ਹਰਿਮੰਦਰ ਸਾਹਿਬ ਨੇੜੇ ਅੱਜ ਸਵੇਰੇ ਫਿਰ ਧਮਾਕਾ ਹੋਇਆ

0
94
Blast Near Golden Temple Again

Blast Near Golden Temple Again : ਅੰਮ੍ਰਿਤਸਰ, ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਇਕ ਵਾਰ ਫਿਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਧਮਾਕਾ ਅੱਜ ਸਵੇਰੇ ਕਰੀਬ 6 ਵਜੇ ਹੋਇਆ ਦੱਸਿਆ ਜਾ ਰਿਹਾ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਵੀ ਉਸੇ ਥਾਂ ਦੇ ਆਸਪਾਸ ਹੋਇਆ ਜਿੱਥੇ ਪਹਿਲਾਂ ਧਮਾਕਾ ਹੋਇਆ ਸੀ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ 31 ਘੰਟਿਆਂ ਵਿੱਚ ਇਹ ਦੂਜਾ ਧਮਾਕਾ ਸੀ। ਇਲਾਕੇ ਵਿੱਚ ਲਗਾਤਾਰ ਦੂਜੇ ਧਮਾਕੇ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਪੁਲਿਸ ਕਮਿਸ਼ਨਰ ਅਤੇ ਹੋਰ ਉੱਚ ਅਧਿਕਾਰੀ ਵੀ ਪਹੁੰਚ ਗਏ ਹਨ।

ਇੰਨਾ ਹੀ ਨਹੀਂ ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਰਾਤ ਕਰੀਬ 12 ਵਜੇ ਹੈਰੀਟੇਜ ਸਟਰੀਟ ਦੇ ਕੋਲ ਸਾਰਾਗੜ੍ਹੀ ਪਾਰਕਿੰਗ ਦੇ ਹੇਠਾਂ ਬਣੇ ਰੈਸਟੋਰੈਂਟ ਨੇੜੇ ਧਮਾਕਾ ਹੋਇਆ ਸੀ। ਇਸ ਧਮਾਕੇ ਵਿੱਚ ਇੱਕ ਨੌਜਵਾਨ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

Also Read : ਦੇਰ ਰਾਤ ਹਰਿਮੰਦਰ ਸਾਹਿਬ ਨੇੜੇ ਧਮਾਕਾ

Also Read : ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਅਤੇ ਬਦਨਾਮ ਅੱਤਵਾਦੀ ਪਰਮਜੀਤ ਸਿੰਘ ਪੰਜਵੜ ਪਾਕਿਸਤਾਨ ਵਿੱਚ ਮਾਰਿਆ ਗਿਆ

Also Read : Encounter In Rajouri-Baramula : ਫੌਜ ਦੇ ਜਵਾਨਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ

Connect With Us : Twitter Facebook

SHARE