ਸੀਬੀਆਈ ਨੇ ਸਾਬਕਾ ਗਵਰਨਰ ਸੱਤਿਆਪਾਲ ਮਲਿਕ ਦੇ ਕਰੀਬੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ

0
86
CBI Raids on Satya Pal Malik Relatives

CBI Raids on Satya Pal Malik Relatives : ਸੀਬੀਆਈ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਦੇ ਘਰ ਛਾਪਾ ਮਾਰਿਆ। ਇਹ ਕਾਰਵਾਈ ਜੰਮੂ-ਕਸ਼ਮੀਰ ਦੇ ਰਾਜਪਾਲ ਵਜੋਂ ਮਲਿਕ ਦੇ ਕਾਰਜਕਾਲ ਦੌਰਾਨ ਹੋਏ ਬੀਮਾ ਘੁਟਾਲੇ ਨਾਲ ਸਬੰਧਤ ਹੈ। ਸੀਬੀਆਈ ਜੰਮੂ-ਕਸ਼ਮੀਰ ਅਤੇ ਦਿੱਲੀ ‘ਚ 9 ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਸ ਵਿੱਚ ਮਲਿਕ ਦੇ ਮੀਡੀਆ ਸਲਾਹਕਾਰ ਸੁਨਕ ਬਾਲੀ ਦਾ ਘਰ ਵੀ ਸ਼ਾਮਲ ਹੈ। ਮਲਿਕ ਨੇ ਖੁਦ ਇਸ ਘੁਟਾਲੇ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਸੀਬੀਆਈ ਨੇ ਕੇਸ ਦਰਜ ਕੀਤਾ ਸੀ। ਜਾਂਚ ਏਜੰਸੀ ਨੇ ਹਾਲ ਹੀ ਵਿੱਚ ਸੱਤਿਆ ਪਾਲ ਮਲਿਕ ਦਾ ਬਿਆਨ ਵੀ ਦਰਜ ਕੀਤਾ ਸੀ।

ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸਤਿਆਪਾਲ ਮਲਿਕ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਸ ਨੂੰ 23 ਅਗਸਤ, 2018 ਤੋਂ 30 ਅਕਤੂਬਰ, 2019 ਦਰਮਿਆਨ ਜੰਮੂ-ਕਸ਼ਮੀਰ ਦੇ ਰਾਜਪਾਲ ਵਜੋਂ ਆਪਣੇ ਕਾਰਜਕਾਲ ਦੌਰਾਨ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਮਲਿਕ ਨੇ ਖੁਦ ਇਸ ਘੁਟਾਲੇ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਸੀਬੀਆਈ ਨੇ ਕੇਸ ਦਰਜ ਕੀਤਾ ਸੀ।

Also Read : PSEB ਦੀ 12ਵੀਂ ਦੀ ਪ੍ਰੀਖਿਆ ਫਿਰ ਰੱਦ, ਜਾਣੋ ਕਾਰਨ

Also Read : ਪੰਜਾਬ ‘ਚ ਅਗਵਾ ਹੋਈ ਕੁੜੀ ਦੀ ਲਾਸ਼ ਮਿਲੀ, “ਮਾਂ” ਨਿਕਲੀ ਕਾਤਲ

Also Read : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੰਗ ਮੰਨੀ, ਫਿਰੋਜ਼ਪੁਰ ‘ਚ ਖੁੱਲ੍ਹੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ

Connect With Us : Twitter Facebook

SHARE