Breaking news Patiala
ਇੰਡੀਆ ਨਿਊਜ਼, ਪਟਿਆਲਾ:
Breaking news Patiala ਪਟਿਆਲਾ ‘ਚ ਸ਼ੁੱਕਰਵਾਰ ਸਵੇਰੇ 11 ਵਜੇ ਦੇ ਕਰੀਬ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਸ਼ਿਵ ਸੈਨਾ ਦੇ ਵਰਕਰ ਅਤੇ ਸਿੱਖ ਭਾਈਚਾਰੇ ਦੇ ਲੋਕ ਆਹਮੋ-ਸਾਹਮਣੇ ਹੋ ਗਏ। ਮੌਕੇ ’ਤੇ ਮੌਜੂਦ ਪੁਲੀਸ ਨੇ ਸਥਿਤੀ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਮਾਮਲਾ ਸ਼ਾਂਤ ਨਾ ਹੁੰਦਾ ਦੇਖ ਕੇ ਐਸਐਸਪੀ ਨੂੰ ਹਵਾ ਵਿੱਚ ਗੋਲੀ ਚਲਾਉਣੀ ਪਈ। ਪਤਾ ਲੱਗਾ ਹੈ ਕਿ ਪੁਲਸ ਨੂੰ ਇਕ ਤੋਂ ਬਾਅਦ ਇਕ ਕਈ ਹਵਾਈ ਫਾਇਰ ਕਰਨੇ ਪਏ। ਦੋ ਗੁੱਟਾਂ ਵਿਚਾਲੇ ਤਣਾਅ ਕਾਰਨ ਕੁਝ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸੱਟਾਂ ਵੀ ਲੱਗੀਆਂ। ਖ਼ਬਰ ਲਿਖੇ ਜਾਣ ਤੱਕ ਸਥਿਤੀ ਤਣਾਅਪੂਰਨ ਬਣੀ ਹੋਈ ਸੀ ਅਤੇ ਭਾਰੀ ਪੁਲੀਸ ਫੋਰਸ ਮੌਕੇ ’ਤੇ ਮੌਜੂਦ ਸੀ। ਪੁਲਿਸ ਪ੍ਰਸ਼ਾਸਨ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਜੋ ਕੋਈ ਵੱਡਾ ਹੰਗਾਮਾ ਨਾ ਹੋਵੇ।
ਇਹ ਮਾਮਲਾ ਹੈ Breaking news Patiala
ਦਰਅਸਲ ਸ਼ੁੱਕਰਵਾਰ ਨੂੰ ਸ਼ਿਵ ਸੈਨਾ ਦੇ ਵਰਕਰਾਂ ਨੇ ਸ਼ਹਿਰ ‘ਚ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣਾ ਸ਼ੁਰੂ ਕਰ ਦਿੱਤਾ ਸੀ। ਕੁਝ ਸਮੇਂ ਬਾਅਦ ਕੁਝ ਖਾਲਿਸਤਾਨੀ ਸਮਰਥਕ ਵੀ ਉਥੇ ਪਹੁੰਚ ਗਏ ਅਤੇ ਉਨ੍ਹਾਂ ਇਸ ਮਾਰਚ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਅਤੇ ਆਪਸੀ ਟਕਰਾਅ ਦੀ ਸਥਿਤੀ ਬਣ ਗਈ। ਜਾਣਕਾਰੀ ਅਨੁਸਾਰ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਦੀ ਦੇਖ-ਰੇਖ ਹੇਠ ਆਰੀਆ ਸਮਾਜ ਚੌਕ ਤੋਂ ਖਾਲਿਸਤਾਨ ਮੁਦਰਾਬਾਦ ਮਾਰਚ ਕੱਢਿਆ ਗਿਆ। ਸ਼ਿਵ ਸੈਨਿਕ ਖਾਲਿਸਤਾਨ ਮੁਦਰਾਬਾਦ ਦੇ ਨਾਅਰੇ ਲਾਉਂਦੇ ਫਿਰ ਰਹੇ ਸਨ। ਹਰੀਸ਼ ਸਿੰਗਲਾ ਨੇ ਕਿਹਾ ਕਿ ਸ਼ਿਵ ਸੈਨਾ ਪੰਜਾਬ ਵਿੱਚ ਕਦੇ ਵੀ ਖਾਲਿਸਤਾਨ ਨਹੀਂ ਬਣਨ ਦੇਵੇਗੀ ਅਤੇ ਨਾ ਹੀ ਕਿਸੇ ਖਾਲਿਸਤਾਨ ਦਾ ਨਾਮ ਲੈਣ ਦੇਵੇਗੀ।
ਡੀਸੀ ਪਟਿਆਲਾ ਨੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ Breaking news Patiala
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦੇ ਮੂਲ ਸਿਧਾਂਤਾਂ ਦਾ ਕੇਂਦਰ ਹੈ। ਹਰ ਧਰਮ ਆਪਸੀ ਭਾਈਚਾਰਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਜ਼ਿਲਾ ਪ੍ਰਸਾਸਨ ਪਟਿਆਲਾ ਦੀ ਤਰਫ ਤੋਂ ਪੰਜਾਬ ਦੇ ਸਮੂਹ ਲੋਕਾਂ ਨੂੰ ਸ਼ਾਂਤੀ
ਅਤੇ ਭਾਈਚਾਰੇ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਡਿਪਟੀ ਕਨਿਸ਼ਨਰ ਨੇ ਕਿਹਾ ਕਿ ਬੇਬੁਨਿਆਦ ਖਬਰਾਂ ਜਾ ਗਲਤ ਜਾਣਕਾਰੀ ਸੋਸ਼ਲ ਮੀਡੀਆ ‘ਤੇ ਨਾ ਫੈਲਾਓ।
Also Read : ਦਬਾਅ ਵਿੱਚ ਹਨ ਮੁੱਖ ਮੰਤਰੀ ਭਗਵੰਤ ਮਾਨ : ਬਾਜਵਾ
Connect With Us : Twitter Facebook youtube