CM Channi’s statement on Majithia
ਇੰਡੀਆ ਨਿਊਜ਼, ਦੋਦਾ, ਸ੍ਰੀ ਮੁਕਤਸਰ ਸਾਹਿਬ:
CM Channi’s statement on Majithia ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਬਚ ਕੇ ਭੱਜਣ ਨਹੀਂ ਦੇਵੇਗੀ ਅਤੇ ਮਜੀਠੀਆ ਦੇ ਕੇਸ ਵਿਚ ਕਾਨੂੰਨ ਆਪਣਾ ਕੰਮ ਕਰੇਗਾ। ਮੁੱਖ ਮੰਤਰੀ ਦੋਦਾ ਪਿੰਡ ਦੀ ਦਾਣਾ ਮੰਡੀ ਵਿਚ ਇਕ ਵੱਡੀ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਜਿੱਥੇ ਉਨ੍ਹਾਂ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਕੋਹੜ ਨੂੰ ਪੂਰੀ ਤਰਾਂ ਨਾਲ ਖਤਮ ਕੀਤਾ ਜਾਵੇਗਾ।
ਨਾਲ ਹੀ ਉਨ੍ਹਾਂ ਨੇ ਦੁਹਰਾਇਆ ਕਿ ਮਜੀਠੀਆ ਦੇ ਕੇਸ ਵਿਚ ਕੋਈ ਸਿਆਸੀ ਬਦਲਾਖੋਰੀ ਨਹੀਂ ਕੀਤੀ ਜਾ ਰਹੀ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦੇ ਐਲਾਣ ਕਰਨ ਦੇ ਨਾਲ ਨਾਲ ਦੋਦਾ ਪਿੰਡ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਣ ਵੀ ਕੀਤਾ ਅਤੇ ਪੀਆਰਟੀਸੀ ਦੇ ਸਬ ਡਿਪੂ ਅਤੇ ਗਿੱਦੜਬਾਹਾ ਦੇ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੀ ਯਾਦਗਾਰ ਬਣਾਈ ਜਾਵੇਗੀ।
ਮਜੀਠੀਆ ਕੇਸ ਵਿਚ ਅਰਵਿੰਦ ਕੇਜਰੀਵਾਲ ਤੇ ਤਿੱਖਾ ਵਾਰ (CM Channi’s statement on Majithia)
ਬਿਕਰਮ ਮਜੀਠੀਆ ਤੋਂ ਲਿਖਤੀ ਮੁਆਫੀ ਮੰਗਣ ਲਈ ਅਤੇ ਮਜੀਠੀਆ ਤੇ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ ਨੂੰ ਵਾਪਿਸ ਲੈਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਆਗੂ ਭਗਵੰਤ ਮਾਨ ਤੇ ਤਿੱਖਾ ਵਾਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪ ਦੇ ਇੰਨ੍ਹਾਂ ਲੀਡਰਾਂ ਨੂੰ ਹੁਣ ਪੰਜਾਬ ਦੇ ਲੋਕਾਂ ਤੋਂ ਮਜੀਠੀਆ ਨਾਲ ਨਿਭਾਈ ਆਪਣੀ ਲੁਕਵੀਂ ਸਾਂਝ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਪ ਦੀ ਰਾਜਨੀਤੀ ਦਾ ਪੱਧਰ ਵੇਖੋ, ਇਸ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਲੋਕਾਂ ਤੋਂ ਮੁਆਫੀ ਮੰਗੀ ਜਿਨ੍ਹਾਂ ਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦਾ ਦੋਸ਼ ਹੈ।ਇਸ ਮੌਕੇ ਉਨ੍ਹਾਂ ਨੇ ਮੁੜ ਦੁਹਰਾਇਆ ਕਿ ਜਿਸ ਤਰਾਂ ਨਸੇ਼ ਦੇ ਮਾਮਲੇ ਵਿਚ ਕਾਰਵਾਈ ਸ਼ੁਰੂ ਹੋਈ ਹੈ ਜਲਦ ਹੀ ਕਾਨੂੰਨ ਬੇਅਦਬੀ ਦੇ ਦੋਸ਼ੀਆਂ ਨਾਲ ਵੀ ਨਜਿੱਠੇਗਾ।
ਇਹ ਵੀ ਪੜ੍ਹੋ : Ludhiana Court Blast Update ਦੋ ਲੋਕਾਂ ਦੀ ਮੌਤ, ਕਈ ਜ਼ਖਮੀ
ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ