CM Bhagwant Mann : ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

0
102
CM Bhagwant Mann

India News (ਇੰਡੀਆ ਨਿਊਜ਼), CM Bhagwant Mann, ਚੰਡੀਗੜ੍ਹ : ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਗਰਿਕ ਕੇਂਦਰ ਉਪਰਾਲੇ ਦੀ ਸ਼ੁੁਰੂਆਤ ਕਰ ਕੇ ਪੰਜਾਬ ਨੇ ਇਕ ਵਾਰ ਫੇਰ ਦੇਸ਼ ਭਰ ਵਿੱਚ ਬਾਜ਼ੀ ਮਾਰ ਲਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਖ-ਵੱਖ ਸੂਬੇ ਵੀ ਇਸ ਸਕੀਮ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਲੋਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਦੀ ਸ਼ੁੁਰੂਆਤ ਕਰਕੇ ਪ੍ਰਮੁੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰ ਉਤੇ ਜਾ ਕੇ ਮੁੁਹੱਈਆ ਕਰਵਾਉਣ ਦੀ ਸਕੀਮ ਦਾ ਆਗਾਜ਼ ਕੀਤਾ ਸੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਕੋਈ ਵੀ ਨਾਗਰਿਕ 1076 ਨੰਬਰ ਉਤੇ ਕਾਲ ਕਰਕੇ ਆਪਣੀ ਸਹੂਲਤ ਮੁੁਤਾਬਕ ਸਮਾਂ ਤੈਅ ਕਰ ਸਕਦਾ ਹੈ ਜਿਸ ਤੋਂ ਬਾਅਦ ਮੁੁਲਾਜ਼ਮ ਉਸ ਨਾਗਰਿਕ ਦੇ ਘਰ ਜਾ ਕੇ ਸਬੰਧਤ ਸੇਵਾ ਦਾ ਪ੍ਰਮਾਣ ਪੱਤਰ ਮੁੁਹੱਈਆ ਕਰਵਾਏਗਾ।

ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ 11600 ਕੈਂਪ

ਮੁੱਖ ਮੰਤਰੀ ਨੇ ਕਿਹਾ ਕਿ ਹੁੁਣ ਸੂਬਾ ਸਰਕਾਰ ਨੇ ਇਸ ਤੋਂ ਵੀ ਵੱਡੀ ਪੁੁਲਾਂਘ ਪੁੱਟਦਿਆਂ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦੀ ਸ਼ੁੁਰੂਆਤ ਕਰ ਦਿੱਤੀ ਹੈ ਤਾਂ ਕਿ ਪਿੰਡਾਂ-ਸ਼ਹਿਰਾਂ ਵਿੱਚ ਕੈਂਪ ਲਾ ਕੇ ਲੋਕਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ 11600 ਕੈਂਪ ਲਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਹਰੇਕ ਤਹਿਸੀਲ ਵਿੱਚ ਹਰ ਰੋਜ਼ ਚਾਰ ਕੈਂਪ ਲਗਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪ ਦੇ ਸਥਾਨ, ਤਰੀਕ ਅਤੇ ਸਮੇਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕ ਹੁੁਣ ਅੱਜ ਦੇ ਕੈਂਪਾਂ ਜਾਂ ਆਉਣ ਵਾਲੇ ਕੈਂਪਾਂ ਬਾਰੇ ਪੋਰਟਲ ਰਾਹੀਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ।

ਤਸਦੀਕ ਲਈ ਕੈਂਪ ਵਿੱਚ ਪਟਵਾਰੀ ਮੌਜੂਦ ਹੋਵੇਗਾ

ਮੁੱਖ ਮੰਤਰੀ ਨੇ ਕਿਹਾ ਕਿ ਕੈਂਪ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫਸਰ, ਜ਼ਿਲ੍ਹਾ ਫੂਡ ਸਪਲਾਈ ਅਫਸਰ, ਐਸ.ਐਚ.ਓ., ਜ਼ਿਲ੍ਹਾ ਭਲਾਈ ਅਫਸਰ, ਕਾਨੂੰਨਗੋ, ਪਟਵਾਰੀ, ਐਸ.ਡੀ.ਓ., ਐਕਸੀਅਨ ਵਰਗੇ ਵੱਡੇ ਅਧਿਕਾਰੀ ਅਰਜ਼ੀਆਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਹਾਜ਼ਰ ਰਹਿਣਗੇ।

CM Bhagwant Mann

ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਹਲਫੀਆ ਬਿਆਨ ਜਾਂ ਕੋਈ ਹੋਰ ਦਸਤਾਵੇਜ਼ ਵੀ ਤਸਦੀਕ ਕਰਵਾਉਣਾ ਚਾਹੁੰਦਾ ਹੈ ਤਾਂ ਅਫ਼ਸਰ ਕੈਂਪ ਵਿੱਚ ਬੈਠਾ ਹੋਵੇਗਾ ਅਤੇ ਉਹ ਉਸੇ ਵੇਲੇ ਤਸਦੀਕ ਕਰਕੇ ਮੌਕੇ ਉਤੇ ਹੀ ਸਬੰਧਤ ਵਿਅਕਤੀ ਨੂੰ ਸੌਂਪ ਦੇਵੇਗਾ।

ਇਸ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕਿਸੇ ਨੇ ਕਾਲਜ ਵਿੱਚ ਦਾਖ਼ਲਾ ਲੈਣ ਲਈ ਰਿਹਾਇਸ਼ੀ ਸਰਟੀਫਿਕੇਟ ਬਣਵਾਉਣਾ ਹੈ ਤਾਂ ਉਸ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਅਸਲ ਦਸਤਾਵੇਜ਼ਾਂ ਨੂੰ ਕੈਂਪ ਵਿੱਚ ਅਪਲਾਈ ਕਰਨਾ ਹੋਵੇਗਾ ਅਤੇ ਇਸ ਦੀ ਤਸਦੀਕ ਲਈ ਕੈਂਪ ਵਿੱਚ ਪਟਵਾਰੀ ਮੌਜੂਦ ਹੋਵੇਗਾ ਅਤੇ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਮੌਕੇ ਉਤੇ ਉਸ ਦੀ ਤਸਦੀਕ ਕਰਕੇ ਸਰਟੀਫਿਕੇਟ ਸੌਂਪ ਦੇਣਗੇ।

ਆਪਣੀ ਕਿਸਮ ਦਾ ਇਹ ਪਹਿਲਾ ਉਪਰਾਲਾ

ਮੁੱਖ ਮੰਤਰੀ ਨੇ ਕਿਹਾ ਕਿ 44 ਪ੍ਰਮੁੱਖ ਸੇਵਾਵਾਂ ਜਿਨ੍ਹਾਂ ਦੀ ਲੋਕਾਂ ਨੂੰ ਅਕਸਰ ਸਭ ਤੋਂ ਵੱਧ ਲੋੜ ਹੁੰਦੀ ਹੈ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਕੈਂਪਾਂ ਵਿੱਚ ਅਪਲਾਈ ਕਰਕੇ ਮੁੁਹੱਈਆ ਕਰਵਾਈਆਂ ਜਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਵੀ ਆਪਣੀਆਂ ਸ਼ਿਕਾਇਤਾਂ ਕੈਂਪਾਂ ਵਿੱਚ ਦੇ ਸਕਣਗੇ, ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦਾ ਇਹ ਪਹਿਲਾ ਉਪਰਾਲਾ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਛੋਟੇ-ਮੋਟੇ ਮਸਲੇ ਮੌਕੇ ਉਤੇ ਹੱਲ ਕਰਨ ਲਈ ਲੋੜੀਂਦੇ ਫੰਡ ਦਿੱਤੇ ਗਏ ਹਨ।

ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ

ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ ਤਕਰੀਬਨ ਇਕ ਕਰੋੜ ਲੋਕ ਇਲਾਜ ਸਹੂਲਤਾਂ ਹਾਸਲ ਕਰ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਹਤ ਸੰਭਾਲ ਖ਼ੇਤਰ ਵਿੱਚ ਨਵੀਂ ਕ੍ਰਾਂਤੀ ਹੈ ਅਤੇ ਇਸ ਖ਼ੇਤਰ ਦੀ ਕਾਇਆ-ਕਲਪ ਕਰਨ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ।

ਸਰਕਾਰ ਨੇ ਸੂਬੇ ਦੇ ਖ਼ਜ਼ਾਨੇ ਦੀ ਚੋਰੀ ਰੋਕੀ

ਮੁੱਖ ਮੰਤਰੀ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਉਤੇ ਟਿੱਪਣੀ ਕਰਦਿਆਂ ਆਖਿਆ ਕਿ ਉਹ ਨੌਂ ਸਾਲਾਂ ਤੱਕ ਖ਼ਜ਼ਾਨਾ ਖ਼ਾਲੀ ਹੋਣ ਦੀ ਬਿਆਨਬਾਜ਼ੀ ਕਰਦੇ ਰਹੇ, ਜਿਸ ਕਾਰਨ ਸੂਬੇ ਦੇ ਵਿਕਾਸ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਦੇ ਬਾਅਦ ਤੋਂ ਇਕ-ਇਕ ਪੈਸਾ ਸੂਬੇ ਦੇ ਵਿਕਾਸ ਤੇ ਇਸ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾ ਰਿਹਾ ਹੈ। (CM Bhagwant Mann) ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਖ਼ਜ਼ਾਨੇ ਦੀ ਚੋਰੀ ਰੋਕੀ ਤਾਂ ਕਿ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੋਣੀ ਯਕੀਨੀ ਬਣੇ।

ਇਹ ਵੀ ਪੜ੍ਹੋ :State Level event In Derabassi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਭਾਂਖਰਪੁਰ (ਡੇਰਾਬੱਸੀ) ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨਗੇ

 

SHARE