CM Cataract Free Campaign
ਆਮ ਲੋਕਾਂ ਨੂੰ ਮੁਖ ਮੰਤਰੀ ਮੋਤੀਆ ਮੁਕਤ ਅਭਿਆਨ ਸਬੰਧੀ ਜਾਗਰੂਕ ਕਰਨ ਲਈ ਜਾਗਰੁਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ
ਇੰਡੀਆ ਨਿਊਜ਼, ਚੰਡੀਗੜ:
CM Cataract Free Campaign ਉਪ ਮੁੱਖ ਮੰਤਰੀ ਓਪੀ ਸੋਨੀ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦਾ ਚਾਰਜ ਵੀ ਹੈ, ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੋਤੀਆਬਿੰਦ ਮੁਕਤ ਮੁਹਿੰਮ ਲਈ ਗਿਆਰਾਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਮੁਹਿੰਮ ਪੰਜਾਬ ਵਿੱਚੋਂ ਚਿੱਟੇ ਮੋਤੀਏ ਦੀ ਬਿਮਾਰੀ ਦੇ ਖਾਤਮੇ ਲਈ ਸਰਕਾਰ ਦੇ ਨਵੀਨਤਮ ਲੋਕ ਭਲਾਈ ਉਪਾਵਾਂ ਦੇ ਅਨੁਰੂਪ ਇੱਕ ਅਹਿਮ ਕਦਮ ਹੈ।
CM Cataract Free Campaign 26 ਨਵੰਬਰ ਤੋਂ 31 ਦਸੰਬਰ ਤੱਕ ਚਲੇਗਾ ਅਭਿਆਨ
ਇਸ ਮੁਹਿੰਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ 26 ਨਵੰਬਰ ਤੋਂ 31 ਦਸੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਬ ਡਵੀਜ਼ਨ ਪੱਧਰ ‘ਤੇ 518 ਅੱਖਾਂ ਦੇ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀ ਮੋਤੀਆਬਿੰਦ ਦੀ ਜਾਂਚ ਕੀਤੀ ਜਾਵੇਗੀ। ਮੋਤੀਆ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਦੇ 15 ਦਿਨਾਂ ਦੇ ਅੰਦਰ-ਅੰਦਰ ਅੱਖਾਂ ਦਾ ਆਪ੍ਰੇਸ਼ਨ, ਐਨਕਾਂ, ਭੋਜਨ ਦਾ ਪ੍ਰਬੰਧ, ਆਵਾਜਾਈ ਦੀਆਂ ਸਹੂਲਤਾਂ, ਦਵਾਈਆਂ ਅਤੇ ਲੈਬ ਟੈਸਟ ਆਦਿ ਵਰਗੀਆਂ ਮੁਫਤ ਸਹੂਲਤਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਲੋਕਾਂ ਨੂੰ ਮੋਤੀਆਬਿੰਦ ਤੋਂ ਛੁਟਕਾਰਾ ਦਿਵਾਉਣ ਲਈ ਵਚਨਬੱਧ ਹੈ। ਇਸ ਸਬੰਧੀ ਪਿੰਡ ਪੱਧਰ ‘ਤੇ ਪੈਰਾਮੈਡੀਕਲ ਸਟਾਫ਼ ਅਤੇ ਆਸ਼ਾ ਵੱਲੋਂ ਸਰਵੇ ਕਰਕੇ ਮੋਤੀਆਬਿੰਦ ਦੇ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਲਈ ਰੈਫ਼ਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਮੁਹਿੰਮ ਦਾ ਲਾਭ ਉਠਾ ਸਕਣ |
CM Cataract Free Campaign ਇਹ ਰਹੇ ਮੌਜੂਦ
ਇਸ ਮੌਕੇ ਸਕੱਤਰ ਸਿਹਤ ਵਿਕਾਸ ਗਰਗ, ਕੁਮਾਰ ਰਾਹੁਲ, ਐਮਡੀਐਨਐਚਐਮ, ਭੁਪਿੰਦਰ ਸਿੰਘ ਐਮਡੀਪੀਐਚਐਸਸੀ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅੰਦੇਸ਼, ਡਿਪਟੀ ਡਾਇਰੈਕਟਰ੍ ਨਿਸ਼ਾ ਸਾਹੀ, ਪਰੋਗਰਾਮ ਅਫਸਰ ਡਾ. ਨੀਤੀ ਸਿੰਗਲਾ, ਪਰੋਗਰਾਮ ਅਫਸਰ ਡਾ. ਇੰਦਰਦੀਪ ਕੌਰ ਅਤੇ ਸਟੇਟ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ ਹਾਜਰ ਸਨ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਨੇ 26 ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ