BSF Shot Dead Pak Drone : ਬੀਐਸਐਫ ਨੇ ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੁੱਧਵਾਰ-ਵੀਰਵਾਰ ਦਰਮਿਆਨੀ ਰਾਤ ਨੂੰ ਜਵਾਨਾਂ ਨੇ ਗੋਲੀਬਾਰੀ ਕਰਕੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਇਸ ਡਰੋਨ ਦੀ ਰਾਤ ਸਮੇਂ ਨਸ਼ਾ ਤਸਕਰੀ ਵਿੱਚ ਵਰਤੋਂ ਕੀਤੀ ਜਾ ਰਹੀ ਸੀ।
ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਬਟਾਲੀਅਨ 22 ਦੇ ਜਵਾਨ ਰਾਤ ਸਮੇਂ ਗਸ਼ਤ ’ਤੇ ਸਨ। ਬੀਓਪੀ ਪੁਲ ਮੋਰਾਂ ਨੇੜੇ ਅੱਧੀ ਰਾਤ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਹੀ ਮਿੰਟਾਂ ‘ਚ ਜਵਾਨ ਡਰੋਨ ਨੂੰ ਹੇਠਾਂ ਲਿਆਉਣ ‘ਚ ਸਫਲ ਹੋ ਗਏ।
ਗੋਲੀਬਾਰੀ ਦੇ ਕੁਝ ਸਕਿੰਟਾਂ ਵਿੱਚ ਹੀ ਡਰੋਨ ਦੀ ਆਵਾਜ਼ ਬੰਦ ਹੋ ਗਈ। ਬੀਐਸਐਫ ਦੇ ਜਵਾਨਾਂ ਨੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਇਹ ਡਰੋਨ ਪੁਲ ਮੋਰਾਂ ਨੇੜੇ ਖੇਤਾਂ ਵਿੱਚ ਟੁਕੜਿਆਂ ਵਿੱਚ ਮਿਲਿਆ ਸੀ। ਬੀਐਸਐਫ ਨੇ ਇਸ ਨੂੰ ਕਬਜ਼ੇ ਵਿੱਚ ਲੈ ਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ।
Also Read : CM Maan in Moga : ਮੋਗਾ ‘ਚ ਸ਼ਹੀਦ ਦੇ ਘਰ ਪਹੁੰਚੇ CM ਮਾਨ, ਦੁੱਖ ਦਾ ਪ੍ਰਗਟਾਵਾ, ਇਕ ਕਰੋੜ ਦਾ ਚੈੱਕ ਸੌਂਪਿਆ
Also Read : ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਪੰਜਾਬ ‘ਚ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ
Also Read : ਇਹ ਦਿੱਗਜ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ