Cancellation Of The Firm License : ਏ.ਡੀ.ਸੀ ਵੱਲੋਂ ਮੈਸਰਜ ਰਿਦਮ ਓਵਰਸੀਜ਼ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ

0
65
Cancellation Of The Firm License

India News (ਇੰਡੀਆ ਨਿਊਜ਼), Cancellation Of The Firm License, ਚੰਡੀਗੜ੍ਹ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਮੈਸਰਜ ਰਿਦਮ ਓਵਰਸੀਜ਼ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਮੈਸਰਜ ਰਿਦਮ ਓਵਰਸੀਜ਼ ਪ੍ਰਾਇਵੇਟ ਲਿਮਿ: ਫਰਮ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 10 ਸਤੰਬਰ 2023 ਨੂੰ ਖਤਮ ਹੋ ਚੁੱਕੀ ਹੈ।

ਦਫਤਰ ਵਿਖੇ ਹਾਜਰ ਪੇਸ਼ ਹੋਣ ਦੀ ਹਦਾਇਤ ਕੀਤੀ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾਂ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਭੇਜਣੀ ਹੁੰਦੀ ਹੈ। ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਮਹੀਨਾਵਾਰ ਰਿਪੋਰਟ/ਸੂਚਨਾਂ, ਇਸ਼ਤਿਹਾਰ/ਸੈਮੀਨਾਰ ਅਤੇ ਛਿਮਾਹੀ ਰਿਪੋਰਟਾਂ ਜਮ੍ਹਾਂ ਕਰਵਾਉਣ ਲਈ ਹਦਾਇਤ ਜਾਰੀ ਕੀਤੀ ਗਈ ਸੀ ਅਤੇ ਨੋਟਿਸ ਜਾਰੀ ਕਰਦੇ ਹੋਏ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਦੀ ਹਦਾਇਤ ਕੀਤੀ ਗਈ। ਇਸ ਦਫਤਰ ਦੇ ਪੱਤਰ ਮਿਤੀ 27.12.2021 ਰਾਹੀਂ ਫਰਮ ਖਿਲਾਫ ਦਰਜ ਐਫ.ਆਈ.ਆਰ. ਅਤੇ ਫਰਮ ਵੱਲੋਂ ਦਿੱਤੇ ਗਏ ਸ਼ੋਸਲ ਮੀਡੀਆ ਇਸ਼ਤਿਹਾਰ ਵਿੱਚ ਵਰਕ ਪਰਮਿਟ ਦੇ ਕੰਮ ਕਾਰਨ ਉਕਤ ਫਰਮ ਦਾ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ 6(1)(ਈ) ਤਹਿਤ ਮੁਅੱਤਲ ਕੀਤਾ ਗਿਆ ਸੀ।

ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ

ਫਰਮ ਵੱਲੋਂ ਵਰਕ ਪਰਮਿਟ ਸਬੰਧੀ ਅਤੇ ਫਰਮ ਖਿਲਾਫ ਦਰਜ ਐਫ.ਆਈ.ਆਰਜ਼ ਬਾਰੇ ਆਪਣੇ ਪੱਤਰ ਮਿਤੀ 27.01.2022 ਸਬੰਧੀ ਸੀਨੀਅਰ ਕਪਤਾਨ ਪੁਲਿਸ, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ ਪੜਤਾਲੀਆ ਰਿਪੋਰਟ ਮੰਗੀ ਗਈ ਸੀ। ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਕਿਹਾ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਲਾਇਸੰਸੀ/ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ :SDM Office Bill Clerk Arrested : ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ

 

SHARE