CM Channi statement on Kejriwal ਪੰਜਾਬ ਦੀ ਸੰਭਾਲ ਪੰਜਾਬੀ ਵਧੀਆ ਢੰਗ ਨਾਲ ਕਰ ਸਕਦੇ ਹਨ : ਚੰਨੀ

0
239
CM Channi statement on Kejriwal
CM Channi statement on Kejriwal
ਇੰਡੀਆ ਨਿਊਜ਼, ਰੋਹਣੋਂ ਕਲਾਂ (ਲੁਧਿਆਣਾ):
CM Channi statement on Kejriwal ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਹਵਾ ਵਿੱਚ ਮਹਿਲ ਬਣਾਉਣ ਦੀ ਜਗ੍ਹਾ ਇਹ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬੀ ਆਪਣੇ ਸੂਬੇ ਦੀ ਅਗਵਾਈ ਕਰਨ ਲਈ ਬਹੁਤ ਸਮਰੱਥ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਵਰਗੇ ਕਿਸੇ ਬਾਹਰੀ ਵਿਅਕਤੀ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਣਮੱਤੇ ਪੰਜਾਬੀ ਕਦੇ ਵੀ ਕੇਜਰੀਵਾਲ ਵਰਗੇ ਬਾਹਰੀ ਵਿਅਕਤੀ ਨੂੰ ਸੂਬੇ ਵਿੱਚ ਰਾਜ ਕਰਨ ਦਾ ਮੌਕਾ ਨਹੀਂ ਦੇਣਗੇ।

ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ  (CM Channi statement on Kejriwal )

ਮੁੱਖ ਮੰਤਰੀ ਖੰਨਾ ਨੇੜਲੇ ਪਿੰਡ ਰੋਹਣੋ ਕਲਾਂ ਦੇ ਦੌਰੇ ‘ਤੇ ਸਨ, ਜਿੱਥੇ ਉਨ੍ਹਾਂ ਨੇ ਸਪੋਰਟਸ ਪਾਰਕ, ਪੰਚਾਇਤ ਘਰ ਅਤੇ ਪਾਰਕ-ਸੱਥ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ, ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਿੱਤ ਵਿੱਚ ਆਮ ਲੋਕਾਂ ਦੇ ਏਜੰਡੇ ਨੂੰ ਲਾਗੂ ਕਰ ਰਹੀ ਹੈ, ਜਦਕਿ ਕੇਜਰੀਵਾਲ ਵਰਗੇ ਲੋਕ ਦਿੱਲੀ ਦੇ ‘ਆਮ ਆਦਮੀ’ ਦੀ ਬਿਹਤਰੀ ਲਈ ਕੰਮ ਕਰਨ ਦੀ ਬਜਾਏ ਪੰਜਾਬੀਆਂ ਨਾਲ ਅੰਬਰੋਂ ਤਾਰੇ ਤੋੜਨ ਦੇ ਵਾਅਦੇ ਕਰ ਰਹੇ ਹਨ।

ਕੇਜਰੀਵਾਲ ਤੇ ਲਾਇਆ ਲੋਕਾਂ ਨੂੰ ਗੁਮਰਾਹ ਕਰਨ ਦਾ ਆਰੋਪ (CM Channi statement on Kejriwal )

ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਸਾਹਮਣੇ ਝੂਠ ਦੇ ਪੁਲੰਦੇ ਬੰਨਣ ਵਿੱਚ ਉੱਤਮ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ, ਜਿਸ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਗਾਰੰਟੀ’ ਦਿੱਤੀ ਸੀ ਕਿ ਉਹ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਸਲਾਖਾਂ ਪਿੱਛੇ ਸੁੱਟੇਗਾ ਅਤੇ ਜਦੋਂ ‘ਆਪ’ ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਅਸਫਲ ਰਿਹਾ ਤਾਂ ਇਸੇ ਕੇਜਰੀਵਾਲ ਨੇ ਅਦਾਲਤ ਵਿੱਚ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫੀ ਮੰਗ ਲਈ, ਉਹ ਵੀ ‘ਆਪ’ ਦੇ ਲੈਟਰਹੈੱਡ ‘ਤੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਨਸ਼ਿਆਂ ਕਾਰਨ ਆਪਣੇ ਪੁੱਤਰ ਗੁਆ ਚੁੱਕੇ ਹਨ ਉਹ ਕੇਜਰੀਵਾਲ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।
SHARE