Child Education in Punjab 229 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮਨਜ਼ੂਰੀ

0
196
Child Education in Punjab

Child Education in Punjab

ਇੰਡੀਆ ਨਿਊਜ਼, ਚੰਡੀਗੜ:

Child Education in Punjab ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਨਾਂ ਵਿੱਚ 46 ਐਲੀਮੈਂਟਰੀ ਸਕੂਲਾਂ ਨੂੰ ਮਿਡਲ ਸਕੂਲ, 100 ਮਿਡਲ ਸਕੂਲਾਂ ਨੂੰ ਹਾਈ ਸਕੂਲ ਅਤੇ 83 ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ।

ਫੈਸਲੇ ਦਾ ਮਕਸਦ ਵਿਦਿਆਰਥੀਆਂ ਨੂੰ ਰਾਹਤ ਪ੍ਰਦਾਨ ਕਰਨਾ (Child Education in Punjab)

ਇਸ ਫੈਸਲੇ ਦਾ ਮਕਸਦ ਵਿਦਿਆਰਥੀਆਂ ਨੂੰ ਉਚੇਰੀ ਪੜਾਈ ਜਾਰੀ ਰੱਖਣ ਲਈ ਲੰਮੇ ਪੈਂਡੇ ਤੈਅ ਕਰਨ ਦੀਆਂ ਮੁਸ਼ਕਲਾਂ ਤੋਂ ਰਾਹਤ ਪ੍ਰਦਾਨ ਕਰਨਾ ਹੈ ਜਿਨਾਂ ਕਾਰਨ ਉਨਾਂ ਨੂੰ ਦਿੱਕਤ ਹੁੰਦੀ ਹੈ ਅਤੇ ਉਹ ਸਕੂਲ ਛੱਡਣ ਲਈ ਮਜਬੂਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਲੋਕ ਹਿੱਤ ਵਿੱਚ ਲਏ ਗਏ ਇਸ ਫੈਸਲੇ ਨਾਲ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ। ਜ਼ਿਕਰਯੋਗ ਹੈ ਕਿ ਸਰਕਾਰ ਨੂੰ ਇਸ ਮੁੱਦੇ ਦਾ ਹੱਲ ਕੱਢਣ ਲਈ ਮਿਉਂਸਪਲ ਕਸਬਿਆਂ ਦੇ ਕੌਂਸਲਰਾਂ ਅਤੇ ਵੱਖੋ-ਵੱਖ ਗ੍ਰਾਮ ਪੰਚਾਇਤਾਂ ਪਾਸੋਂ ਬੇਨਤਿਆਂ ਹਾਸਿਲ ਹੋਈਆਂ ਸਨ।

ਬਠਿੰਡਾ ਰਿਹਾਇਸ਼ੀ ਪਲਾਟ ਅਲਾਟ ਕਰਨ ਦਾ ਫੈਸਲਾ

ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਣ ਲਈ, ਕੈਬਨਿਟ ਨੇ ਜ਼ਮੀਨ ਅਤੇ ਵਿਕਾਸ ਖਰਚੇ ਉੱਕਾ-ਪੁੱਕਾ ਰੂਪ ਵਿੱਚ ਵਸੂਲ ਕਰਕੇ ਬਠਿੰਡਾ ਵਿਕਾਸ ਅਥਾਰਿਟੀ ਦੀ 29 ਏਕੜ ਐਕਵਾਇਰ ਕੀਤੀ ਜ਼ਮੀਨ ’ਤੇ ‘‘ ਜਿਵੇਂ ਹੈ ਜਿੱਥੇ ਹੈ ਆਧਾਰ ’ਤੇ ’’ ਬਠਿੰਡਾ ਦੇ ਪ੍ਰੀਤ ਨਗਰ, ਗੁਰੂ ਅਰਜਨ ਦੇਵ ਨਗਰ ਅਤੇ ਅਜੀਤ ਰੋਡ ਆਦਿ ਵਿਖੇ ਸਥਿਤ ਅਰਬਨ ਅਸਟੇਟ-ਫੇਜ਼-2 ਅਤੇ 3 ਵਿੱਚ ਕਾਫੀ ਸਮੇਂ ਤੋਂ ਨਿਰਮਾਣ ਕੀਤੇ ਘਰਾਂ/ਪਲਾਟਾਂ ਵਿੱਚ ਰਹਿੰਦੇ ਆ ਰਹੇ 450 ਪਰਿਵਾਰਾਂ/ ਕਾਬਜ਼ਕਾਰਾਂ ਨੂੰ 300 ਸਕੁਏਅਰ ਯਾਰਡ ਦੇ ਰਿਹਾਇਸ਼ੀ ਪਲਾਟ ਅਲਾਟ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ

Connect With Us:-  Twitter Facebook

 

SHARE