Bram Shankar Jimpa big Statement ਭੰਗੀ ਚੋਅ ਨੂੰ ਕੀਤਾ ਜਾਵੇਗਾ ਵਿਕਸਤ: ਜਿੰਪਾ

0
209
Bram Shankar Jimpa big Statement

Bram Shankar Jimpa big Statement

• ਬਰਸਾਤ ਦੇ ਮੌਸਮ ਤੋਂ ਪਹਿਲਾਂ ਹੜ੍ਹ ਰੋਕੂ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਇੰਡੀਆ ਨਿਊਜ਼, ਚੰਡੀਗੜ੍ਹ :

Bram Shankar Jimpa big Statement ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦੀ ਤਰਜ਼ ‘ਤੇ ਹੁਸ਼ਿਆਰਪੁਰ ਸ਼ਹਿਰ ਵਿਚਲੇ ਭੰਗੀ ਚੋਅ ਦੇ ਨਵੀਨੀਕਰਨ ਲਈ ਪ੍ਰਾਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੰਦਿਆਂ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਕਿਹਾ।

ਇਥੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ  ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼ ਸੁਥਰਾ, ਈਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਦੇਣ ਦੇ ਕੀਤੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪਾਰਦਰਸ਼ਤਾ ਬਰਕਰਾਰ ਰੱਖੀ ਜਾਵੇ।

ਹੜ੍ਹ ਰੋਕੂ ਕਾਰਜ ਮੁਕੰਮਲ ਕੀਤੇ ਜਾਨ Bram Shankar Jimpa big Statement

ਮੌਨਸੂਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤ ਦੇ ਮੌਸਮ ਤੋਂ ਪਹਿਲਾਂ ਹੜ੍ਹ ਰੋਕੂ ਕਾਰਜ ਮੁਕੰਮਲ ਕਰ ਲੈਣ, ਜਿਸ ਸਬੰਧੀ ਉਹ ਜਲਦੀ ਸਮੀਖਿਆ ਮੀਟਿੰਗ ਕਰਨਗੇ। ਉਨ੍ਹਾਂ ਨੇ ਵਿਭਾਗ ਨੂੰ ਫੀਲਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਜਾਣਕਾਰੀ ਸਥਾਨਕ ਵਿਧਾਇਕਾਂ ਨੂੰ ਦੇਣ ਲਈ ਵੀ ਕਿਹਾ।

ਵਿਭਾਗ ਦੀਆਂ ਮੁੱਖ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ

ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀਆਂ ਮੁੱਖ ਗਤੀਵਿਧੀਆਂ, ਪਹਿਲਕਦਮੀਆਂ ਅਤੇ ਅੰਕੜਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸ਼ਾਹਪੁਰ ਕੰਢੀ ਬੈਰੇਜ ਦੇ ਨਿਰਮਾਣ, ਰਾਜਸਥਾਨ ਫੀਡਰ, ਸਰਹਿੰਦ ਫੀਡਰ, ਕੰਢੀ ਕੈਨਾਲ ਅਤੇ ਯੂ.ਬੀ.ਡੀ.ਸੀ. ਦੀ ਲਾਹੌਰ ਬ੍ਰਾਂਚ ਦੀ ਰੀਲਾਈਨਿੰਗ ਬਾਰੇ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਨਹਿਰੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਾਰੇ ਜਾਣੂ ਕਰਵਾਇਆ।

Bram Shankar Jimpa big Statement

Also Read : Punjab CM in Punjabi University ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਗਰੰਟੀ ਮੇਰੀ : ਮਾਨ

Also Read : Big decision of Punjab Government ਰਾਜ ਦੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ

Also Read : Special facilities for NRI ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਧਾਲੀਵਾਲ 

Connect With Us : Twitter Facebook youtube

SHARE