Cancellation Of The License : ਏ.ਡੀ.ਸੀ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ:, ਫਰਮ ਦਾ ਲਾਇਸੰਸ ਰੱਦ

0
126
Cancellation Of The License

India News (ਇੰਡੀਆ ਨਿਊਜ਼), Cancellation Of The License, ਚੰਡੀਗੜ੍ਹ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਐਸ.ਸੀ.ਐਫ. ਨੰਬਰ 45, ਪਹਿਲੀ ਮੰਜ਼ਿਲ, ਫੇਜ਼ 9 ਮੋਹਾਲੀ ਦੇ ਮਾਲਕ ਭਜਨ ਸਿੰਘ (ਡਾਇਰੈਕਟਰ) ਪੁੱਤਰ ਦਲੀਪ ਸਿੰਘ ਅਤੇ ਸੁਖਦੇਵ ਸਿਘ (ਡਾਇਰੈਕਟਰ) ਪੁੱਤਰ ਭਗਤ ਸਿੰਘ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 29 ਜਨਵਰੀ 2025 ਨੂੰ ਖਤਮ ਹੈ।

ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ

ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾ ਕਰਨ ਲਈ ਇਸ ਦਫਤਰ ਦੇ ਪੱਤਰ ਰਾਹੀਂ ਲਾਇਸੰਸੀ ਨੂੰ ਪਾਬੰਦ ਕੀਤਾ ਗਿਆ ਸੀ। ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, ਰੂਲਜ਼, ਸੇਧਾਂ, ਅਡਵਾਈਜਰੀ ਤਹਿਤ ਮਹੀਨਾਵਾਰ ਰਿਪੋਰਟ, ਉਕਤ ਐਕਟ ਦੀ ਧਾਰਾ 7 ਅਧੀਨ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਜਾਣਕਾਰੀ ਇਸ ਦਫਤਰ ਅਤੇ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਉਕਤ ਰਿਪੋਰਟ ਨਾ ਭੇਜਣ ਦੀ ਸੂਰਤ ਵਿੱਚ ਇਸ ਦਫਤਰ ਪਤਰ ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ-6(1)(e) ਅਧੀਨ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਰਿਪੋਰਟਾਂ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ।

ਪੜਤਾਲ ਰਿਪੋਰਟ ਭੇਜਣ ਲਈ ਲਿਖਿਆ

ਉਕਤ ਨੋਟਿਸ ਦੇ ਜਵਾਬ ਵਿੱਚ ਕੰਪਨੀ ਦੇ ਡਾਇਰੈਕਟਰਾਂ ਭਜਨ ਸਿੰਘ ਅਤੇ ਸੁਖਦੇਵ ਸਿੰਘ ਨੇ ਲਿਖਿਆ ਸੀ ਕਿ ਕੰਪਨੀ ਦੇ ਡਾਇਰੈਕਟਰਾਂ ਵੱਲੋਂ ਕੰਪਨੀ ਦੇ ਅਧੀਨ ਕੋਈ ਕੰਮ ਨਹੀ ਕੀਤਾ ਹੈ, ਨਾ ਹੀ ਕੋਈ ਸੈਮੀਨਾਰ/ਇਸ਼ਤਿਹਾਰ ਦਿੱਤਾ ਹੈ। ਉਨ੍ਹਾਂ ਨੇ ਕੰਪਨੀ ਅਧੀਨ ਕੀਤਾ ਜਾਣ ਵਾਲਾ ਕੰਮ ਬੰਦ ਕਰ ਦਿੱਤਾ ਹੈ ਅਤੇ ਲਾਇਸੰਸ ਸਰੰਡਰ ਕਰਨ ਦੀ ਬੇਨਤੀ ਕੀਤੀ ਸੀ। ਜਿਸ ਸਬੰਧੀ ਪੱਤਰ ਰਾਹੀਂ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਲਾਇਸੰਸ ਸਰੰਡਰ/ਰੱਦ ਕਰਨ ਸਬੰਧੀ ਪੜਤਾਲ ਰਿਪੋਰਟ ਭੇਜਣ ਲਈ ਲਿਖਿਆ ਗਿਆ ਸੀ ਅਤੇ ਡਾਇਰੈਕਟਰਾਂ ਨੂੰ ਲਾਇਸੰਸ ਕੈਂਸਲ ਕਰਨ ਸਬੰਧੀ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੀ ਧਾਰਾ 8(2) ਅਨੁਸਾਰ ਦੇ ਅਖਬਾਰਾਂ ਵਿੱਚ ਜਨਤਕ ਨੋਟਿਸ ਦੇਣ/ਅਸਲ ਲਾਇਸੰਸ ਪੇਸ਼ ਕਰਨ ਲਈ ਲਿਖਿਆ ਗਿਆ ਸੀ।

ਕੰਮ ਮੁੜ ਸੁਰੂ ਕਰਨ ਲਈ ਬੇਨਤੀ ਕੀਤੀ ਗਈ

ਸੁਖਦੇਵ ਸਿੰਘ (ਡਾਇਰੈਕਟਰ) ਨੇ ਦਰਖਾਸਤ ਰਾਹੀਂ ਇਸ ਦਫਤਰ ਨੂੰ ਸੂਚਿਤ ਕੀਤਾ ਸੀ ਕਿ ਦਰਖਾਸਤ ਲਾਇਸੰਸ ਸਰੰਡਰ ਸਬੰਧੀ ਹੈ ਨੂੰ ਵਾਪਸ ਲੈਂਦੇ ਹੋਏ ਕੰਮ ਮੁੜ ਸੁਰੂ ਕਰਨ ਲਈ ਬੇਨਤੀ ਕੀਤੀ ਗਈ ਸੀ। ਜਿਸ ਸਬੰਧੀ ਇਸ ਦਫਤਰ ਵੱਲੋਂ ਪੱਤਰ ਰਾਹੀਂ ਡਾਇਰੈਕਟਰਾਂ ਨੂੰ ਸਪਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ। ਸੁਖਦੇਵ ਸਿੰਘ (ਡਾਇਰੈਕਟਰ) ਦੀ ਰਿਹਾਇਸੀ ਪਤੇ ਉੱਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਤਹਿਸੀਲਦਾਰ, ਮੋਹਾਲੀ ਦੀ ਤੀਮਾਹੀ ਰਿਪੋਰਟ ਅਨੁਸਾਰ ਦਫਤਰੀ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ.ਦਾ ਦਫਤਰ ਬੰਦ ਪਾਇਆ ਗਿਆ।

ਇਹ ਵੀ ਪੜ੍ਹੋ :Aam Aadmi Clinic : ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁਢਲੀ ਪੱਧਰ ’ਤੇ ਬੇਤਹਰੀਨ ਇਲਾਜ

 

SHARE