Call on PVS Speaker Sandhwan, appreciate government achievements: ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦਾ ਵਫ਼ਦ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ ਸੰਧਵਾਂ ਨਾਲ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਵਰਿੰਦਰ ਗੋਇਲ, ਜਸਵੰਤ ਸਿੰਘ ਗੱਜਣਮਾਜਰਾ ਅਤੇ ਕੁਲਵੰਤ ਸਿੰਘ ਵੀ ਮੌਜੂਦ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ
ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਬਜਟ ਪੇਸ਼ ਕਰਨ ਲਈ ਅਗਾਊਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਬਹੁਤ ਉਮੀਦਾਂ ਹਨ। ਇਸ ਮੌਕੇ ਬੋਲਦਿਆਂ ਐਸੋਸੀਏਸ਼ਨ ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਕੀਤੇ ਜਾ ਰਹੇ ਕੰਮ ਬਹੁਤ ਸ਼ਲਾਘਾਯੋਗ ਹਨ, ਜਿਨ੍ਹਾਂ ਵਿਚ ਪ੍ਰਮੁੱਖ ਉਪਰਾਲੇ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਹਨ।
ਨੁਮਾਇੰਦਿਆਂ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੁਰੂ ਕੀਤੇ ਗਏ ਚਲੰਤ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਦੇ ਸਿਲਸਿਲੇ ਲਈ ਖ਼ਾਸ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੁੱਦੇ ਵਿਧਾਨ ਸਭਾ ਵਿੱਚ ਸਾਕਾਰ ਰੂਪ ਲੈ ਰਹੇ ਹਨ, ਜਿਨ੍ਹਾਂ ਸਬੰਧੀ ਕਾਨੂੰਨ ਬਣਨ ‘ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।