relief to The Traders of Punjab  

ਮੰਤਰੀ ਮੰਡਲ ਵੱਲੋਂ ਵਪਾਰੀਆਂ ਦੇ ਹਿੱਤ ਵਿੱਚ 1140 ਕਰੋੜ ਰੁਪਏ ਦੇ ਫੈਸਲਿਆਂ ਨੂੰ ਹਰੀ ਝੰਡੀ

ਇੰਡੀਆ ਨਿਊਜ਼, ਚੰਡੀਗੜ੍ਹ:

Big Relief to The Traders of Punjab ਸੂਬਾ ਭਰ ਦੇ ਕਾਰੋਬਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਸਾਲ 2014-15 ਤੋਂ ਲੈ ਕੇ 2017-18 ਤੱਕ ਦੇ ਚਾਰ ਸਾਲਾਂ ਦੇ ‘ਸੀ’ ਫਾਰਮ ਨਾਲ ਸਬੰਧਤ ਕੇਸਾਂ ਵਿਚੋਂ ਲਗਪਗ 1.50 ਲੱਖ ਕੇਸਾਂ ਨੂੰ ਮੁਲਾਂਕਣ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਕੈਟਾਗਰੀ ਅਧੀਨ ਹਰੇਕ ਸਾਲ ਹੁਣ ਸਿਰਫ 8500 ਦੇ ਲਗਪਗ ਕੇਸਾਂ ਦਾ ਹੀ ਮੁਲਾਂਕਣ ਹੋਵੇਗਾ। ਵਪਾਰੀਆਂ ਦੇ ਪੱਖੀ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ 200 ਕਰੋੜ ਰੁਪਏ ਦਾ ਵਿੱਤੀ ਭਾਰ ਪਵੇਗਾ।

Big Relief to The Traders of Punjab ਵਾਧੂ ਮੰਗ ਦਾ 30% ਜਮ੍ਹਾਂ ਕਰਵਾਉਣਾ ਹੋਵੇਗਾ

ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਸੂਬੇ ਵਿਚ ਵਪਾਰਕ ਅਤੇ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ ਕਿਸੇ ਕੇਸ ਵਿਚ ਨਿਰਧਾਰਤ ਕੀਤੀ ਗਈ ਵਾਧੂ ਮੰਗ ਦਾ 70 ਫੀਸਦੀ ਹਿੱਸਾ ਭਰਨ ਤੋਂ ਛੋਟ ਦੇ ਦਿੱਤੀ ਹੈ ਅਤੇ ਵਪਾਰੀ ਨੂੰ ਹੁਣ ਵਾਧੂ ਮੰਗ ਦਾ 30 ਫੀਸਦੀ ਹੀ ਜਮ੍ਹਾਂ ਕਰਵਾਉਣਾ ਹੋਵੇਗਾ। ਇਸ ਫੈਸਲੇ ਨਾਲ ਖਜ਼ਾਨੇ ਉਤੇ ਲਗਪਗ 940 ਕਰੋੜ ਰੁਪਏ ਦਾ ਵਿੱਤੀ ਖਰਚਾ ਸਹਿਣ ਕਰਨਾ ਪਵੇਗਾ। ਇਸ ਦੇ ਨਾਲ ਉਨ੍ਹਾਂ ਨੂੰ ਹੁਣ ਵਾਧੂ ਮੰਗ ਦੇ 30 ਫੀਸਦੀ ਹਿੱਸੇ ਦੀ 20 ਫੀਸਦੀ ਰਾਸ਼ੀ ਭਰਨੀ ਹੋਵੇਗੀ ਅਤੇ ਬਾਕੀ ਦਾ 80 ਫੀਸਦੀ 31 ਮਾਰਚ, 2023 ਤੱਕ ਭਰਨਾ ਹੋਵੇਗਾ।

Big Relief to The Traders of Punjab ਯਕਮੁਸ਼ਤ ਨਿਬੇੜਾ ਨੀਤੀ-2021 ਨੂੰ ਮਨਜ਼ੂਰੀ

ਉੱਦਮੀ ਅਤੇ ਕਰਜ਼ਦਾਰ ਕੰਪਨੀਆਂ ਦੇ ਉਦਯੋਗਪਤੀਆਂ ਨੂੰ ਇੱਕ ਵਿਲੱਖਣ ਮੌਕਾ ਪ੍ਰਦਾਨ ਕਰਕੇ ਸੂਬੇ ਵਿੱਚ ਉਦਯੋਗਾਂ ਦੀ ਪੁਨਰ ਸਥਾਪਤੀ ਅਤੇ ਬਹਾਲੀ ਲਈ ਮੰਤਰੀ ਮੰਡਲ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਿਡ (ਪੀਐਸਆਈਡੀਸੀ), ਪੰਜਾਬ ਵਿੱਤ ਨਿਗਮ (ਪੀਐਫਸੀ) ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਲਈ ਯਕਮੁਸ਼ਤ ਨਿਬੇੜਾ (ਓਟੀਐਸ) ਨੀਤੀ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਉਹ ਇਸ ਨਵੀਂ ਨੀਤੀ ਰਾਹੀਂ ਆਪਣੇ ਬਕਾਏ ਦਾ ਨਿਪਟਾਰਾ ਕਰ ਸਕਣ।

ਇਹ ਵੀ ਪੜ੍ਹੋ : ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਛੇਤੀ ਮੁਕੰਮਲ ਕਰਨ ਦੀ ਮੰਗ

ਇਹ ਵੀ ਪੜ੍ਹੋ : Jersey Movie New Poster ਪਿਤਾ ਦੀ ਭੂਮਿਕਾ ਚ’ ਨਜ਼ਰ ਆਏ ਸ਼ਾਹਿਦ ਕਪੂਰ

Connect With Us:-  Twitter Facebook

SHARE