ਨਜਾਇਜ਼ ਸ਼ਰਾਬ ਵਿਰੁੱਧ ਮੁਹਿੰਮ ਹੋਵੇਗੀ ਤੇਜ

0
140
Campaign against illicit liquor
Campaign against illicit liquor

ਇੰਡੀਆ ਨਿਊਜ਼, ਚੰਡੀਗੜ੍ਹ (Campaign against illicit liquor) : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਏਆਈਜੀ ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ ਕਰਨ ਅਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਆਬਕਾਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ।

ਇਹ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਗੁਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਚੱਲ ਰਹੇ ਆਬਕਾਰੀ ਮਾਮਲਿਆਂ ਦੀ ਗੰਭੀਰਤਾ ਪ੍ਰਤੀ ਆਬਕਾਰੀ ਪੁਲਿਸ ਫੋਰਸ ਨੂੰ ਹੋਰ ਜਾਗਰੂਕ ਕਰਨ, ਪੁਲਿਸ ਅਤੇ ਆਬਕਾਰੀ ਅਧਿਕਾਰੀਆਂ ਵਿਚਕਾਰ ਤਾਲਮੇਲ ਨੂੰ ਸੁਧਾਰਨ, ਚੱਲ ਰਹੀਆਂ ਜਾਂਚਾਂ ਨੂੰ ਹੋਰ ਤੇਜ਼ ਕਰਨ, ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਬਕਾਰੀ ਪੁਲਿਸ ਨੂੰ ਹਾਈਟੈਕ ਬਣਾਉਣਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਆਬਕਾਰੀ ਵਿਭਾਗ ਦੇ ਕਿਸੇ ਕਰਮਚਾਰੀ ਜਾਂ ਅਧਿਕਾਰੀ ਨੂੰ ਨਾਲ ਲਏ ਬਿਨਾਂ ਆਬਕਾਰੀ ਪੁਲਿਸ ਛਾਪੇਮਾਰੀ ਨਹੀਂ ਕਰੇਗੀ, ਜ਼ਿਲ੍ਹਾ ਪੁਲਿਸ ਦੀ ਤਰਜ਼ ‘ਤੇ ਸਾਰੇ ਆਬਕਾਰੀ ਪੁਲਿਸ ਇੰਚਾਰਜ ਹੈੱਡ ਕਾਂਸਟੇਬਲ ਦੇ ਰੈਂਕ ਤੋਂ ਉੱਪਰ ਦਾ ਇੱਕ ਅਫ਼ਸਰ ਰੋਜ਼ਾਨਾ 24 ਘੰਟੇ ਡਿਊਟੀ ਲਈ ਤਾਇਨਾਤ ਕਰਨਗੇ ਅਤੇ ਉਸ ਦੀ ਐਂਟਰੀ ਡਾਇਰੀ ਵਿੱਚ ਦਰਜ ਕੀਤੀ ਜਾਵੇਗੀ ਅਤੇ ਚਾਰ ਤੋਂ ਪੰਜ ਪੁਲਿਸ ਕਰਮਚਾਰੀ ਐਮਰਜੈਂਸੀ ਡਿਊਟੀ ਲਈ ਦਫਤਰ ਵਿੱਚ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਆਬਕਾਰੀ ਪੁਲਿਸ ਅਧਿਕਾਰੀਆਂ ਨੂੰ ਹਾਈ ਪ੍ਰੋਫਾਈਲ ਕੇਸਾਂ ਵਿੱਚ ਕਿਸੇ ਵੀ ਵੱਡੇ ਅੱਪਡੇਟ ਸਬੰਧੀ ਸੂਚਨਾ ਤੁਰੰਤ ਹੈੱਡਕੁਆਰਟਰ ਨਾਲ ਸਾਂਝੀ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਤਰੱਕੀ ਲਈ ਉਦਯੋਗਾਂ ਨੂੰ ਹੁਲਾਰਾ ਦੇਣਾ ਜਰੂਰੀ : ਮਾਨ

ਇਹ ਵੀ ਪੜ੍ਹੋ:  ਪੇਂਡੂ ਉਦਯੋਗਿਕ ਹੱਬ ਸਥਾਪਤ ਕੀਤੇ ਜਾਣਗੇ : ਮਾਨ

ਸਾਡੇ ਨਾਲ ਜੁੜੋ :  Twitter Facebook youtube

SHARE