India News (ਇੰਡੀਆ ਨਿਊਜ਼), Changed school timings, ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਇਹਨਾਂ ਆਦੇਸ਼ਾਂ ਦੇ ਮੁਤਾਬਕ ਪੰਜਾਬ ਦੇ ਸਕੂਲਾਂ ਦਾ ਸਮਾਂ ਸਾਰਨੀ ਚੇਂਜ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਧ ਪੈ ਰਹੀ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਦੀ ਸਿਹਤ ਦੇ ਮੱਦੇ ਨਜ਼ਰ ਸਕੂਲ ਦੇ ਖੁੱਲਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਮੌਸਮ ਦੀ ਤਬਦੀਲੀ ਦੇ ਚਲਦਿਆਂ ਸੂਬੇ ਭਰ ਦੇ ਸਾਰੇ ਸਰਕਾਰੀ/ ਐਡਿਡ/ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ ਦੁਪਹਿਰ 3:30 ਵਜੇ ਕੀਤਾ ਗਿਆ ਹੈ। ਇਹ ਹੁਕਮ ਸੋਮਵਾਰ 04/12/2023 ਤੋਂ ਲੈ ਕੇ 23/12/2023 ਤੱਕ ਸਾਰੇ ਪ੍ਰਾਈਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਤੇ ਇੱਕ ਸਾਰ ਲਾਗੂ ਹੋਣਗੇ।
ਇਹ ਵੀ ਪੜ੍ਹੋ :Freed From Illegal Possessions : 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ