ਕੈਨੇਡਾ ‘ਚ ਸਟੱਡੀ ਵੀਜ਼ਾ ‘ਤੇ ਵਿਦਿਆਰਥੀਆਂ ਦੇ ਦਸਤਾਵੇਜ਼ ਫਰਜ਼ੀ ਮਿਲੇ, ਵਿਦਿਆਰਥੀਆਂ ਨੇ ਡਿਪੋਰਟ ਕੀਤੇ ਜਾਣ ‘ਤੇ ਕੀਤਾ ਪ੍ਰਦਰਸ਼ਨ

0
89
Canada Study Visa Fake Documents

Canada Study Visa Fake Documents : ਕੈਨੇਡਾ ‘ਚ ਸਟੱਡੀ ਵੀਜ਼ਾ ‘ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ ਫੜ ਕੇ ਉਨ੍ਹਾਂ ਨੂੰ ਉਥੋਂ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਵਿਖੇ ਪੱਕਾ ਮੋਰਚਾ ਲਾਇਆ ਹੈ। ਉੱਥੇ ਹੀ ਵਿਦਿਆਰਥੀਆਂ ਨੇ ਖੁੱਲ੍ਹੇ ਅਸਮਾਨ ਹੇਠ ਆਪਣਾ ਧਰਨਾ ਸ਼ੁਰੂ ਕਰ ਦਿੱਤਾ ਹੈ।

ਉਹ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨਾਲ ਧੋਖਾ ਹੋਇਆ ਹੈ, ਉਨ੍ਹਾਂ ਨੂੰ ਕੈਨੇਡਾ ਦੇ ਵਿਦਿਅਕ ਅਦਾਰਿਆਂ ਵਿੱਚ ਐਡਜਸਟ ਕੀਤਾ ਜਾਵੇ। ਦੱਸ ਦੇਈਏ ਕਿ ਇਸ ਸਮੇਂ ਲਗਭਗ 200 ਵਿਦਿਆਰਥੀਆਂ ਦੀ ਜਾਂਚ ਚੱਲ ਰਹੀ ਹੈ।

ਧੋਖਾਧੜੀ ਕਰਨ ਵਾਲਾ ਬ੍ਰਿਜੇਸ਼ ਮਿਸ਼ਰਾ ਅਜੇ ਫਰਾਰ

ਕੈਨੇਡਾ ਦੇ ਓਨਟਾਰੀਓ ਸਥਿਤ ਹੰਬਰ ਕਾਲਜ ਦੇ ਜਾਅਲੀ ਦਸਤਾਵੇਜ਼ ਦੇ ਕੇ ਵਿਦਿਆਰਥੀਆਂ ਨੂੰ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਜਲੰਧਰ ਦਾ ਮਾਲਕ ਬ੍ਰਿਜੇਸ਼ ਮਿਸ਼ਰਾ ਅਜੇ ਤੱਕ ਪੁਲਸ ਦੇ ਹੱਥ ਨਹੀਂ ਲੱਗਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇੱਥੋਂ ਵਿਦੇਸ਼ ਭੱਜ ਗਿਆ ਹੈ। ਉਸ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਜਿਨ੍ਹਾਂ ਵਿਦਿਆਰਥੀਆਂ ਦੇ ਸਿਰ ‘ਤੇ ਹੁਣ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ, ਉਨ੍ਹਾਂ ਨੂੰ ਬ੍ਰਿਜੇਸ਼ ਮਿਸ਼ਰਾ ਨੇ 2017 ਤੋਂ 2019 ਤੱਕ ਪ੍ਰਤੀ ਵਿਦਿਆਰਥੀ 16 ਤੋਂ 18 ਲੱਖ ਰੁਪਏ ਲੈ ਕੇ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਿਆ ਸੀ। ਪਰ ਜਦੋਂ ਹੋਰ ਵਿਦਿਆਰਥੀ ਕਾਲਜ ਗਏ ਤਾਂ ਉਨ੍ਹਾਂ ਦੀ ਫੀਸ ਕਾਲਜ ਤੱਕ ਨਹੀਂ ਪਹੁੰਚੀ ਸੀ। ਜਦੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਹ ਸਾਰੇ ਫਰਜ਼ੀ ਨਿਕਲੇ।

Also Read :  CM ਭਗਵੰਤ ਮਾਨ ਅੱਜ ਵਾਤਾਵਰਨ ਦਿਵਸ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ

Also Read : CM ਮਾਨ ਨੇ ਹਸਪਤਾਲ ਦਾ ਕੀਤਾ ਉਦਘਾਟਨ, ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ

Also Read : ਚੰਡੀਗੜ੍ਹ ਸਪਾ ਸੈਂਟਰ ‘ਚ ਛਾਪਾ, ਥਾਈਲੈਂਡ ਤੋਂ 4 ਕੁੜੀਆਂ ਨੂੰ ਬਚਾਇਆ

Connect With Us : Twitter Facebook
SHARE