20 ਹਜਾਰ ਰੁਪਏ ਰਿਸ਼ਵਤ ਲੈਣ ਦੇ ਆਰੋਪ’ ਚ ਸਬ-ਇੰਸਪੈਕਟਰ ਤੇ ਕੇਸ ਦਰਜ

0
194
Case against Sub-inspector for taking Bribe
Case against Sub-inspector for taking Bribe
  • ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਐਸਆਈ ਦੀ ਰਿਸ਼ਵਤ ਲੈਂਦੇ ਦੀ ਵੀਡਿਓ
ਇੰਡੀਆ ਨਿਊਜ਼, ਚੰਡੀਗੜ (Case against Sub-inspector for taking Bribe) : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਬਾਘਾਪੁਰਾਣਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸਆਈ) ਜਗਨਦੀਪ ਸਿੰਘ ਖਿਲਾਫ਼ 20,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਆਰੋਪ’ ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਐਸਆਈ ਜਗਨਦੀਪ ਸਿੰਘ ਦੀ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋਈ ਵੀਡਿਓ ਕਲਿੱਪ ਸਬੰਧੀ ਬਿਓਰੋ ਵੱਲੋਂ ਤਿਆਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਹੋਇਆ ਹੈ।

ਇਸ ਕੇਸ ਵਿੱਚ ਲਈ ਰਿਸ਼ਵਤ

ਕੇਸ ਦੇ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਮਨਦੀਪ ਸਿੰਘ ਉਰਫ ਹੀਪਾ ਵਾਸੀ ਪਿੰਡ ਕੋਟਲਾ ਮੇਹਰ ਸਿੰਘ ਵਾਲਾ, ਜਿਲਾ ਮੋਗਾ ਪਾਸੋਂ 190 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਕਰਕੇ ਐਨਡੀਪੀਐਸ ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ। ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀ ਮਨਦੀਪ ਸਿੰਘ ਦੀ ਮੱਦਦ ਕਰਨ ਬਦਲੇ ਐਸ.ਆਈ. ਜਗਨਦੀਪ ਸਿੰਘ ਵੱਲੋਂ ਦੋਸ਼ੀ ਦੇ ਭਰਾ ਅਮਨਦੀਪ ਸਿੰਘ ਪਾਸੋਂ 20,000 ਰੁਪਏ ਰਿਸ਼ਵਤ ਹਾਸਲ ਕੀਤੀ ਗਈ। ਇਸ ਉਪਰੰਤ ਅਮਨਦੀਪ ਸਿੰਘ ਵਗੈਰਾ ਵੱਲੋਂ ਉਕਤ ਹਾਸਲ ਕੀਤੀ l ਰਿਸ਼ਵਤ ਬਾਰੇ ਸਟਿੰਗ ਆਪਰੇਸ਼ਨ ਕਰਕੇ ਵੀਡਿਓ ਵਾਇਰਲ ਕੀਤੀ ਗਈ l ਜਿਸ ਵਿੱਚ ਜਗਨਦੀਪ ਸਿੰਘ ਦੀ ਪਹਿਨੀ ਹੋਈ ਪੈਂਟ ਦੀ ਪਿਛਲੀ ਜੇਬ ਵਿੱਚੋਂ 20,000 ਰੁਪਏ ਰਿਸ਼ਵਤੀ ਕਰੰਸੀ ਨੋਟ ਕਢਵਾ ਕੇ ਪਹਿਲਾਂ ਤੋਂ ਫੋਟੋਸਟੇਟ ਕੀਤੇ ਨੋਟਾਂ ਦੇ ਨੰਬਰਾਂ ਨਾਲ ਮਿਲਾਨ ਕਰਵਾਇਆ ਗਿਆ ਅਤੇ ਵੀਡਿਓ ਵਿੱਚ ਉਕਤ ਐਸਆਈ ਵੱਲੋਂ ਆਪਣੀ ਗਲਤੀ ਮੰਨੀ ਗਈ ਹੈ।
SHARE