ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰੋਜ਼ਗਾਰਦਾਤਾ ਬਣਨਗੇ: ਹਰਜੋਤ ਬੈਂਸ

0
179
Business Blaster Young Entrepreneur Scheme
Harjot Singh Bains

ਚੰਡੀਗੜ੍ਹ (Business Blaster Young Entrepreneur Scheme): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ ਕੀਤਾ।

ਪੰਜਾਬ ਦੇ ਸਿੱਖਿਆ ਮਾਡਲ ਨੂੰ ਬਿਹਤਰ ਬਣਾਉਣ ਤੇ ਜ਼ੋਰ

Business Blaster Young Entrepreneur Scheme

ਇਸ ਮੌਕੇ ਬੋਲਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਅਸੀਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਪੂਰੀ ਦੁਨੀਆਂ ਨਾਲੋਂ ਬਿਹਤਰ ਬਣਾਉਣਾ ਹੈ ਉਥੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦਾ ਹਾਂ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ 12ਵੀਂ ਕਰਨ ਉਪਰੰਤ ਇਹ ਨਾ ਸੋਚਣ ਕਿ ‘ਹੁਣ ਮੈਂ ਕੀ ਕਰਾਂ?’ ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰਦਾਤਾ ਬਣਨਗੇ ।

ਸਕੀਮ ਨੂੰ 11ਵੀਂ ਜਮਾਤ ਦੇ ਵਿਦਿਆਰਾਥੀਆਂ ਲਈ ਸ਼ੁਰੂ ਕੀਤਾ

ਉਹਨਾਂ ਕਿਹਾ ਕਿ ਇਸ ਸਵਾਲ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਨੂੰ 11ਵੀਂ ਜਮਾਤ ਦੇ ਵਿਦਿਆਰਾਥੀਆਂ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਪਹਿਲੇ ਪੜਾਅ ਅਧੀਨ ਪੰਜਾਬ ਰਾਜ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ, ਫ਼ਿਰੋਜਪੁਰ, ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 31 ਸਕੂਲਾਂ ਵਿੱਚ ਸ਼ੁਰੂ ਕੀਤਾ ਜਾਣਾ ਹੈ ਅਤੇ ਅਗਲੇ ਵਿਦਿਅਕ ਵਰ੍ਹੇ ਤੋਂ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਾਂਗੇ : ਮਾਨ

ਸਾਡੇ ਨਾਲ ਜੁੜੋ :  Twitter Facebook youtube

SHARE