Chairman of Punjab Infotech ਐਡਵੋਕੇਟ ਹਰਪ੍ਰੀਤ ਸੰਧੂ

0
241
Chairman of Punjab Infotech
Chairman of Punjab Infotech
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਕੀਤੀ ਸ਼ਿਰਕਤ 
ਇੰਡੀਆ ਨਿਊਜ਼, ਚੰਡੀਗੜ੍ਹ: 
Chairman of Punjab Infotech ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ।

Chairman of Punjab Infotech ਹਰਪ੍ਰੀਤ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਡਵੋਕੇਟ ਸੰਧੂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਐਡਵੋਕੇਟ ਸੰਧੂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਐਡਵੋਕੇਟ ਸੰਧੂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
Connect With Us:-  Twitter Facebook

 

SHARE