ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਬਹਾਨੇ ਪੁਲਿਸ ਮੁਲਾਜ਼ਮਾਂ ਤਰਫੋਂ ਲੱਖ ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0
137
Caught taking a bribe of Rs. 1,00,000, 11 lakh rupees was demanded to settle the case, A revolver of .32 bore, 1 car and 2 mobiles recovered
Caught taking a bribe of Rs. 1,00,000, 11 lakh rupees was demanded to settle the case, A revolver of .32 bore, 1 car and 2 mobiles recovered
  • ਵਿਜੀਲੈਂਸ ਨੂੰ ਰਿਸ਼ਵਤ ਦਾ ਕੇਸ ਫੜਾਉਣ ਵਾਲਾ ਉਸੇ ਕੇਸ ਨੂੰ ਨਿਪਟਾਉਣ ਲਈ ਮੰਗ ਰਿਹਾ ਸੀ 11 ਲੱਖ ਰੁਪਏ
ਚੰਡੀਗੜ੍ਹ, PUNJAB NEWS (11 lakh rupees was demanded to settle the case) : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਇੱਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਤਰਫੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦਾ ਇੱਕ ਰਿਵਾਲਵਰ, 1 ਕਾਰ ਅਤੇ 2 ਮੋਬਾਈਲ ਬਰਾਮਦ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਇਵੇਟ ਵਿਅਕਤੀ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜੀਵਾਲਾ (ਤੰਬੂਵਾਲਾ), ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ ਨੰਬਰ 13, ਮਿਤੀ 04-08-2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਦਰਜ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਸੀ ਜੋ ਕਿ ਸਵਰਨ ਰਾਣੀ, ਜੂਨੀਅਰ ਇੰਜੀਨੀਅਰ, ਮਗਨਰੇਗਾ, ਫਾਜ਼ਿਲਕਾ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਸਵਰਨ ਰਾਣੀ ਨੂੰ ਇਸੇ ਪ੍ਰਾਈਵੇਟ ਵਿਅਕਤੀ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ।

ਕੇਸ ਦੇ ਨਿਪਟਾਰੇ ਲਈ ਦੋਸ਼ੀ ਸੁਖਜਿੰਦਰ ਸਿੰਘ ਪੁਲਿਸ ਅਧਿਕਾਰੀਆਂ ਤਰਫੋਂ ਉਸ ਕੋਲੋਂ 15 ਲੱਖ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੇਸ ਦੇ ਨਿਪਟਾਰੇ ਲਈ ਦੋਸ਼ੀ ਸੁਖਜਿੰਦਰ ਸਿੰਘ ਪੁਲਿਸ ਅਧਿਕਾਰੀਆਂ ਤਰਫੋਂ ਉਸ ਕੋਲੋਂ 15 ਲੱਖ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਪਰ ਸੌਦਾ 11 ਲੱਖ ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਸੰਦੀਪ ਸਿੰਘ ਜੂਨੀਅਰ ਇੰਜੀਨੀਅਰ ਸਵਰਨ ਰਾਣੀ ਦਾ ਭਰਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.), ਲੁਧਿਆਣਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਸੁਖਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ ਕਿਉਂਕਿ ਬਾਕੀ ਰਕਮ ਬਾਅਦ ਵਿੱਚ ਦਿੱਤੀ ਜਾਣੀ ਸੀ।
ਉਹਨਾਂ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ.ਨੰਬਰ 11, ਮਿਤੀ 30-09-2022 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਪੁਲਿਸ ਸਟੇਸ਼ਨ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
SHARE