Bikram Majithia bail case ਵਕੀਲਾਂ ਦੀ ਬਹਿਸ ਪੂਰੀ, ਫੈਸਲਾ ਆਉਣਾ ਬਾਕੀ

0
278
Bikram Majithia bail case

Bikram Majithia bail case

ਇੰਡੀਆ ਨਿਊਜ਼, ਚੰਡੀਗੜ੍ਹ :

Bikram Majithia bail case ਨਸ਼ਾ ਤਸਕਰੀ ਦੇ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੇ ਜਮਾਨਤ ਤੇ ਕੋਰਟ ਵਿੱਚ ਵਕੀਲਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਹੁਣ ਕੋਰਟ ਨੇ ਆਪਣਾ ਫੈਸਲਾ ਸੁਣਾਉਣਾ ਹੈ। ਕੋਰਟ ਤਯ ਕਰੇਗਾ ਕਿ ਮਜੀਠੀਆ ਨੂੰ ਜਮਾਨਤ ਦਿੱਤੀ ਜਾਵੇ ਜਾਂ ਫਿਰ ਹਵਾਲਾਤ ਵਿੱਚ ਹੀ ਰਹਿਣ ਦਿੱਤਾ ਜਾਵੇ। ਧਿਆਨਯੋਗ ਹੈ ਕਿ ਸੁਪਰੀਮ ਕੋਰਟ ਤੋਂ ਮਿਲੀ ਜਮਾਨਤ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਮਜੀਠੀਆ ਨੇ ਕਲ ਮੋਹਾਲੀ ਕੋਰਟ ਵਿੱਚ ਸਰੈਂਡਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗਿਰਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮਜੀਠੀਏ ਕੋਲੋਂ ਕਰੀਬ ਡੇਢ ਘੰਟਾ ਪੁੱਛ-ਗਿੱਛ ਕੀਤੀ ਸੀ।

ਮਜੀਠੀਆ ਦੇ ਵਕੀਲ ਨੇ ਇਹ ਕਿਹਾ Bikram Majithia bail case

ਸੁਣਵਾਈ ਪੂਰੀ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਦੇ ਐਡਵੋਕੇਟ ਡੀਐਸ ਸੋਬਤੀ ਨੇ ਕਿਹਾ ਕਿ ਅਸੀਂ ਸਾਰੇ ਤੱਥ ਅਦਾਲਤ ਦੇ ਸਾਹਮਣੇ ਰੱਖ ਦਿੱਤੇ ਹਨ। ਫੈਸਲਾ ਆਉਣ ਵਿੱਚ ਸਮਾਂ ਲੱਗੇਗਾ। ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ ਬਿਕਰਮ ਮਜੀਠੀਆ ਤਿੰਨ ਵਾਰ ਐਸਆਈਟੀ ਸਾਹਮਣੇ ਪੇਸ਼ ਹੋ ਚੁੱਕੇ ਹਨ। ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਜੋ ਵੀ ਕਿਹਾ, ਮਜੀਠੀਆ ਨੇ ਉਹ ਸਭ ਮੰਨ ਲਿਆ। ਇਸ ਤੋਂ ਬਾਅਦ ਮਜੀਠੀਆ ਨੇ ਵੀ ਆਤਮ ਸਮਰਪਣ ਕਰ ਦਿੱਤਾ। ਕੱਲ੍ਹ ਵੀ ਪੁਲੀਸ ਨੇ ਪੁੱਛਗਿੱਛ ਕੀਤੀ ਅਤੇ ਅਦਾਲਤ ਵਿੱਚ ਲਿਖ ਦਿੱਤਾ ਕਿ ਸਾਨੂੰ ਹਿਰਾਸਤ ਦੀ ਲੋੜ ਨਹੀਂ ਹੈ, ਇਸੇ ਕਰਕੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਦਸੰਬਰ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ Bikram Majithia bail case

ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ‘ਤੇ ਪੰਜਾਬ ਚੋਣਾਂ ‘ਚ ਹਿੱਸਾ ਲੈਣ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। 31 ਜਨਵਰੀ ਨੂੰ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ ਬਿਕਰਮ ਮਜੀਠੀਆ ਨੂੰ 23 ਫਰਵਰੀ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਹੁਕਮ ਦਿੱਤੇ ਸਨ।

ਹਾਲਾਂਕਿ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਬਿਕਰਮ ਮਜੀਠੀਆ ਨੂੰ 23 ਫਰਵਰੀ ਤੋਂ ਬਾਅਦ ਮੋਹਾਲੀ ਅਦਾਲਤ ‘ਚ ਆਤਮ ਸਮਰਪਣ ਕਰਨਾ ਹੋਵੇਗਾ। ਬਿਕਰਮ ਮਜੀਠੀਆ ਖਿਲਾਫ ਦਸੰਬਰ ‘ਚ ਡਰੱਗ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਹੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਬਿਕਰਮ ਮਜੀਠੀਆ ਨੂੰ ਮੋਹਾਲੀ ਕੋਰਟ ਤੋਂ ਝਟਕਾ ਪਰ ਉਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ। ਪਰ ਬਾਅਦ ਵਿੱਚ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਖਾਰਜ ਹੋ ਗਈ ਅਤੇ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ।

ਇਹ ਵੀ ਪੜ੍ਹੋ : Bhagwant Mann Target Congress on Drug issue ਭਗਵੰਤ ਮਾਨ ਨੇ ਕਾਂਗਰਸ ਸਰਕਾਰ ‘ਤੇ ਚੁੱਕੇ ਸਵਾਲ

ਇਹ ਵੀ ਪੜ੍ਹੋ : Deep Sidhu’s Antim Ardas ਕੇਸਰੀ ਝੰਡਾ ਮਾਰਚ ਨਾਲ ਨੌਜਵਾਨਾਂ ਵੱਲੋਂ ਦੀਪ ਸਿੱਧੂ ਨੂੰ ਅੰਤਿਮ ਸਲਾਮੀ

Connect With Us : Twitter Facebook

SHARE