ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਅਤੇ ਸੂਬੇ ਦੇ ਹੱਕਾਂ ਲਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

0
201
Central Government not centralization of Punjab University Chandigarh, Punjab University is our heritage and our right over it
Central Government not centralization of Punjab University Chandigarh, Punjab University is our heritage and our right over it
  • ਰਾਜ ਸਭਾ ਵਿੱਚ ਕੇਂਦਰੀ ਮੰਤਰੀ ਦੇ ਜਵਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਿੱਤ ਦੱਸਿਆ
  • ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ
ਚੰਡੀਗੜ੍ਹ, PUNJAB NEWS: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਰਾਜ ਸਭਾ ਵਿੱਚ ਕੇਂਦਰੀ ਮੰਤਰੀ ਵੱਲੋਂ ਇਹ ਗੱਲ ਆਖੀ ਗਈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ।

ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਸਾਡਾ ਹੱਕ ਹੈ: ਗੁਰਮੀਤ ਸਿੰਘ ਮੀਤ ਹੇਅਰ

ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਸਾਡਾ ਹੱਕ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’

ਸੂਬਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ 

ਉਚੇਰੀ ਸਿੱਖਿਆ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ ਸੀ।

Central Government not centralization of Punjab University Chandigarh, Punjab University is our heritage and our right over it
Central Government not centralization of Punjab University Chandigarh, Punjab University is our heritage and our right over it

ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਾਰਲੀਮੈਂਟ ਦੇ ਉਪਰਲੇ ਸਦਨ ਵਿੱਚ ਇਹ ਮਾਮਲਾ ਉਠਾਇਆ ਜਿਸ ਉੱਤੇ ਕੇਂਦਰੀ ਮੰਤਰੀ ਨੇ ਜਵਾਬ ਦਿੱਤਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ ਹੈ। ਇਹ ਸੂਬਾ ਸਰਕਾਰ ਦੀ ਇਸ ਮਾਮਲੇ ਵਿੱਚ ਵੱਡੀ ਜਿੱਤ ਹੈ।

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE