Cabinet Minister Aman Arora : ਪ੍ਰੈਸ ਕਲੱਬ ਐਸ.ਏ.ਐਸ ਨਗਰ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਜਲਦ : ਅਮਨ ਅਰੋੜਾ

0
123
Cabinet Minister Aman Arora

India News (ਇੰਡੀਆ ਨਿਊਜ਼), Cabinet Minister Aman Arora, ਚੰਡੀਗੜ੍ਹ : ਪ੍ਰੈਸ ਕਲੱਬ, ਐਸ.ਏ.ਐਸ. ਨਗਰ ਦੇ ਲਈ ਥਾਂ ਅਲਾਟ ਕਰਨ ਦੇ ਸਬੰਧ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਮਿਲ ਕੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਜਲਦੀ ਹੀ ਮੋਹਾਲੀ ਦੇ ਪੱਤਰਕਾਰਾਂ ਦੇ ਲਈ ਮੋਹਾਲੀ ਵਿੱਚ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਵਾਈ ਜਾਵੇਗੀ। ਇਹ ਭਰੋਸਾ ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਲੱਬ, ਐਸ.ਏ.ਐਸ ਨਗਰ ਵੱਲੋਂ ਰੱਖੇ ਗਏ ਇੱਕ ਸਮਾਗਮ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਇਹ ਸਮਾਗਮ ਰਤਨ ਪ੍ਰੋਫੈਸ਼ਨਲ ਕਾਲਜ, ਸੋਹਾਣਾ ਵਿਖੇ ਕਲੱਬ ਦੇ ਪ੍ਰਧਾਨ ਹਿਲੇਰੀ ਵਿਕਟਰ ਦੀ ਅਗਵਾਈ ਹੇਠ ਕਰਵਾਇਆ ਗਿਆ।

ਪੱਤਰਕਾਰਾਂ ਦੇ ਲਈ ਸਾਂਝੀ ਥਾਂ ਹੋਣੀ ਬਹੁਤ ਜਰੂਰੀ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੱਤਰਕਾਰੀ ਇੱਕ ਪਵਿੱਤਰ ਪੇਸ਼ਾ ਹੈ ਅਤੇ ਮੋਹਾਲੀ ਦੇ ਪੱਤਰਕਾਰਾਂ ਦੇ ਲਈ ਸਾਂਝੀ ਥਾਂ ਹੋਣੀ ਬਹੁਤ ਜਰੂਰੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੇ ਦੌਰ ਦੇ ਵਿੱਚ ਪੱਤਰਕਾਰੀ ਹੋਰ ਵੀ ਚਣੌਤੀ ਭਰਪੂਰ ਹੋ ਗਈ ਹੈ, ਪ੍ਰੰਤੂ ਇਸ ਦੇ ਨਾਲ ਹੀ ਕੰਮ ਕਰਨ ਦੇ ਵਧੀਆ ਮੌਕੇ ਵੀ ਮਿਲ ਰਹੇ ਹਨ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ। ਅੱਜ ਦੇ ਦੌਰ ਵਿੱਚ ਪੱਤਰਕਾਰਾਂ ਦੇ ਮੋਢਿਆਂ ਉੱਪਰ ਜ਼ਿੰਮੇਵਾਰੀ ਕਈ ਗੁਣਾ ਵੱਧ ਚੁੱਕੀ ਹੈ। ਉਹਨਾਂ ਕਿਹਾ ਕਿ ਪੱਤਰਕਾਰਾਂ ਅਤੇ ਰਾਜਨੇਤਾਵਾਂ ਦਾ ਕੰਮ ਹਰ ਵੇਲੇ ਫੀਲਡ ਦੇ ਵਿੱਚ ਰਹਿਣਾ ਹੁੰਦਾ ਹੈ ਅਤੇ ਹਰ ਵੇਲੇ ਲੋਕਾਂ ਦੀ ਨਿਗਾ ਇਹਨਾਂ ਦੋਵਾਂ ਉੱਪਰ ਬਣੀ ਰਹਿੰਦੀ ਹੈ।

ਮੋਹਾਲੀ ਵਿੱਚ ਪ੍ਰੈਸ ਕਲੱਬ ਹੋਣਾ ਜ਼ਰੂਰੀ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪ੍ਰੈਸ ਕਲੱਬ ਐਸ ਏ ਐਸ ਨਗਰ ਵੱਲੋਂ ਸਮੇਂ-ਸਮੇਂ ‘ਤੇ ਅਲੱਗ ਅਲੱਗ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਜਿਨ੍ਹਾਂ ਦੇ ਵਿੱਚ ਉਹਨਾਂ ਨੂੰ ਸ਼ਾਮਿਲ ਹੋਣ ਦਾ ਮੌਕਾ ਮਿਲਦਾ ਰਹਿੰਦਾ ਹੈ। ਇਹਨਾਂ ਲਈ ਮੋਹਾਲੀ ਵਿੱਚ ਪ੍ਰੈਸ ਕਲੱਬ ਹੋਣਾ ਜ਼ਰੂਰੀ ਹੈ, ਜਿਸ ਦੇ ਲਈ ਉਹ ਯਤਨ ਕਰਨਗੇ ਉਹ ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਨਾਲ ਮਿਲ ਕੇ ਮੁੱਖ ਮੰਤਰੀ ਨਾਲ ਇਸ ਸਬੰਧੀ ਵਿਸਥਾਰ ਵਿੱਚ ਗੱਲ ਕਰਨਗੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਪੱਤਰਕਾਰ ਹਰਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਕੈਬਨਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪ੍ਰੈਸ ਕਲੱਬ ਐਸ ਏ ਐਸ ਨਗਰ ਦੀਆਂ ਪਿਛਲੇ ਸਮੇਂ ਦੀਆਂ ਗਤੀਵਿਧੀਆਂ ‘ਤੇ ਅਧਾਰਤ ਸੋਵੀਨਾਰ ਰਿਲੀਜ਼ ਕੀਤਾ ਗਿਆ।

ਇਹ ਵੀ ਪੜ੍ਹੋ :Punjab Mandi Board : ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਇਆ ਮੈਡੀਕਲ ਚੈੱਕਅਪ ਕੈਂਪ

 

SHARE