BSF Recovered Heroin : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਦਰਅਸਲ ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ‘ਤੇ ਡਰੋਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਵਿੱਚ ਮੰਗਲਵਾਰ ਰਾਤ ਨੂੰ ਇੱਕ ਪਾਕਿਸਤਾਨੀ ਡਰੋਨ ਵੀ ਦੇਖਿਆ ਗਿਆ ਹੈ। ਡਰੋਨ ਦੀ ਆਵਾਜ਼ ਨਾਲ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨ ਅਲਰਟ ਮੋਡ ਵਿੱਚ ਆ ਗਏ, ਉਨ੍ਹਾਂ ਨੇ ਤੁਰੰਤ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਤੋਂ ਬਾਅਦ ਜਦੋਂ ਡਰੋਨ ਦੀ ਆਵਾਜ਼ ਬੰਦ ਹੋਈ ਤਾਂ ਬੀਐਸਐਫ ਦੇ ਜਵਾਨਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ 2 ਵੱਡੇ ਪੈਕੇਟ ਬਰਾਮਦ ਹੋਏ, ਜਿਨ੍ਹਾਂ ‘ਚ ਕਰੀਬ 15.5 ਕਿਲੋ ਹੈਰੋਇਨ ਬਰਾਮਦ ਹੋਈ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 108.5 ਕਰੋੜ ਰੁਪਏ ਦੱਸੀ ਜਾ ਰਹੀ ਹੈ।
Also Read : PSEB ਦੀ 12ਵੀਂ ਦੀ ਪ੍ਰੀਖਿਆ ਫਿਰ ਰੱਦ, ਜਾਣੋ ਕਾਰਨ
Also Read : ਪੰਜਾਬ ‘ਚ ਅਗਵਾ ਹੋਈ ਕੁੜੀ ਦੀ ਲਾਸ਼ ਮਿਲੀ, “ਮਾਂ” ਨਿਕਲੀ ਕਾਤਲ
Also Read : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੰਗ ਮੰਨੀ, ਫਿਰੋਜ਼ਪੁਰ ‘ਚ ਖੁੱਲ੍ਹੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ