India News (ਇੰਡੀਆ ਨਿਊਜ਼), Black Day And Protests, ਚੰਡੀਗੜ੍ਹ : ਸਾਬਕਾ ਸੈਨਿਕਾਂ ਦੀ ਜਥੇਬੰਦੀ ਨੇ ਐਲਾਨ ਕੀਤਾ ਹੈ ਕਿ 1 ਜਨਵਰੀ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਦੇਸ਼ ਭਰ ਵਿੱਚ 11 ਥਾਵਾਂ ‘ਤੇ ਰੇਲ ਗੱਡੀਆਂ ਰੋਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਬਨੂੜ ਵਿਖੇ ਹੋਈ ਮੀਟਿੰਗ ਦੌਰਾਨ ਸਾਬਕਾ ਸੈਨਿਕ ਜਥੇਬੰਦੀ ਦੇ ਮੁਹਾਲੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਨੇ ਕਿਹਾ ਕਿ ਪਿਛਲੇ 11 ਮਹੀਨਿਆਂ ਤੋਂ ਸਾਬਕਾ ਸੈਨਿਕ ਆਪਣੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਦਿੱਲੀ ਵਿਖੇ ਧਰਨਾ ਦੇ ਰਹੇ ਹਨ ਪਰ ਕੇਂਦਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਹੋ ਰਹੀ।
ਵਨ ਰੈਂਕ ਵਨ ਪੈਨਸ਼ਨ ਅਤੇ ਐਮਐਸਪੀ ਵਰਗੀਆਂ ਮੰਗਾਂ
ਜਿਸ ਕਾਰਨ ਸਾਬਕਾ ਸੈਨਿਕ ਹੁਣ ਨਵੇਂ ਸਾਲ ਦੀ ਸ਼ੁਰੂਆਤ ਨੂੰ ਕਾਲੇ ਦਿਵਸ ਵਜੋਂ ਮਨਾ ਕੇ ਆਪਣਾ ਰੋਸ ਹੋਰ ਤੇਜ਼ ਕਰਨਗੇ ਅਤੇ ਦੇਸ਼ ਭਰ ਵਿੱਚ 11 ਥਾਵਾਂ ‘ਤੇ ਰੇਲ ਗੱਡੀਆਂ ਰੋਕ ਕੇ ਰੋਸ ਪ੍ਰਦਰਸ਼ਨ ਕਰਨਗੇ। ਪ੍ਰੇਮ ਸਿੰਘ ਨੇ ਕਿਹਾ ਕਿ ਸਾਬਕਾ ਸੈਨਿਕ ਵਨ ਰੈਂਕ ਵਨ ਪੈਨਸ਼ਨ ਅਤੇ ਐਮਐਸਪੀ ਵਰਗੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਸਾਬਕਾ ਸੈਨਿਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਸ਼ੰਭੂ ਰੇਲਵੇ ਸਟੇਸ਼ਨ ‘ਤੇ ਦਿੱਤਾ ਗਿਆ ਸੀ ਧਰਨਾ
ਬਨੂੜ ਵਿੱਚ ਮੀਟਿੰਗ ਦੌਰਾਨ ਬੋਲਦਿਆਂ ਸਾਬਕਾ ਸੈਨਿਕ ਜਥੇਬੰਦੀ ਦੇ ਮੁਹਾਲੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਨੇ ਦੱਸਿਆ ਕਿ 24 ਨਵੰਬਰ ਨੂੰ ਸ਼ੰਭੂ ਰੇਲਵੇ ਸਟੇਸ਼ਨ ’ਤੇ ਧਰਨਾ ਲਾਇਆ ਗਿਆ ਸੀ। ਇਸ ਤੋਂ ਬਾਅਦ ਰਾਜਪਾਲ ਦੇ ਸੱਦੇ ‘ਤੇ ਰੇਲਵੇ ਟਰੈਕ ਤੋਂ ਧਰਨਾ ਖਤਮ ਕਰ ਦਿੱਤਾ ਗਿਆ ਸੀ। ਸਾਬਕਾ ਸੈਨਿਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਨਹੀਂ ਪਹੁੰਚਾਈ ਗਈ।
ਇਹ ਵੀ ਪੜ੍ਹੋ :Joginder Pal Bhoa Arrested : ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਘਿਰੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਗਿਰਫਤਾਰ