CM Channi Meet Panchayat Officers ਮੁੱਖ ਮੰਤਰੀ ਚੰਨੀ ਨੇ ਜਿਲਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ ਤੇ ਸਰਪੰਚਾਂ ਨਾਲ ਕੀਤੀ ਮੀਟਿੰਗ

0
286
CM Channi Meet Panchayat Officers

ਇੰਡੀਆ ਨਿਊਜ਼, ਚੰਡੀਗੜ੍ਹ:
CM Channi Meet Panchayat Officers
: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ਼ ਪਿੰਡ ਢੋਲਣ ਮਾਜਰਾ ਵਿਖੇ ਬਲਾਕ ਚਮਕੌਰ ਸਾਹਿਬ ਦੇ ਜਿਲਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਸਰਪੰਚਾਂ, ਪੰਚਾਂ ਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ।

Punjab Cm's Remarks On Opponents

ਇਸੇ ਮੀਟਿੰਗ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਜਿਸ ਲਈ ਉਹ ਪੰਚਾਇਤਾਂ ਨੂੰ ਸਿੱਧੇ ਤੌਰ ਤੇ ਮਿਲ ਰਹੇ ਹਨ ਅਤੇ ਸਾਰੀਆਂ ਪੰਚਾਇਤਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਅਗਲੇ ਪੜਾਅ ਦੇ ਹੋਰ ਕਾਰਜ ਵੀ ਜਲਦ ਸ਼ੁਰੂ ਕੀਤੇ ਜਾ ਸਕਣ।

ਕਿਸਾਨ ਮੋਰਚਾ ਸਫਲ ਹੋ ਗਿਆ : ਚਰਨਜੀਤ ਸਿੰਘ ਚੰਨੀ CM Channi Meet Panchayat Officers

CM Charanjit Singh Channi : Attack on minorities in Srinagar Cowardly act 

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਇਆ ਗਿਆ ਮੋਰਚਾ ਸਫਲ ਹੋ ਗਿਆ ਹੈ ਪੰਜਾਬ ਦੇ ਲੋਕਾਂ ਨੇ, ਕਿਸਾਨਾਂ ਨੇ, ਪੰਜਾਬ ਸਰਕਾਰ ਨੇ, ਹਰ ਤਰ੍ਹਾਂ ਦਾ ਯੋਗਦਾਨ ਇਸ ਮੋਰਚੇ ਵਿੱਚ ਪਾਇਆ ਹੈ। ਕਿਸਾਨ ਮੋਰਚਾ ਖ਼ਤਮ ਕਰ ਕੇ ਘਰ ਵਾਪਸ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਸਵਾਗਤ ਲਈ ਥਾਂ ਥਾਂ ਤੇ ਸਵਾਗਤੀ ਗੇਟ ਲਗਾ ਕੇ ਕਿਸਾਨਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਉਠਾਈਆਂ ਗਈਆਂ 18 ਮੰਗਾਂ ਵਿੱਚੋ ਜਿਆਦਾਤਰ ਮੰਗਾਂ ਨੂੰ ਪਰਵਾਨ ਕਰ ਲਿਆ ਗਿਆ ਹੈ ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਸਾਨੀ ਮੋਰਚੇ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ CM Channi Meet Panchayat Officers

CM Charanjit Singh Channi  We are proud of our martyrs

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਸਾਰਾ ਕਰਜਾ ਮੁਆਫ਼ ਕਰਨਾ ਚਾਹੁੰਦੀ ਹੈ ਅਤੇ ਦੋ ਲੱਖ ਤੱਕ ਦਾ ਕਰਜ਼ਾ ਮੁਆਫ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਵੀ ਲਿਖੀ ਜਿਸ ਵਿੱਚ ਕਿਸਾਨਾਂ ਵੱਲੋਂ ਜੋ ਟੈਕਸ ਵਸੂਲਿਆ ਜਾਦਾ ਹੈ ਉਸ ਵਿਚੋਂ ਕੇਂਦਰ ਸਰਕਾਰ ਨੂੰ ਵੀ ਹਿੱਸਾ ਜਾਂਦਾ ਹੈ।

ਇਸ ਲਈ ਕੇਂਦਰ ਸਰਕਾਰ ਪੰਜਾਬ ਸਰਕਾਰ ਨਾਲ ਇੱਕ ਪਾਲਿਸੀ ਬਣਾਵੇ ਜਿਸ ਤਹਿਤ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾ ਸਕੇ। ਮੁੱਖ ਮੰਤਰੀ ਪੰਜਾਬ ਜੀ ਵੱਲੋਂ ਕਿਸਾਨੀ ਮੋਰਚੇ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਧੰਨਵਾਦ ਵੀ ਕੀਤਾ ਗਿਆ। ਉਨ੍ਹਾਂ ਕਿਹਾ ਪੰਜਾਬ ਸਰਕਾਰ ਗਰੀਬ ਲੋਕਾਂ ਦੇ ਆਰਥਿਕ ਪੱਧਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ ਜਿਸ ਲਈ ਹੋਰ ਠੋਸ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ : Job Letter Handed Over to 11 Families ਮੁੱਖ ਮੰਤਰੀ ਨੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਇਹ ਵੀ ਪੜ੍ਹੋ : Illegal Mining in Punjab ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ : ਮੁੱਖ ਮੰਤਰੀ

Connect With Us:-  Twitter Facebook

SHARE