Birthplace of Shaheed Sukhdev Thapar
ਦਿਨੇਸ਼ ਮੌਦਗਿਲ, ਲੁਧਿਆਣਾ:
Birthplace of Shaheed Sukhdev Thapar ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਦਿਨ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਮਈ ਨੂੰ ਸ਼ਹੀਦ ਦੇ ਜਨਮ ਸਥਾਨ ਮੁਹੱਲਾ ਨੌਘਾਰਾ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਜਿਸ ਲਈ ਪ੍ਰਸ਼ਾਸਨ ਨੇ ਪੂਰੇ ਜ਼ੋਰਾਂ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮਾਨ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਤੋਂ ਬਾਅਦ ਸ਼ਹੀਦ ਸੁਖਦੇਵ ਦੇ ਜਨਮ ਸਥਾਨ ‘ਤੇ ਪਹੁੰਚਣ ਵਾਲੇ ਪਹਿਲੇ ਮੁੱਖ ਮੰਤਰੀ ਹਨ। ਉਮੀਦ ਹੈ ਕਿ ਇਸ ਦਿਨ ਮੁੱਖ ਮੰਤਰੀ ਭਗਵੰਤ ਮਾਨ ਇਸ ਸਥਾਨ ਨੂੰ ਲੈ ਕੇ ਕੋਈ ਵੱਡਾ ਐਲਾਨ ਕਰ ਸਕਦੇ ਹਨ।
ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਸਨ ਟਰੱਸਟ ਮੈਂਬਰ
ਜ਼ਿਕਰਯੋਗ ਹੈ ਕਿ ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਮੈਂਬਰ ਅਤੇ ਹੋਰ ਜਥੇਬੰਦੀਆਂ ਦੇ ਮੈਂਬਰ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਅਸਥਾਨ ਦੇ ਸੁੰਦਰੀਕਰਨ ਦੇ ਕੰਮ ਨੂੰ ਲੈ ਕੇ ਅਤੇ ਚੌੜਾ ਬਾਜ਼ਾਰ ਤੋਂ ਸਿੱਧੀ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਸਨ ਕਿਉਂਕਿ ਸਰਕਾਰੀ ਐਲਾਨਾਂ ਦੇ ਬਾਵਜੂਦ ਸੁੰਦਰੀਕਰਨ ਦੇ ਕੰਮ ਵਿੱਚ ਦੇਰੀ ਹੋਈ ਸੀ।
ਬੀਤੇ ਦਿਨ ਵਿਧਾਇਕਾਂ ਵੱਲੋਂ ਸਮਾਪਤ ਕਰਵਾਈ ਭੁੱਖ ਹੜਤਾਲ
ਨਾਰਾਜ਼ ਟਰੱਸਟ ਮੈਂਬਰਾਂ ਅਤੇ ਹੋਰ ਜਥੇਬੰਦੀਆਂ ਦੇ ਲੋਕਾਂ ਨੇ ਇੱਥੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਪਰ 8 ਦਿਨਾਂ ਤੋਂ ਚੱਲੀ ਇਸ ਭੁੱਖ ਹੜਤਾਲ ਨੂੰ ਬੀਤੇ ਦਿਨ ਵਿਧਾਇਕਾਂ ਵੱਲੋਂ ਇੱਥੇ ਪਹੁੰਚ ਕੇ ਟਰੱਸਟ ਦੇ ਮੈਂਬਰਾਂ ਨੂੰ ਜੂਸ ਪਿਲਾ ਕੇ ਸਮਾਪਤ ਕਰ ਦਿੱਤਾ ਗਿਆ। ਉਸੇ ਦਿਨ ਤੁਰੰਤ ਡੀਸੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇੱਥੇ ਪਹੁੰਚ ਕੇ ਇਸ ਥਾਂ ਦਾ ਮੁਆਇਨਾ ਕੀਤਾ।
ਟਰੱਸਟ ਦੇ ਮੁਖੀ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਅਸ਼ੋਕ ਥਾਪਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇੱਥੇ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਅਸੀਂ ਆਸ ਕਰਦੇ ਹਾਂ ਕਿ 15 ਮਈ ਨੂੰ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਥਾਨ ‘ਤੇ ਕੋਈ ਵੱਡਾ ਐਲਾਨ ਕਰਨਗੇ ਅਤੇ ਸ਼ਹੀਦ ਭਗਤ ਸਿੰਘ ਵਾਂਗ ਸ਼ਹੀਦ ਸੁਖਦੇਵ ਨੂੰ ਵੀ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਜੇਪੀ ਨੱਡਾ ਦੇ 14 ਨੂੰ ਪਹੁੰਚਣ ਦੀ ਉਮੀਦ
ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਮਈ ਨੂੰ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ‘ਤੇ ਪਹੁੰਚ ਰਹੇ ਹਨ, ਉਥੇ ਹੀ ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ 14 ਮਈ ਨੂੰ ਇੱਥੇ ਪਹੁੰਚ ਸਕਦੇ ਹਨ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਅਤੇ ਲੰਮੇ ਸਮੇਂ ਤੋਂ ਟਰੱਸਟ ਦੇ ਮੈਂਬਰ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਅਸਥਾਨ ਦੇ ਸੁੰਦਰੀਕਰਨ ਦੇ ਕੰਮ ਨੂੰ ਲੈ ਕੇ ਅਤੇ ਸਿੱਧੇ ਰਸਤੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ ਅਤੇ ਪੰਜਾਬ ਵਿੱਚ ਕਈ ਸਰਕਾਰਾਂ ਆਈਆਂ ਅਤੇ ਗਈਆਂ ਪਰ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਅਸਥਾਨ ਦੇ ਸੁੰਦਰੀਕਰਨ ਦਾ ਕੰਮ ਨਹੀਂ ਕਰ ਸਕੇ। Birthplace of Shaheed Sukhdev Thapar
Also Read : 31 ਮਈ ਤੱਕ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਹਟਾਓ : ਮਾਨ
Connect With Us : Twitter Facebook youtube