ਸਰਹੱਦ ਪਾਰੋਂ ਘੁਸਪੈਠ ਰੋਕਣ ਲਈ ਸਰਕਾਰ ਪੂਰਨ ਤੌਰ ’ਤੇ ਸੰਵੇਦਨਸ਼ੀਲ : ਮੁੱਖ ਮੰਤਰੀ

0
185
Chief Minister Visit To Amritsar
Chief Minister Visit To Amritsar

ਇੰਡੀਆ ਨਿਊਜ਼, Punjab News (Chief Minister Visit To Amritsar): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਇੱਥੇ ਭਗਵਾਨ ਵਾਲਮੀਕਿ ਧੁੰਨਾ ਸਾਹਿਬ ਟਰੱਸਟ ਵੱਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਲਵ-ਕੁਸ਼ ਅਤੇ ਗੁਰੂ ਗਿਆਨਨਾਥ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ।

ਇਸ ਮੌਕੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਲਗਾਤਾਰ ਇਨ੍ਹਾਂ ਦੋਵੇਂ ਖੇਤਰਾਂ ਨੂੰ ਅਣਗੌਲੇ ਕਰਨ ਕਰਕੇ ਇਹ ਖੇਤਰ ਵਿਕਾਸ ਦੇ ਪੱਖ ਤੋਂ ਕਾਫੀ ਪਛੜ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ ‘ਤੇ ਵਧੇਰੇ ਜ਼ੋਰ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਵਿਸਥਾਰਤ ਯੋਜਨਾ ਉਲੀਕੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਤਰਾਂ ਦਾ ਮੂੰਹ-ਮੁਹਾਂਦਰਾ ਸੰਵਾਰਿਆ ਜਾ ਸਕੇ।

ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਾਈਨ ਤੋੜਨ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਇਸ ਮਕਸਦ ਲਈ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਭਗਵੰਤ ਮਾਨ ਨੇ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ ਸਰਕਾਰ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਾਅਦੇ ਨੂੰ ਪੂਰਾ ਕਰਨ ਵਾਸਤੇ ਵਸੀਲੇ ਜੁਟਾਉਣ ਲਈ ਪਹਿਲਾਂ ਹੀ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਇਨ੍ਹਾਂ ਦੋਵਾਂ ਪ੍ਰਮੁੱਖ ਖੇਤਰਾਂ ਲਈ ਬਜਟ ਵੀ ਵਧਾਇਆ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਵਧਾਈ

ਸਾਡੇ ਨਾਲ ਜੁੜੋ : Twitter Facebook youtube

SHARE