India News (ਇੰਡੀਆ ਨਿਊਜ਼), Bus Fire Incident, ਚੰਡੀਗੜ੍ਹ : ਬਰਨਾਲਾ ਤੋਂ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਚਲਦੀ ਬੱਸ ਨੂੰ ਅਚਾਨਕ ਭਿਅੰਕਰ ਅੱਗ ਲੱਗ ਗਈ ਹੈ ਗਨੀਮਤ ਇਹ ਰਹੀ ਕਿ ਬੱਸ ਵਿੱਚ ਸਵਾਰ ਯਾਤਰੀਆਂ ਨੇ ਬੱਸ ਵਿੱਚੋਂ ਛਾਲਾਂ ਮਾਰ ਕੇ ਆਪਣੀ ਜਾਨ ਬਚਾ ਲਈ ਹੈ।ਬਰਨਾਲਾ’ ਚ ਇੱਕ ਪ੍ਰਾਈਵੇਟ ਬੱਸ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਬੱਸ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਯਾਤਰੀਆਂ ਨੇ ਛਾਲਾ ਮਾਰ ਕੇ ਜਾਨ ਬਚਾਈ
ਹਾਦਸਾ ਬੱਸ ਸਟੈਂਡ ਬਰਨਾਲਾ ਤੋਂ ਕੁਝ ਦੂਰੀ ਤੇ ਵਾਪਰਿਆ ਜਿੱਥੇ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ ਅਤੇ ਬੱਸ ਵਿੱਚ ਸਵਾਰ ਯਾਤਰੀਆਂ ਨੇ ਛਾਲਾ ਮਾਰ ਕੇ ਆਪਣੀ ਜਾਨ ਬਚਾਈ। ਹਾਲਾਂਕਿ ਬੱਸ ਵਿੱਚ ਸਵਾਰ ਸਭ ਯਾਤਰੀ ਸੁਰਕਸ਼ਿਤ ਹਨ ਪਰ ਕੁਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ
ਬੱਸ ਨੂੰ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ਤੇ ਸੱਦਿਆ ਗਿਆ। ਫਾਇਰ ਬ੍ਰਿਗੇਡ ਵੱਲੋਂ ਬੱਸ ਨੂੰ ਲੱਗੀ ਹੋਈ ਅੱਗ ਤੇ ਕਾਬੂ ਪਾਇਆ ਗਿਆ। ਅਤੇ ਲੋਕਾਂ ਦੇ ਬਚਾਵ ਦੇ ਨਾਲ ਬੱਸ ਵਿੱਚ ਸਵਾਰ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਸੁਰੱਖਿਆ ਜਗ੍ਹਾਂ ਤੇ ਪਹੁੰਚਾਇਆ ਗਿਆ।
ਅੱਗ ਲੱਗਣ ਦਾ ਕਾਰਨ
ਮੌਕੇ ‘ਤੇ ਮੌਜੂਦ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੱਸ ‘ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬਸ ਸਵਾਰ ਸਵਾਰੀਆਂ ਸੁਰੱਖਿਅਤ ਹਨ, ਤੇ ਅੱਗ ਲੱਗਣ ਕਾਰਨ ਬੱਸ ਕਾਫੀ ਹੱਦ ਤੱਕ ਨੁਕਸਾਨੀ ਗਈ ਹੈ।
ਇਹ ਵੀ ਪੜ੍ਹੋ :NHAI Related News : ਜ਼ੀਰਕਪੁਰ’ ਚ ਦੋ ਫਲਾਈਓਵਰਾਂ ਵਿੱਚੋਂ ਇੱਕ ਆਉਂਦੀ ਜਨਵਰੀ ਤੱਕ ਹੋ ਜਾਵੇਗਾ ਚਾਲੂ
ਇਹ ਵੀ ਪੜ੍ਹੋ :The Alleged Forest Scam : ਕਥਿਤ ਜੰਗਲਾਤ ਘੁਟਾਲਾ ਮਾਮਲੇ ਚ ED ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਤੇ ਰੇਡ