BSF Seized Heroin
India News (ਇੰਡੀਆ ਨਿਊਜ਼), ਚੰਡੀਗੜ੍ਹ : ਨਸ਼ਾ ਤਸਕਰੀ ਦੇ ਖਿਲਾਫ ਚਲਾਈ ਗਈ ਬੀਐਸਐਫ ਅਤੇ ਪੰਜਾਬ ਪੁਲਿਸ ਦੀ ਮੁਹਿਮ ਨੂੰ ਅੱਜ ਵੱਡੀ ਸਫਲਤਾ ਮਿਲੀ। ਬੀਐਸਐਫ ਅਤੇ ਪੰਜਾਬ ਪੁਲਿਸ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ ਕਰੋੜਾਂ ਰੁਪਏ ਦੀ ਕੀਮਤ ਦੀ ਹੈਰੋਇਨ ਅਤੇ ਚੀਨ ਦਾ ਬਣਿਆ ਡਰੋਨ ਬਰਾਮਦ ਕੀਤਾ ਹੈ। BSF Seized Heroin
ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਅੱਜ ਸਵੇਰੇ ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਖੇਤਰ ਦੇ ਖੇਤਾਂ ‘ਚੋਂ ਚੀਨ ਦਾ ਬਣਿਆ ਡਰੋਨ ਅਤੇ ਉਸ ਨਾਲ ਬੰਨ੍ਹਿਆ ਹੋਇਆ ਹੈਰੋਇਨ ਦਾ ਇੱਕ ਪੈਕਟ ਬਰਾਮਦ ਕੀਤਾ ਹੈ। ਹੈਰੋਇਨ ਦਾ ਭਾਰ ਕਰੀਬ 510 ਗ੍ਰਾਮ ਹੈ। ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਡੁੰਗਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ
ਗੌਰਤਲਬ ਹੈ ਕਿ ਬਾਰਡਰ ਰੇਂਜ ਏਰੀਆ ਵਿੱਚ ਨਸ਼ਾ ਤਸਕਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਾਕਿਸਤਾਨ ਤੋਂ ਡਰੋਨ ਦੇ ਜਰੀਏ ਹੈਰੋਇਨ ਸਪਲਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਦੀਆਂ ਇਨਾ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਵੱਲੋਂ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ। BSF Seized Heroin
ਡਰੋਨ ਚੀਨ ਦਾ ਬਣਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨ ਪਿੰਡ ਗੰਦੂ ਕਿਲਚਾ ਦੇ ਇਲਾਕੇ ਵਿੱਚ ਰੁਟੀਨ ਸਰਚ ਅਭਿਆਨ ਚਲਾ ਰਹੇ ਸਨ ਤਾਂ ਉਨ੍ਹਾਂ ਨੂੰ ਖੇਤਾਂ ਵਿੱਚ ਇੱਕ ਡਰੋਨ ਪਿਆ ਦੇਖਿਆ। ਜਿਸ ਨਾਲ ਟੇਪ ਵਾਲਾ ਪੈਕਟ ਬੰਨ੍ਹਿਆ ਹੋਇਆ ਸੀ।
ਡਰੋਨ ਨੂੰ ਕਬਜ਼ੇ ‘ਚ ਲੈ ਕੇ ਜਦੋਂ ਪੈਕਟ ਨੂੰ ਖੋਲ੍ਹਿਆ ਗਿਆ ਤਾਂ ਉਸ ‘ਚੋਂ 510 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਹ ਡਰੋਨ ਚੀਨ ਦਾ ਬਣਿਆ DJI Mavic 3 Classic ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਭਾਰਤੀ ਸਮੱਗਲਰਾਂ ਨੇ ਇਹ ਹੈਰੋਇਨ ਕਿਸ ਪਾਕਿਸਤਾਨੀ ਸਮੱਗਲਰਾਂ ਤੋਂ ਮੰਗਵਾਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ। BSF Seized Heroin