CM Maan in Moga : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਜ਼ਿਲ੍ਹੇ ਵਿੱਚ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਮਿਲਣ ਗਏ। ਇਸ ਦੌਰਾਨ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਸ ਦੇ ਨਾਲ ਹੀ ਪਰਿਵਾਰ ਨੂੰ ਇਕ ਕਰੋੜ ਦਾ ਚੈੱਕ ਵੀ ਸੌਂਪਿਆ ਗਿਆ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਸ਼ਹੀਦ ਦੇ ਜੱਦੀ ਪਿੰਡ ਵਿੱਚ ਖੇਡ ਮੈਦਾਨ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਲਾਂਸ ਨਾਇਕ ਕੁਲਵੰਤ ਸਿੰਘ ਇਸ ਪਰਿਵਾਰ ਦੀ ਦੂਜੀ ਪੀੜ੍ਹੀ ਦਾ ਸ਼ਹੀਦ ਹੈ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਹੌਲਦਾਰ ਬਲਦੇਵ ਸਿੰਘ ਨੇ ਵੀ ਦੇਸ਼ ਦੀ ਰਾਖੀ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਸਕੂਲ ਕੈਂਪਸ ਵਿੱਚ ਦੋਵਾਂ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਅਤੇ ਦੇਸ਼ ਵਾਸੀਆਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕੁਲਵੰਤ ਸਿੰਘ ਦਾ ਸਮੁੱਚਾ ਦੇਸ਼ ਰਿਣੀ ਹੈ। ਕੁਲਵੰਤ ਸਿੰਘ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਪਾਏ ਗਏ ਮਹਾਨ ਯੋਗਦਾਨ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਸ਼ਰਧਾਂਜਲੀ ਹੈ।
Also Read : ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ
Also Read : ਪੰਜਾਬ ਵਿਧਾਨ ਸਭਾ ਨੂੰ ਪੇਪਰ ਰਹਿਤ ਬਣਾਉਣ ਲਈ ਵਿਧਾਇਕ ਲੈਣਗੇ ਆਈਪੈਡ
Also Read : ਦਿੱਲੀ ਦੇ ਸਕੂਲ ‘ਚ ਬੰਬ ਦੀ ਖਬਰ ਨੇ ਹਲਚਲ ਮਚਾ ਦਿੱਤੀ
Also Read : ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਪੰਜਾਬ ‘ਚ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ