- ਵੀਡੀਓ ਜਾਰੀ ਕਰ ਕੇ ਪ੍ਰੋ ਚਾਂਸਲਰ ਡਾ. ਆਰ ਐਸ ਬਾਵਾ ਸਪੱਸ਼ਟੀਕਰਨ ਦਿੱਤਾ
ਚੰਡੀਗੜ੍ਹ, PUNJAB NEWS (Two days holiday in Chandigarh University): ਚੰਡੀਗੜ੍ਹ ਯੂਨੀਵਰਸਿਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਯੂਨੀਵਰਸਿਟੀ ‘ਚ ਦੋ ਦਿਨ ਦੀ ਛੁੱਟੀ ਕਰ ਦਿੱਤੀ ਹੈ। ਯਾਨੀ ਕਿ 19 ਤੇ 20 ਸਤੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ‘ਚ ਛੁੱਟੀ ਰਹੇਗੀ।
ਹਾਲਾਂਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਡਾ. ਆਰ ਐਸ ਬਾਵਾ ਨੇ ਵਿਦਿਆਰਥਣਾਂ ਦੇ 60 ਐੱਮਐੱਮਐੱਸ ਵਾਇਰਲ ਕਰਨ ਦੇ ਮਾਮਲੇ ‘ਚ ਅਧਿਕਾਰਤ ਸਟੇਟਮੈਂਟ ਜਾਰੀ ਕਰ ਦਿੱਤੀ ਹੈ।
ਚੰਡੀਗੜ੍ਹ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਪੂਰੇ ਮਾਮਲੇ ‘ਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਵੀ ਇਸ ਮਾਮਲੇ ‘ਚ ਆਪਣਾ ਪ੍ਰਤੀਕਰਮ ਦਿੱਤਾ ਹੈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਯੂਨੀਵਰਸਿਟੀ ਦੇ ਐਤਵਾਰ ਨੂੰ ਦੂਜੇ ਦਿਨ ਵੀ ਭੜਕੇ ਵਿਦਿਆਰਥੀ ਯੂਨੀਵਰਸਿਟੀ ਕੈਂਪਸ ਦੀਆਂ ਸੜਕਾਂ ‘ਤੇ ਆ ਗਏ। ਯੂਨੀਵਰਸਿਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਯੂਨਿਟ ‘ਚ 19 ਤੇ 20 ਸਤੰਬਰ ਯਾਨੀ ਦੋ ਦਿਨ ਦੀ ਛੁੱਟੀ ਕਰ ਦਿੱਤੀ ਹੈ। ਹਾਲਾਂਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਡਾ. ਆਰਐਸ ਬਾਵਾ ਨੇ ਵਿਦਿਆਰਥਣਾਂ ਦੇ 60 ਐੱਮਐੱਮਐੱਸ ਵਾਇਰਲ ਕਰਨ ਦੇ ਮਾਮਲੇ ‘ਚ ਅਧਿਕਾਰਤ ਸਟੇਟਮੈਂਟ ਜਾਰੀ ਕਰ ਦਿੱਤੀ ਹੈ। ਉਨ੍ਹਾਂ ਇਕ ਵੀਡੀਓ ਜਾਰੀ ਕਰ ਕੇ ਸਪੱਸ਼ਟੀਕਰਨ ਦਿੱਤਾ ਹੈ ਕਿ ਇਹ ਸਿਰਫ਼ ਅਫਵਾਹਾਂ ਹਨ ਕਿ 7 ਲੜਕੀਆਂ ਨੇ ਖ਼ੁਦਕੁਸ਼ੀ ਕਰ ਲਈ ਹੈ ਜਦਕਿ ਅਸਲੀਅਤ ਇਹ ਹੈ ਕਿ ਕਿਸੇ ਵੀ ਲੜਕੀ ਨੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ। ਕਿਸੇ ਵੀ ਲੜਕੀ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾਇਆ ਗਿਆ ਹੈ।
ਡਾ. ਬਾਵਾ ਨੇ ਅੱਗੇ ਕਿਹਾ, “ਇਕ ਹੋਰ ਅਫਵਾਹ ਹੈ ਜੋ ਮੀਡੀਆ ਰਾਹੀਂ ਫੈਲ ਰਹੀ ਹੈ ਕਿ ਵੱਖ-ਵੱਖ ਵਿਦਿਆਰਥੀਆਂ ਦੇ 60 ਇਤਰਾਜ਼ਯੋਗ ਐਮ.ਐਮ.ਐਸ. ਵਾਇਰਲ ਹੋਏ ਹਨ ਜਦਕਿ ਇਹ ਬਿਲਕੁਲ ਝੂਠ ਤੇ ਬੇਬੁਨਿਆਦ ਹਨ। ਯੂਨੀਵਰਸਿਟੀ ਵੱਲੋਂ ਕੀਤੀ ਮੁਢਲੀ ਜਾਂਚ ਦੌਰਾਨ ਕਿਸੇ ਵੀ ਵਿਦਿਆਰਥਣ ਦੀ ਅਜਿਹੀ ਕੋਈ ਵੀ ਵੀਡੀਓ ਨਹੀਂ ਮਿਲੀ ਜੋ ਇਤਰਾਜ਼ਯੋਗ ਹੋਵੇ, ਸਿਵਾਏ ਇਕ ਲੜਕੀ ਵੱਲੋਂ ਬਣਾਈ ਗਈ ਨਿੱਜੀ ਵੀਡੀਓ ਹੈ ਜੋ ਉਸ ਨੇ ਆਪਣੇ ਬੁਆਏਫ੍ਰੈਂਡ ਨਾਲ ਸਾਂਝੀ ਕੀਤੀ ਸੀ।
ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ : ਜੈ ਰਾਮ ਠਾਕੁਰ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਇੱਕ ਸੰਸਥਾ ਦੇ ਹੋਸਟਲ ਵਿੱਚ ਵਿਦਿਆਰਥਣਾਂ ਦੇ ਨਹਾਉਣ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਬਾਰੇ ਪਤਾ ਲੱਗਾ ਹੈ। ਉਨ੍ਹਾਂ ਇਸ ਸਬੰਧੀ ਵਿਭਾਗੀ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਹੈ। ਸ਼ਿਮਲਾ ਦੇ ਨੌਜਵਾਨ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਜਾਂਚ ਜਾਰੀ ਹੈ।
ਧਰਮਸ਼ਾਲਾ ਵਿੱਚ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਕਥਿਤ ਦੋਸ਼ੀ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਫਵਾਹਾਂ ਤੋਂ ਬਚਣ ਦੀ ਕੀਤੀ ਅਪੀਲ
ਸੀਐਮ ਨੇ ਟਵੀਟ ਵਿੱਚ ਕਿਹਾ ਹੈ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ। ਮਾਨ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਸਾਡੀਆਂ ਧੀਆਂ ਸਾਡੀ ਸ਼ਾਨ ਹਨ। ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸੀਐਮ ਨੇ ਕਿਹਾ ਕਿ ਮੈਂ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ। ਅਤੇ ਮੈਂ ਸਾਰਿਆਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕਰਦਾ ਹਾਂ।
Also Read : ਸਾਥੀ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ
Also Read : MBA ਵਿਦਿਆਰਥਣਾਂ ਦੀ ਵਾਇਰਲ ਵੀਡੀਓ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ
Also Read : ਯੂਨੀਵਰਸਿਟੀ ਵਿੱਚ ਵਿਰੋਧ ਪ੍ਰਦਰਸ਼ਨ, ਸਿੱਖਿਆ ਮੰਤਰੀ ਨੇ ਸ਼ਾਂਤੀ ਦੀ ਅਪੀਲ ਕੀਤੀ