Cabinet Minister On MSP
ਸੰਸਦ ਵਿੱਚ ਵਿਸਤਾਰ ਨਾਲ ਬਹਿਸ ਉਤੇ ਦਿੱਤਾ ਜ਼ੋਰ
ਇੰਡੀਆ ਨਿਊਜ਼, ਚੰਡੀਗੜ੍ਹ:
Cabinet Minister On MSP ਹਰੇਕ ਫ਼ਸਲ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਅਰੁਨਾ ਚੌਧਰੀ ਨੇ ਮੰਗ ਕੀਤੀ ਕਿ ਐਮਐਸਪੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਅਤੇ ਇਸ ਮੁੱਦੇ ਉਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਸਤਾਰ ਨਾਲ ਬਹਿਸ ਹੋਵੇ।
Cabinet Minister On MSP ਕੇਂਦਰ ਸਰਕਾਰ ਬਹਿਸ ਤੋਂ ਡਰ ਰਹੀ
ਕਿਸਾਨਾਂ ਨੂੰ ਹਰੇਕ ਲਾਭ ਦੇਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਚੌਧਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਇਸ ਮੁੱਦੇ ਉਤੇ ਬਹਿਸ ਤੋਂ ਡਰ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਕੋਈ ਵੀ ਅਧਿਕਾਰ ਦੇਣ ਤੋਂ ਝਿਜਕਦੀ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਲਈ ਹਰੇਕ ਫ਼ਸਲ ਉਤੇ ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ।
Cabinet Minister On MSP ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸ ਤੁਰੰਤ ਰੱਦ
ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਨੂੰ ਸੰਘਰਸ਼ਸ਼ੀਲ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡੀ ਜਿੱਤ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸ ਤੁਰੰਤ ਰੱਦ ਹੋਣ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਐਮ.ਐਸ.ਪੀ. ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਕਿਉਂਕਿ ਮਹਿੰਗਾਈ ਦੇ ਇਸ ਦੌਰ ਵਿੱਚ ਕਿਸਾਨਾਂ ਨੂੰ ਕੁੱਝ ਰਾਹਤ ਦੀ ਲੋੜ ਹੈ।