Chief Minister blamed the Badal family
ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦਾ ਐਲਾਨ
ਕਿਹਾ, ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇ ਫੰਡਾਂ ਦੀ ਵੰਡ
ਇੰਡੀਆ ਨਿਊਜ਼, ਕੋਟਕਪੁਰਾ (ਫ਼ਰੀਦਕੋਟ) :
Chief Minister Blamed the Badal Family ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਮੁੱਖ ਮੰਤਰੀ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨਾਂ ਨੇ ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਮਾਮਲਾ ਵਿਚਾਰ ਅਧੀਨ ਹੈ ਇਸ ਲਈ ਉਹ ਹੋਰ ਵੇਰਵੇ ਨਹੀਂ ਦੇ ਸਕਦੇ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸੀਆਂ ਨਾਲ ਬਾਦਲਾਂ ਦੀ ਮਿਲੀਭੁਗਤ ਸੀ।
Chief Minister Blamed the Badal Family ਅਸਲ ਦੋਸੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨਾਂ ਥਾਵਾਂ ’ਤੇ ਸਾਂਤਮਈ ਪ੍ਰਦਰਸਨਕਾਰੀਆਂ ’ਤੇ ਗੋਲੀਬਾਰੀ ਨਹੀਂ ਹੋਈ ਸਗੋਂ ਇਹ ਗੋਲੀਬਾਰੀ ਸਾਡੀਆਂ ਹਿੱਕਾਂ ’ਤੇ ਹੋਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਪ੍ਰਣ ਲੈਂਦੇ ਹਾਂ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਅਸਲ ਦੋਸੀਆਂ ਅਤੇ ਖੇਤੀਬਾੜੀ ਬਿੱਲਾਂ ਨੂੰ ਲਾਗੂ ਕਰਨ ’ਚ ਜਿਨਾਂ ਦਾ ਵੱਡੀ ਭੂਮਿਕਾ ਰਹੀ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ।’’
Chief Minister Blamed the Badal Family ਹਕੀਕਤ ਵਿੱਚ ਬਦਲ ਗਏ ਵਾਅਦੇ
ਆਪਣੀ ਸਰਕਾਰ ਦੇ ਰੁਖ ਨੂੰ ਦੁਹਰਾਉਂਦਿਆਂ ਚੰਨੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਸਾਰੇ ਵਾਅਦੇ ਸਿਰਫ ਦੋ ਮਹੀਨਿਆਂ ਦੌਰਾਨ ਹਕੀਕਤ ਵਿੱਚ ਬਦਲ ਗਏ ਹਨ। ਉਨਾਂ ਕਿਹਾ, “ਹੋਰ ਭਲਾਈ ਸਕੀਮਾਂ ਤੋਂ ਇਲਾਵਾ ਹੁਣ ਅਸੀਂ ਪੰਜਾਬ ਵਿੱਚ ਬਿਜਲੀ ਅਤੇ ਪੈਟਰੋਲ ਸਭ ਤੋਂ ਘੱਟ ਕੀਮਤ ’ਤੇ ਦੇ ਰਹੇ ਹਾਂ ਜਿਨਾਂ ਦੀ ਅੱਜ ਸਭ ਤੋਂ ਜ਼ਿਆਦਾ ਲੋੜ ਹੈ।”
ਦੂਜੇ ਪਾਸੇ ’ਆਪ’ ਸਿਰਫ ਝੂਠੇ ਵਾਅਦਿਆਂ, ਫਰਜੀ ਗਾਰੰਟੀਆਂ ਅਤੇ ਝੂਠ ਦੇ ਪੁਲੰਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਚੰਨੀ ਨੇ ਕਿਹਾ, “ਕੇਜਰੀਵਾਲ ਇੱਕ ਧੋਖੇਬਾਜ ਹੈ ਅਤੇ ਉਸਦੇ ਐਲਾਨ ਅਤੇ ਸਕੀਮਾਂ ਦਾ ਅਸਲ ਵਿੱਚ ਦਿੱਲੀ ਵਿੱਚ ਵੀ ਲੋਕਾਂ ਨੂੰ ਕੋਈ ਫਾਇਦਾ ਨਹੀਂ, ਇਸ ਲਈ ਪੰਜਾਬ ਤਾਂ ਬਹੁਤ ਦੂਰ ਦੀ ਗੱਲ ਹੈ।“
ਉਨਾਂ ਕਿਹਾ ਕਿ ਦਿੱਲੀ ਵਿੱਚ 400 ਯੂਨਿਟ ਤੱਕ ਮੁਫਤ ਬਿਜਲੀ ਦਾ ਐਲਾਨ ਇੱਕ ਡਰਾਮੇਬਾਜੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨਾਂ ਅੱਗੇ ਕਿਹਾ ਕਿ ਦਿੱਲੀ ਸਰਕਾਰ 400 ਯੂਨਿਟਾਂ ਤੋਂ ਵਧ ਖ਼ਪਤ ’ਤੇ ਭਾਰੀ ਰਕਮ ਵਸੂਲਦੀ ਹੈ, ਜੋ ਕਿ ਇੱਕ ਪਰਿਵਾਰ ਦੀ ਆਮ ਖਪਤ ਹੈ।
ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਫਿਰੋਜਪੁਰ (ਦਿਹਾਤੀ) ਤੋਂ ਵਿਧਾਇਕ ਸਤਕਾਰ ਕੌਰ, ਸਾਬਕਾ ਵਿਧਾਇਕ ਹਰਨਿਰਪਾਲ ਸਿੰਘ ਕੁੱਕੂ, ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੈਪਾਲ ਸਿੰਘ ਸੰਧੂ, ਭਾਈ ਰਾਹੁਲ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਡਿਪਟੀ ਕਮਿਸਨਰ ਵਿਮਲ ਕੁਮਾਰ ਸੇਤੀਆ, ਐਸਐਸਪੀ ਵਰੁਣ ਸਰਮਾ, ਸਾਬਕਾ ਮੰਤਰੀ ਓਪਿੰਦਰ ਸਰਮਾ, ਬਲਜੀਤ ਸਿੰਘ ਗੋਰਾ ਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਨੇ 26 ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ