Cable Rate Fixed in Punjab 100 ਰੁਪਏ ਮਹੀਨਾ ਦੀ ਦਰ ਤੈਅ

0
366

Cable Rate Fixed in Punjab  ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ

ਮਿਊਂਸਪਲ ਕਮੇਟੀਆਂ ਅਤੇ ਕਾਰਪੋਰੇਸ਼ਨਾਂ ਵਿਚ ਸਫਾਈ ਸੇਵਕਾਂ ਦੀਆਂ ਸੇਵਾਵਾਂ ਅਗਲੇ 10 ਦਿਨਾਂ ਵਿਚ ਰੈਗੂਲਰ ਹੋਣਗੀਆਂ

ਇੰਡੀਆ ਨਿਊਜ਼,  ਲੁਧਿਆਣਾ :

Cable Rate Fixed in Punjab  ਕੇਬਲ ਮਾਫੀਏ ਦੇ ਖਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਬਲ ਟੀਵੀ ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ। ਆਤਮ ਨਗਰ ਹਲਕੇ ਵਿਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਬਲ ਮਾਫੀਏ ਵੱਲੋਂ ਵਾਧੂ ਦਰਾਂ ਦੀ ਵਸੂਲੀ ਰਾਹੀਂ ਲੋਕਾਂ ਦਾ ਬੇਲੋੜਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਭਵਿੱਖ ਵਿਚ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Cable Rate Fixed in Punjab ਕੇਬਲ ਕਾਰੋਬਾਰ ਉਤੇ ਬਾਦਲ ਪਰਿਵਾਰ ਦੀ ਮਾਲਕੀ

ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਲ ਵੱਲੋਂ ਕਰਵਾਈ ਰੈਲੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਟਰਾਂਸਪੋਰਟ ਅਤੇ ਕੇਬਲ ਦੇ ਅਜਿਹੇ ਸਾਰੇ ਕਾਰੋਬਾਰ ਉਤੇ ਬਾਦਲ ਪਰਿਵਾਰ ਦੀ ਮਾਲਕੀ ਹੈ ਅਤੇ ਹੁਣ ਲੋਕਾਂ ਨੂੰ ਹਰੇਕ ਮਹੀਨੇ 100 ਰੁਪਏ ਤੋਂ ਵੱਧ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵੀਆਂ ਦਰਾਂ ਦੀ ਪਾਲਣਾ ਨਾ ਕਰਨ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ ਜੇਕਰ ਤਹਾਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਮੈਨੂੰ ਦੱਸੋ।” ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਗੈਰ-ਕਾਨੂੰਨੀ ਬੱਸ ਪਰਮਿਟ ਰੱਦ ਕੀਤੇ ਜਾਣਗੇ ਅਤੇ ਬਦਲੇ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ।

ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਮਿਊਂਸਪਲ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿਚ ਸਾਰੇ ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਅਤੇ ਇਸ ਲਈ 10 ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਭਰਤੀ ਲਈ ਠੇਕੇਦਾਰੀ ਵਿਵਸਥਾ ਨੂੰ ਵੀ ਖਤਮ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਡਾ. ਅਮਰ ਸਿੰਘ ਤੇ ਮੁਹੰਮਦ ਸਦੀਕ, ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਕੁਮਾਰ ਡਾਵਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਦਰਸ਼ਨ ਸਿੰਘ ਬਰਾੜ ਤੇ ਡਾ. ਹਰਜੋਤ ਕਮਲ ਸਿੰਘ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਈਸ਼ਵਰਜੋਤ ਸਿੰਘ ਚੀਮਾ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਮੌਜੂਦ ਸਨ।

ਇਹ ਵੀ ਪੜ੍ਹੋ : Covid Update ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਘੱਟੈ ਮਾਮਲੇ

Connect With Us:-  Twitter Facebook

SHARE