ਖੇਡਾਂ ਵਤਨ ਪੰਜਾਬ ਦੀਆਂ-2022 ਬਲਾਕ ਪੱਧਰੀ ਟੂਰਨਾਮੈਂਟ ਦੇ ਉਤਸਾਹ ਨੇ ਪੰਜਾਬ ਦੀ ਖੇਡਾਂ ਵਿੱਚ ਮੁੜ ਸਰਦਾਰੀ ਦੀ ਆਸ ਜਗਾਈ: ਮੀਤ ਹੇਅਰ

0
171
Block level tournament, Bhagomajra of Kharar block,A total of 28 sports competitions in six age groups from under 14 to over 50 years of age
Block level tournament, Bhagomajra of Kharar block,A total of 28 sports competitions in six age groups from under 14 to over 50 years of age
  • ਖੇਡ ਮੰਤਰੀ ਨੇ ਖਰੜ ਬਲਾਕ ਦੇ ਭਾਗੋਮਾਜਰਾ ਵਿਖੇ ਹੋ ਰਹੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਦਿੱਤੀ ਹੱਲਾਸੇਰੀ

ਭਾਗੋਮਾਜਰਾ (ਖਰੜ), PUNJAB NEWS (‘Khedan Watan Punjab Deyan-2022′) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਸੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਭਾਰੀ ਉਤਸਾਹ ਨੂੰ ਦੇਖਦਿਆਂ ਸੂਬੇ ਵਿੱਚ ਖੇਡ ਮੁੜ ਮਾਹੌਲ ਸਿਰਜਿਆ ਜਾਣ ਲੱਗਾ ਹੈ।

Block level tournament, Bhagomajra of Kharar block,A total of 28 sports competitions in six age groups from under 14 to over 50 years of age
Block level tournament, Bhagomajra of Kharar block,A total of 28 sports competitions in six age groups from under 14 to over 50 years of age

ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਹੀਦ ਕਾਂਸੀ ਰਾਮ ਮੈਮੋਰੀਅਲ ਫਿਜੀਕਲ ਐਜੂਕੇਸਨ ਕਾਲਜ ਭਾਗੋਮਾਜਰਾ ਵਿਖੇ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲੇ ਦੇ ਬਲਾਕ ਖਰੜ ਦੇ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਸ਼ਿਰਕਤ ਕਰਦਿਆਂ ਦੌਰਾਨ ਕਹੀ। ਭਾਗੋਮਾਜਰਾ ਵਿਖੇ ਅਥਲੈਟਿਕਸ, ਫੁੱਟਬਾਲ, ਵਾਲੀਬਾਲ, ਖੋ-ਖੋ, ਕਬੱਡੀ ਤੇ ਰੱਸਾਕਸੀ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਨਾਂ ਵਿੱਚ 2000 ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਪੰਜਾਬ ਦੇ ਸਾਰੇ ਬਲਾਕਾਂ ਵਿੱਚ ਇਹੋ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।

ਅਥਲੈਟਿਕਸ, ਫੁੱਟਬਾਲ, ਵਾਲੀਬਾਲ, ਖੋ-ਖੋ, ਕਬੱਡੀ ਤੇ ਰੱਸਾਕਸੀ ਮੁਕਾਬਲੇ ਕਰਵਾਏ

ਮੀਤ ਹੇਅਰ ਨੇ ਕਿਹਾ ਕਿ ਇਨਾਂ ਖੇਡਾਂ ਦਾ ਮਕਸਦ ਹੀ ਹਰ ਖੇਡ ਵਿੱਚ ਹੇਠਲੇ ਪੱਧਰ ਤੋਂ ਖਿਡਾਰੀਆਂ ਦੀ ਸਨਾਖਤ ਕਰਕੇ ਫੇਰ ਅੱਗੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਕੁੱਲ ਛੇ ਉਮਰ ਗਰੁੱਪਾਂ ਵਿੱਚ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਪਹਿਲੀ ਤੋਂ 7 ਸਤੰਬਰ ਤੱਕ ਛੇ ਖੇਡਾਂ ਦੇ ਮੁਕਾਬਲੇ ਚੱਲ ਰਹੇ ਜਿਨਾਂ ਦੇ ਜੇਤੂ ਅਗਾਂਹ ਜ਼ਿਲਾ ਪੱਧਰ ਉੱਤੇ ਖੇਡਣਗੇ।

ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸਨ 8 ਸਤੰਬਰ ਤੱਕ ਵਧਾ ਦਿੱਤੀ ਗਈ

ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੇ ਉਤਸਾਹ ਨੂੰ ਦੇਖਦਿਆਂ ਖੇਡ ਵਿਭਾਗ ਨੇ ਬਾਕੀ 22 ਖੇਡਾਂ ਵਿੱਚ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸਨ 8 ਸਤੰਬਰ ਤੱਕ ਵਧਾ ਦਿੱਤੀ ਗਈ ਹੈ। 22 ਖੇਡਾਂ ਵਿੱਚ ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ 28 ਖੇਡਾਂ ਵਿੱਚ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ।

ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ ਧੀਮਾਨ, ਐਸ.ਡੀ.ਐਮ. ਖਰੜ ਰਵਿੰਦਰ ਕੁਮਾਰ, ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਤੇ ਸਹੀਦ ਕਾਂਸੀ ਰਾਮ ਮੈਮੋਰੀਅਲ ਫਿਜੀਕਲ ਐਜੂਕੇਸਨ ਕਾਲਜ ਭਾਗੋਮਾਜਰਾ ਦੇ ਪਿ੍ਰੰਸੀਪਲ ਦਲਬਾਰਾ ਸਿੰਘ ਧਾਲੀਵਾਲ ਵੀ ਹਾਜਰ ਸਨ।

ਇਹ ਵੀ ਪੜ੍ਹੋ: ਪਟਿਆਲ਼ਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਦਾ 165 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਸੁੰਦਰੀਕਰਨ: ਡਾ. ਨਿੱਜਰ

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਇਹ ਵੀ ਪੜ੍ਹੋ: ਸੜਕੀ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼

ਸਾਡੇ ਨਾਲ ਜੁੜੋ :  Twitter Facebook youtube

SHARE