ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ‘ਚ ਤੇਜੀ ਲਿਆਉਣ ਦੇ ਨਿਰਦੇਸ਼

0
192
Budda Nala Project
Budda Nala Project
  • 650 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਵੇਗਾ ਪ੍ਰੋਜੈਕਟ
  • ਵਿਧਾਇਕ, ਪੀਐਮਆਈਡੀਸੀ ਦੇ ਸੀਈਓ ਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਸਾਂਝੇ ਤੌਰ ‘ਤੇ ਕਾਰਜ਼ਾ ਦੀ ਕੀਤੀ ਸਮੀਖਿਆ

ਦਿਨੇਸ਼ ਮੌਦਗਿਲ, Ludhiana News (Budda Nala Project) : ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਕਰਦਿਆਂ ਇਸ ਦੀ ਪੁਰਾਤਨ ਸ਼ਾਨ ਨੂੰ ਮੁੜ ਬਹਾਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (PMIDC) ਦੀ ਸੀਈਓ ਈਸ਼ਾ ਕਾਲੀਆ, ਕਮਿਸ਼ਨਰ ਨਗਰ ਨਿਗਮ ਡਾ. ਸ਼ੇਨਾ ਅਗਰਵਾਲ ਦੇ ਨਾਲ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ਨਾਲ ਸਬੰਧਤ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾਵੇ।

ਇਸ ਸਬੰਧੀ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਂਦਿਆਂ, ਵਿਧਾਇਕ, ਸੀਈਓ ਅਤੇ ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ 650 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਗੰਦੇ ਪਾਣੀ ਦੇ ਬਹਾਅ ‘ਤੇ ਰੋਕ ਲਾਉਣ ਤੇ ਜ਼ੋਰ

Budda Nala Project

ਉਨ੍ਹਾਂ ਦੱਸਿਆ ਕਿ ਬੁੱਢਾ ਦਰਿਆ ਦੇ ਨਾਲ-ਨਾਲ ਸੀਵਰੇਜ ਪਾਈਪ ਲਾਈਨਾਂ ਵਿਛਾਉਣ, ਦੋ ਸੀਵਰੇਜ ਟਰੀਟਮੈਂਟ ਪਲਾਂਟ, ਇੰਟਰਮੀਡੀਅਟ ਪੰਪਿੰਗ ਸਟੇਸ਼ਨ, ਦੋ ਐਫਲੂਐਂਟ ਟ੍ਰੀਟਮੈਂਟ ਪਲਾਂਟ ਅਤੇ ਮੌਜੂਦਾ ਐਸਟੀਪੀਜ਼ ਨੂੰ ਅਪਗ੍ਰੇਡ ਕਰਨ ਸਮੇਤ ਵੱਖ-ਵੱਖ ਕੰਮ ਚੱਲ ਰਹੇ ਹਨ ਤਾਂ ਜੋ ਦਰਿਆ ਵਿੱਚ ਵਗਦੇ ਗੰਦੇ ਪਾਣੀ ਦੇ ਬਹਾਅ ‘ਤੇ ਨਕੇਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਬੁੱਢਾ ਦਰਿਆ ਵਿੱਚ ਗੰਦੇ ਪਾਣੀ ਦਾ ਦਖਲ ਰੋਕਦਿਆਂ, ਇਸ ਪਾਣੀ ਨੂੰ ਨੇੜਲੇ ਸੀਵਰੇਜ ਟਰੀਟਮੈਂਟ ਪਲਾਂਟਾਂ ਵਿੱਚ ਭੇਜਣਾ ਹੈ ਅਤੇ ਇਸ ਇਤਿਹਾਸਕ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨਾ ਹੈ।

ਦੁਕਾਨਦਾਰਾਂ ਵੱਲੋਂ ਵਿਧਾਇਕ, ਸੀਈਓ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਮੁਲਾਕਾਤ

Budda Nala Project

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸੀਈਓ ਈਸ਼ਾ ਕਾਲੀਆ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਮੁਰੰਮਤ ਕੀਤੇ ਗਏ ਮਲਹਾਰ ਰੋਡ ਅਤੇ ਸਰਾਭਾ ਨਗਰ ਮਾਰਕੀਟ ਦਾ ਵੀ ਦੌਰਾ ਕੀਤਾ। ਉਨ੍ਹਾਂ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਿਹਾ ਕਿ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

ਇਹ ਵੀ ਪੜੋ : ਸੰਗਰੂਰ ਲੋਕਸਭਾ ਉਪ ਚੋਣ ਲਈ ਵੋਟਿੰਗ ਸ਼ੁਰੂ

ਇਹ ਵੀ ਪੜੋ : ਪੰਜਾਬ ਵਿੱਚ ਐਂਟੀ ਕੁਰੱਪਸ਼ਨ ਹੈਲਪਲਾਈਨ ਨਾਲ ਰਿਸ਼ਵਤਖੋਰਾਂ ਤੇ ਕੱਸਿਆ ਸ਼ਿਕੰਜਾ

ਸਾਡੇ ਨਾਲ ਜੁੜੋ : Twitter Facebook youtube

SHARE